Monday, March 16, 2026

ਜਾਖੜ ਨੇ ਭਾਜਪਾ ਨੂੰ ਉਸ ਦੀਆਂ ਨਾਕਾਮੀਆਂ ਲਈ ਕਰੜੇ ਹੱਥੀਂ ਲਿਆ

ਪਠਾਨਕੋਟ ਜ਼ਿਲੇ ਵਿੱਚ ਕਾਂਗਰਸੀ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ
ਪਠਾਨਕੋਟ, 24 ਸਤੰਬਰ, (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਲੋਕ ਸਭਾ ਹਲਕੇ ਦੀ 11 ਅਕਤੂਬਰ ਨੂੰ ਹੋ ਰਹੀ ਜ਼ਿਮਨੀ ਚੋਣ ਦਾ ਪਿੱੜ ਬੰਨਦਿਆਂ ਕਾਂਗਰਸ ਦੇ

Pathankot/Jujjanpur, 24 September, 2017 (kulbir singh kalsi): Congress candidate for Gurdaspur Lok Sabha by-election from Gurdaspur Sunil Jakhar flanked by Amit Kumar Manto of Congress addressing the party workers during the his campaign at defence road Jujjanpur Halka.

ਉਮੀਦਵਾਰ ਸੁਨੀਲ ਜਾਖੜ ਨੇ ਅੱਜ ਹਲਕੇ ਦੇ ਪਠਾਨਕੋਟ ਜ਼ਿਲੇ ਵਿਚ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਕੇਂਦਰ ਅਤੇ ਪੰਜਾਬ ਵਿੱਚ ਉਸ ਦੀਆਂ ਨਾਕਾਮੀਆਂ ਲਈ ਆੜੇ ਹੱਥੀਂ ਲਿਆ।
ਸੁਜਾਨਪੁਰ ਤੇ ਭੋਆ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਉਨਾਂ ਨੂੰ ਬਾਹਰੀ ਉਮੀਦਵਾਰ ਠਹਿਰਾਉਣ ਨੂੰ ਪੂਰੀ ਤਰਾਂ ਰੱਦ ਕਰਦਿਆਂ ਇਸ ਨੂੰ ਬੇਤੁੱਕਾ ਦੱਸਿਆ ਅਤੇ ਕਿਸਾਨਾਂ ਦੀ ਭਲਾਈ, ਵਿਕਾਸ ਅਤੇ ਗੈਰ-ਕਾਨੂੰਨੀ ਖਣਨ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਆਪਣਾ ਧਿਆਨ ਕੇਂਦਰਿਤ ਕੀਤਾ ਉਨਾਂ ਕਿਹਾ ਕਿ ਵਿਨੋਦ ਖੰਨਾ ਜਿਨਾਂ ਦੀ ਮੌਤ ਹੋ ਜਾਣ ਕਾਰਨ ਇਹ ਜ਼ਿਮਨੀ ਚੋਣ ਹੋ ਰਹੀ ਹੈ, ਵੀ ਉਸੇ ਤਰਾਂ ਬਾਹਰੀ ਸਨ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਰੁਣ ਜੇਤਲੀ ਨੂੰ ਹਰਾਇਆ ਸੀ।
PPN2409201712  ਜਾਖੜ ਨੇ ਵਰਕਰਾਂ ਸਾਹਮਣੇ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਪ੍ਰਤੱਖ ਨਾਕਾਮੀਆਂ ਅਤੇ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੇ ਇਕ ਦਹਾਕੇ ਦੇ ਕੁਸ਼ਾਸਨ ਦਾ ਚਿੱਠਾ ਫਰੋਲਿਆ।ਉਨਾਂ ਨੇ ਆਮ ਆਦਮੀ ਪਾਰਟੀ ਤੋਂ ਕਿਸੇ ਤਰਾਂ ਦੇ ਖਤਰੇ ਨੂੰ ਪੂਰੀ ਤਰਾਂ ਰੱਦ ਕਰਦਿਆਂ ਆਖਿਆ ਕਿ ਇਸ ਪਾਰਟੀ ਨੇ ਪਹਿਲਾਂ ਹੀ ਹਾਰ ਮੰਨ ਲਈ ਹੈ।
ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਸਖਤ ਆਲੋਚਨਾ ਕਰਦਿਆਂ ਜਾਖੜ ਨੇ ਆਖਿਆ ਕਿ ਨੋਟਬੰਦੀ ਅਤੇ ਜੀ.ਐਸ.ਟੀ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਦਕਿ ਡੀਜ਼ਲ, ਪੈਟਰੋਲ ਅਤੇ ਐਲ.ਪੀ.ਜੀ ਸਮੇਤ ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ ਰਹੇ ਹਨ ਜੋ ਕਿ ਲੋਕਾਂ ਲਈ ਅਸਹਿਣਯੋਗ ਵਰਤਾਰਾ ਹੈ।
ਕੇਂਦਰ ਦੀ ਮੋਦੀ ਸਰਕਾਰ ’ਤੇ ਵਰਦਿਆਂ ਜਾਖੜ ਨੇ ਆਖਿਆ ਕਿ ਕਾਂਗਰਸ ਵਲੋਂ ਮੁਲਕ ਦੇ ਨਿਰਮਾਣ ਲਈ ਕੀਤੇ ਕੰਮਾਂ ਦੇ ਉਲਟ ਭਾਜਪਾ ਸਰਕਾਰ ਨੇ ਦੇਸ਼ ਵਾਸੀਆਂ ਨੂੰ ਪਿਛੇ ਵਲ ਧੱਕ ਦਿੱਤਾ ਹੈ।
ਸ਼ਾਨਦਾਰ ਜਿੱਤ ਹਾਸਲ ਕਰਨ ਲਈ ਪੂਰੀ ਤਰਾਂ ਆਸਵੰਦ ਜਾਖੜ ਨੇ ਆਖਿਆ ਕਿ ਲੋਕ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਨਾਂ ’ਤੇ ਵੋਟਾਂ ਪਾਉਣਗੇ ਜਿਸ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਇਤਿਹਾਸਕ ਕਦਮ ਚੁੱਕਣ ਤੋਂ ਇਲਾਵਾ ਕਈ ਭਲਾਈ ਸਕੀਮਾਂ ਸ਼ੁਰੂ ਕਰਕੇ ਪੰਜਾਬ ਦੇ ਲੋਕਾਂ ਨੂੰ ਮੁੜ ਤਰੱਕੀ ਦੇ ਰਾਹ ਵੱਲ ਤੋਰਿਆ ਹੈ।ਜਾਖੜ ਨੇ ਆਖਿਆ ਕਿ ਉਹ ਇਹ ਚੋਣ ਪੰਜਾਬ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਵਿਕਾਸ ਦੀ ਬਦੌਲਤ ਜਿੱਤਣਗੇ।
ਸ੍ਰੀ ਜਾਖੜ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਨੇ ਆਪਣੀ ਪਾਰਟੀ ਦੇ ਸ਼ਾਸਨ ਕਾਲ ਦੌਰਾਨ ਕਿਸਾਨਾਂ ਨੂੰ ਇਕ ਦੁੱਕੀ ਵੀ ਨਹੀਂ ਦਿੱਤੀ ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਖੇਤੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰਜ਼ਾ ਮੁਆਫੀ ਤੋਂ ਇਲਾਵਾ ਕਈ ਹੋਰ ਕਿਸਾਨ ਪੱਖੀ ਕਦਮ ਚੁੱਕੇ ਹਨ।ਉਨਾਂ ਨੇ ਅਬੋਹਰ ਵਿੱਚ ਤਜਵੀਜ਼ਤ ਬਾਗਬਾਨੀ ਯੂਨੀਵਰਸਿਟੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ਦਾ ਇਕ ਕੇਂਦਰ ਗੁਰਦਾਸਪੁਰ ਸੰਸਦੀ ਹਲਕੇ ਵਿੱਚ ਸਥਾਪਤ ਹੋਵੇਗਾ।
ਇਸ ਸਰਹੱਦੀ ਹਲਕੇ ਦੇ ਮਸਲਿਆਂ ਨੂੰ ਲੋਕ ਸਭਾ ਵਿੱਚ ਚੁੱਕਣ ਦਾ ਵਾਅਦਾ ਕਰਦਿਆਂ ਜਾਖੜ ਨੇ ਆਖਿਆ ਕਿ ਉਹ ਕਿਸਾਨਾਂ, ਨੌਜਵਾਨਾਂ ਅਤੇ ਸਾਬਕਾ ਸੈਨਿਕਾਂ ਸਮੇਤ ਸਮਾਜ ਦੇ ਹਰੇਕ ਵਰਗ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਗੇ।ਉਨਾਂ ਨੇ ਵਰਕਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਮੁਕਤੇਸ਼ਵਰ ਧਾਮ ਮੰਦਰ ਨੇੜੇ ਡੈਮ ਦੀ ਉਸਾਰੀ ਦਾ ਮਸਲਾ ਲੋਕਾਂ ਦੀ ਸੰਤੁਸ਼ਟੀ ਮੁਤਾਬਕ ਹੱਲ ਕਰਨ ਲਈ ਇਸ ਨੂੰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਉਠਾਉਣਗੇ।
ਗੈਰ-ਕਾਨੂੰਨੀ ਖਣਨ ਦੇ ਸਬੰਧ `ਚ ਜਾਖੜ ਨੇ ਆਖਿਆ ਕਿ ਅਕਾਲੀ ਸਰਕਾਰ ਦੌਰਾਨ ਜਥੇਦਾਰਾਂ ਵਲੋਂ ਰੇਤਾ-ਬੱਜਰੀ ਦੇ 450 ਕਰੋੜ ਰੁਪਏ ਆਪਣੀਆਂ ਜੇਬਾਂ ਵਿੱਚ ਪਾ ਲਏ ਜਾਂਦੇ ਸਨ, ਜੋ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤੋਂ ਬਾਅਦ ਸਰਕਾਰੀ ਖਜ਼ਾਨੇ ਵਿੱਚ ਜਮਾਂ ਹੋਣ ਲੱਗੇ ਹਨ।ਅਕਾਲੀਆਂ ਦੀ ਸਰਕਾਰ ਦੌਰਾਨ 31000 ਕਰੋੜ ਰੁਪਏ ਦੇ ਅਨਾਜ ਘੋਟਾਲੇ ਦਾ ਜ਼ਿਕਰ ਕਰਦਿਆਂ ਜਾਖੜ ਨੇ ਆਖਿਆ ਕਿ ਉਹ ਇਸ ਘੋਟਾਲੇ ਨੂੰ ਲੋਕ ਸਭਾ ਵਿੱਚ ਜੋਰ-ਸ਼ੋਰ ਨਾਲ ਉਠਾਉਣਗੇ ਤਾਂ ਕਿ ਇੱਕ-ਇੱਕ ਪੈਸਾ ਸਰਕਾਰੀ ਖਜ਼ਾਨੇ ਵਿੱਚ ਵਾਪਸ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ ਜੋ ਕਿਸਾਨਾਂ ਦੀ ਭਲਾਈ ਲਈ ਵਰਤਿਆ ਜਾਵੇਗਾ।
ਜਾਖੜ ਨੇ ਆਖਿਆ, ’’ਸੁਖਬੀਰ ਗਰੀਬ ਦੀ ਖੰਡ ਅਤੇ ਪੈਨਸ਼ਨ ਖਾ ਗਿਆ।’’ ਉਨਾਂ ਨਾਲ ਹੀ ਆਖਿਆ ਕਿ ਭਾਵੇਂ ਉਨਾਂ ਲਈ ਲੋਕ ਸਭਾ ਦੀ ਮਿਆਦ ਸਿਰਫ 18 ਮਹੀਨੇ ਹੀ ਹੋਵੇਗੀ, ਪਰ ਉਹ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਕਰਨਗੇ।
ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੂੰ ਆੜੇ ਹੱਥੀਂ ਲੈਂਦਿਆਂ ਜਾਖੜ ਨੇ ਆਖਿਆ ਕਿ ਸਲਾਰੀਆ ਤਾਂ ਆਪਣੇ ਚਿੰਤਪੁਰਨੀ ਮੈਡੀਕਲ ਕਾਲਜ ਦਾ ਸਹੀ ਢੰਗ ਨਾਲ ਪ੍ਰਬੰਧ ਚਲਾਉਣ ’ਚ ਵੀ ਅਸਫਲ ਸਿੱਧ ਹੋਏ ਹਨ ਤਾਂ ਉਨਾਂ ਤੋਂ ਹਲਕੇ ਲਈ ਕੁਝ ਚੰਗਾ ਕਰਨ ਦੀ ਆਸ ਕਿਥੋਂ ਰੱਖੀ ਜਾ ਸਕਦੀ ਹੈ।ਉਨਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾਂ ਵੱਲੋਂ ਆਪਣੀ ਪਾਰਟੀ ਦੇ ਸ਼ਾਸਨਕਾਲ ਦੌਰਾਨ ਮੁਲਕ ਦੇ ਵਿਕਾਸ ਬਾਰੇ ਕੀਤੇ ਝੂਠੇ ਦਾਅਵਿਆਂ ਦੀ ਵੀ ਕਰੜੀ ਆਲੋਚਨਾ ਕੀਤੀ।
ਇਨਾਂ ਮੀਟਿੰਗਾਂ ਨੂੰ ਕਾਂਗਰਸ ਦੇ ਕੌਮੀ ਸਕੱਤਰ ਹਰੀਸ਼ ਚੌਧਰੀ, ਪਾਰਟੀ ਦੇ ਜ਼ਿਲਾ ਪਠਾਨਕੋਟ ਦੇ ਪ੍ਰਧਾਨ ਅਨੀਲ ਵਿੱਜ, ਕਾਂਗਰਸੀ ਨੇਤਾ ਅਮਿਤ ਸਿੰਘ ਮੰਟੂ ਅਤੇ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੇ ਸੰਬੋਧਨ ਕਰਦਿਆਂ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਹੋ ਕੇ ਹਲਕੇ ਦੇ ਹਰੇਕ ਪਿੰਡ ਤੱਕ ਕਾਂਗਰਸ ਦੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply