ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਕੇਂਦਰੀ ਜੇਲ ਦੀ
ਅਚਨਚੇਤ ਚੈਕਿੰਗ ਕੀਤੀ।ਇਸ ਦੌਰਾਨ ਉਨਾਂ ਸਕੂਲ ਸਟਾਫ ਦੀ ਹਾਜ਼ਰੀ ਚੈੱਕ ਕਰਨ ਤੋਂ ਇਲਾਵਾ ਮਿਡ-ਡੇਅ-ਮੀਲ ਵਿਚ ਬਣਾਏ ਖਾਣੇ ਦੀ ਬਾਰੀਕੀ ਨਾਲ ਛਾਨਬੀਨ ਕੀਤੀ ਅਤੇ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।ਇਸ ਤੋਂ ਇਲਾਵਾ ਉਹ ਵੱਖ-ਵੱਖ ਕਲਾਸਾਂ ਵਿਚ ਵੀ ਗਏ ਅਤੇ ਉਨਾਂ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਪੜਾਈ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਦਿਲਚਸਪ ਗੱਲ ਇਹ ਰਹੀ ਕਿ ਇਸ ਮੌਕੇ ਉਨਾਂ ਵਿਦਿਆਰਥੀਆਂ ਤੋਂ ਕਿਤਾਬਾਂ ਪੜਾ ਕੇ ਵੇਖੀਆਂ ਅਤੇ ਉਨਾਂ ਨੂੰ ਪੜਾਈ ਕਰਨ ਦੇ ਵੱਖ-ਵੱਖ ਨੁਕਤੇ ਵੀ ਦੱਸੇ ਅਤੇ ਇਸੇ ਹੀ ਸਕੂਲ ਵਿਚ ਹੀ ਆਂਗਣਵਾੜੀ ਵਰਕਰਾਂ ਵਲੋਂ ਲਗਾਏ ਗਏ ਪੈਨਸ਼ਨਾਂ ਦੇ ਕੈਂਪ ਦੀ ਵੀ ਬਾਰੀਕੀ ਨਾਲ ਚੈਕਿੰਗ ਕੀਤੀ।ਇਸ ਮੌਕੇ ਐਸ.ਡੀ.ਐਮ-2 ਰਾਜੇਸ਼ ਸ਼ਰਮਾ, ਸੁਖਜਿੰਦਰ ਹੇਰ ਅਤੇ ਪ੍ਰਦੀਪ ਸਿੰਘ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media