Friday, September 4, 2026

ਭਾਈ ਗੁਰਦਾਸ ਹਾਲ ਵਿਖੇ ਸ਼੍ਰੋਮਣੀ ਕਮੇਟੀ ਨੇ ਕਰਵਾਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਹਰ PPN23009201709ਸਾਲ ਦੀ ਤਰ੍ਹਾਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸਥਾਨਕ ਭਾਈ ਗੁਰਦਾਸ ਹਾਲ ਵਿਖੇ ਆਯੋਜਿਤ ਕੀਤੇ ਗਏ ਇਨ੍ਹਾਂ ਮੁਕਾਬਲਿਆਂ ਵਿਚ ਲਗਭਗ 70 ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਸ਼ਾਮਲ ਹੋਏ।ਇਨ੍ਹਾਂ ਮੁਕਾਬਲਿਆਂ ਨੂੰ ਤਿੰਨ ਵਰਗਾਂ ਵਿਚ ਵੰਡ ਕੇ ਕਰਵਾਇਆ ਗਿਆ।ਪਹਿਲੇ ਵਰਗ ਵਿਚ ਛੇਵੀਂ ਤੋਂ ਅੱਠਵੀਂ ਤਕ, ਦੂਜੇ ਵਰਗ ਵਿਚ ਨੌਵੀਂ ਤੋਂ ਬਾਰ੍ਹਵੀਂ ਤਕ ਅਤੇ ਤੀਸਰੇ ਵਰਗ ਵਿਚ ਬੀ.ਏ ਤੋਂ ਐਮ.ਏ ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਪੇਂਟਿੰਗ ਬਣਾਉਣ ਲਈ ਵਿਦਿਆਰਥੀਆਂ ਨੂੰ ਗੁਰੂ ਕੇ ਲੰਗਰ ਦਾ ਦ੍ਰਿਸ਼, ਗੁਰਸਿੱਖ ਡਾਕਟਰ ਜਾਂ ਵਕੀਲ ਦੀ ਤਸਵੀਰ, ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ, ਹੋਲੇ ਮਹੱਲੇ ਦਾ ਦ੍ਰਿਸ਼, ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਦੀ ਤਸਵੀਰ, ਇੱਕ ਰੁੱਖ ਸੌ ਸੁੱਖ ਦੇ ਭਾਵ ਨੂੰ ਦਰਸਾਉਣ ਸਬੰਧੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਦਾ ਦ੍ਰਿਸ਼ ਆਦਿ ਵਿਸ਼ੇ ਦਿੱਤੇ ਗਏ, ਜਿਨ੍ਹਾਂ ਨੂੰ ਵਿਦਿਆਰਥੀਆਂ ਵੱਲੋਂ ਬਾਖੂਬੀ ਚਿੱਤਰਿਆ ਗਿਆ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਦਿੱਤੇ ਗਏ ਵਿਸ਼ਿਆਂ ’ਤੇ ਅਧਾਰਤ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਤਸਵੀਰਾਂ ਤਿਆਰ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੱਚਿਆਂ ਤੇ ਨੌਜੁਆਨਾਂ ਅੰਦਰ ਸਿੱਖੀ ਪ੍ਰਤੀ ਰੁਚੀਆਂ ਨੂੰ ਉਭਾਰਨ ਲਈ ਇਹ ਉਪਰਾਲਾ ਪਿਛਲੇ ਕਈ ਸਾਲਾਂ ਤੋਂ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀ ਉਤਸ਼ਾਹ-ਪੂਰਵਕ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਨੌਜੁਆਨੀ ਨੂੰ ਗੁਰਸਿੱਖੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਨਿਰੰਤਰ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਵਿਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹਰਜਿੰਦਰ ਸਿੰਘ ਕੈਰੋਂਵਾਲ, ਐਡੀਸ਼ਨਲ ਮੈਨੇਜਰ ਬਘੇਲ ਸਿੰਘ, ਬਖਸ਼ੀਸ਼ ਸਿੰਘ, ਪਲਵਿੰਦਰ ਸਿੰਘ, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਪਲਵਿੰਦਰ ਕੌਰ, ਕਾਬਲ ਸਿੰਘ ਲੁਹਾਰਕਾ, ਸਵਰਣ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply