Wednesday, September 30, 2026

ਆਰ.ਟੀ.ਏ ਦਫ਼ਤਰ ਦੀ ਚੈਕਿੰਗ ਦੌਰਾਨ ਸਵੇਰੇ 6 ਕਲਰਕ ਗੈਰ ਹਾਜ਼ਰ ਪਾਏ ਗਏ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰੀਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਅਤੇ ਮਾਨਸਾ ਉਦੈਦੀਪ ਸਿੰਘ PPN2509201701ਸਿੱਧੂ ਨੇ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਦੀ ਚੈਕਿੰਗ ਕੀਤੀ।ਜਿਸ ਦੌਰਾਨ 6 ਕਲੱਰਕ ਗੈਰ ਹਾਜ਼ਰ ਪਾਏ ਗਏ।ਸਿੱਧੂ ਨੇ ਸਵੇਰੇ 9:05 ’ਤੇ ਦਫ਼ਤਰ ਦੀ ਚੈਕਿੰਗ ਕੀਤੀ।ਉਨਾਂ ਕਿਹਾ ਕਿ ਗੈਰ ਹਾਜ਼ਰ ਪਾਏ ਗਏ ਕਲੱਰਕਾਂ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਹੈ ਅਤੇ ਉਨਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਕੂਲੀ ਬੱਚਿਆਂ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਦੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਕੀਤੀ ਗਈ ਅਤੇ ਬਠਿੰਡਾ ਸ਼ਹਿਰ ਦੇ ਸਿਵਲ ਲਾਇਨ ਇਲਾਕੇ ’ਚ ਚੈਕਿੰਗ ਦੌਰਾਨ 7 ਸਕੂਲੀ ਆਟੋ ਰਿਕਸ਼ਾ ਫੜੇ ਗਏ, ਜਿਹੜੇ ਕਿ ਬਿਨਾਂ ਡਰਾਈਵਿੰਗ ਲਾਇਸੰਸ ਅਤੇ ਪਰਮਿਟ ਦੇ ਚੱਲ ਰਹੇ ਸਨ।ਉਨਾਂ ਕਿਹਾ ਕਿ ਆਟੋ ਚਾਲਕਾਂ ਨੂੰ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਕਾਗਜ਼ ਪੱਤਰ ਪੂਰੇ ਕਰ ਲੈਣ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply