Tuesday, March 31, 2026

ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ  ਮੀਟਿੰਗ

PPN160702
ਫਾਜਿਲਕਾ, 16  ਜੂਲਾਈ  (ਵਿਨੀਤ ਅਰੋੜਾ) – 15  ਅਗਸਤ ਅਜ਼ਾਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸ਼ਰਧਾ,ਉਤਸ਼ਾਹ ਅਤੇ ਤਨ-ਦੇਹੀ ਨਾਲ ਮਨਾਇਆ ਜਾਵੇਗਾ ਅਤੇ ਇਹ ਸਮਾਗਮ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਆਯੋਜਿਤ ਕੀਤਾ ਜਾਵੇਗਾ । ਇਸ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ  ਮੀਟਿੰਗ ਸ. ਮਨਜੀਤ ਸਿੰਘ ਬਰਾੜ ਡਿਪਟੀ ਕਮਿਸ਼ਨਰ ਫਾਜਿਲਕਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਸ.ਚਰਨਦੇਵ ਸਿੰਘ ਮਾਨ ਵਧੀਕ ਡਿਪਟੀ ਕਮਿਸ਼ਨਰ, ਕੈਪਟਨ ਕਰਨੈਲ ਸਿੰਘ ਐਸ.ਡੀ.ਐਮ. ਫਾਜਿਲਕਾ , ਸ. ਗੁਰਮੀਤ ਸਿੰਘ ਐਸ.ਪੀ.(ਡੀ) ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ । ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ  ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਜ਼ਾਦੀ ਦਿਵਸ ਦੇ ਮੌਕੇ ਤੇ ਕੀਤੇ ਜਾਣ ਵਾਲੇ ਸਮਾਗਮ ਵਿਚ ਸੌਂਪੇਂ ਗਏ ਕੰਮ ਨੂੰ  ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ । ਉਨ੍ਹਾ ਦੱਸਿਆ ਕਿ ਅਜ਼ਾਦੀ ਦਿਵਸ ਦੇ ਸਮਾਰੋਹ ਵਿਚ ਪੰਜਾਬ ਪੁਲਿਸ ਅਤੇ ਅਰਧ-ਸੈਨਿਕ ਬਲਾ, ਸਕਾਉਟ ਐਂਡ ਗਾਈਡ ਅਤੇ ਐਨ.ਸੀ.ਸੀ ਕੇਡਿੰਟਾ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ ।  ਭਾਰਤੀ ਫੋਜ ਦੇ ਬੈਂਡ ਵੱਲੋ ਦੇਸ਼ ਭਗਤੀ ਦੇ ਗੀਤਾਂ ਤੇ ਆਪਣੀ ਕਲਾ ਦਾ ਮੁਜਾਹਰਾ ਕੀਤਾ ਜਾਵੇਗਾ ।  ਉਨ੍ਹਾਂ  ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ  ਦੇਸ਼ ਭਗਤੀ ਨੂੰ ਦਰਸ਼ਾਉਦਾਂ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵਲੋਂ  ਕੀਤੀ ਗਈ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ ।  ਉਨ੍ਹਾਂ ਦੱਸਿਆ ਕਿ  13 ਅਗਸਤ ਨੂੰ ਨਵੀਂ ਅਨਾਜ ਮੰਡੀ ਫਾਜਿਲਕਾ ਵਿਖੇ ਫੁੱਲ ਡਰੈਸ ਰਿਹਰਸਲ ਕੀਤੀ ਜਾਵੇਗੀ। ਇਸੇ ਤਰ੍ਹਾਂ ਜਿਲ੍ਹੇ ਦੀਆਂ ਸਬ-ਡਵੀਜਨਾਂ ਵਿਚ ਵੀ ਅਜ਼ਾਦੀ ਦਿਵਸ ਮਨਾਉਣ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਗੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮੀਆਂ , ਖੇਡਾਂ, ਸਿੱਖਿਆ ਤੇ  ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ  ਤੋ ਇਲਾਵਾ ਮਿਹਨਤ, ਲਗਨ ਨਾਲ ਅਤੇ ਉਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ  ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਰਜੀਆਂ  10 ਅਗਸਤ ਤੱਕ  ਉਨ੍ਹਾਂ ਦੇ ਦਫਤਰ ਵਿਚ ਜਮ੍ਹਾਂ ਕਰਵਾਈਆਂ ਜਾਣ ਤਾਂ ਜੋ ਇਸ ਤੇ ਕਾਰਵਾਈ ਕੀਤੀ ਜਾ 
ਸਕੇ ।    
ਡਿਪਟੀ  ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਅੰਤਰ ਰਾਸ਼ਟਰੀ ਸਰਹੱਦ ਤੇ ਸਥਿਤ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨਗੇ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਪੂਰੀ ਤਰ੍ਹਾਂ ਸਵਾਗਤੀ ਗੇਟਾਂ ਨਾਲ ਸਜਾਇਆ ਜਾਵੇ । ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਅਜਾਦੀ ਸਮਾਰੋਹ ਵਿਚ ਆਉਣ ਵਾਲੇ ਲੋਕਾਂ ਅਤੇ ਵੀ.ਆਈ.ਪੀ. ਲਈ ਵਿਸ਼ੇਸ਼ ਟਰੈਫਿਕ ਰੂਟ ਬਣਾਏ ਜਾਣ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਤਰ੍ਹਾਂ ਦੀ ਟ੍ਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ ।  ਉਨ੍ਹਾ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪੱਧਰੀ ਅਜਾਦੀ ਸਮਾਗਮ ਵਿੱਚ ਵੱਧ ਤੋ ਵੱਧ ਸਿਰਕਤ ਕਰਨ । 

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply