Monday, July 6, 2026

ਸਰਕਾਰੀ ਕਾਲਜਾਂ, ਕਾਂਸਟੀਚਿਊਟ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟਸ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਕਾਰੀ ਕਾਲਜਾਂ, ਕਾਂਸਟੀਚਿਊਟ ਕਾਲਜਾਂ PPN2509201708ਅਤੇ ਐਸੋਸੀਏਟ ਇੰਸਟੀਚਿਊਟਸ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਪ੍ਰਸਿੱਧ ਲੋਕ ਨਾਚ ਭੰਗੜੇ ਨਾਲ ਸ਼ੁਰੂ ਹੋਇਆ।ਇਸ ਮੌਕੇ ਇਸ ਜ਼ੋਨ ਨਾਲ ਸਬੰਧਤ ਵੱਖ-ਵੱਖ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ।
ਇਸ 4-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਦੇ ਇਸ ਜ਼ੋਨ ਨਾਲ ਸਬੰਧਤ ਕਾਲਜਾਂ ਤੇ ਅਦਾਰਿਆਂ ਦੇ 600 ਵਿਦਿਆਰਥੀ-ਕਲਾਕਾਰਾਂ ਦੀਆਂ 23 ਟੀਮਾਂ ਵੱਖ-ਵੱਖ 32 ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੀਆਂ ਹਨ। ਇਹ ਮੇਲਾ 28 ਸਤੰਬਰ ਤਕ ਚੱਲੇਗਾ।ਇਸ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਯੂਨੀਵਰਸਿਟੀ ਵਿਖੇ ਵੱਖ-ਵੱਖ ਸਟੇਜਾਂ ਜਿਵੇਂ ਗੁਰੂ ਨਾਨਕ ਭਵਨ, ਸੰਗਤ ਹਾਲ ਅਤੇ ਕਾਨਫਰੰਸ ਹਾਲ ਵਿਖੇ ਆਯੋਜਤ ਕੀਤੇ ਜਾ ਰਹੇ ਹਨ।
ਮੇਲੇ ਦਾ ਰਸਮੀ ਉਦਘਾਟਨ ਪ੍ਰਸਿੱਧ ਥੀਏਟਰ ਸ਼ਖਸੀਅਤੀ ਵਿਜੈ ਸ਼ਰਮਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ।ਉਨ੍ਹਾਂ ਨੇ ਵਿਦਿਆਰਥੀ-ਕਲਾਕਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਾਰ ਅਤੇ ਜਿੱਤ ਕਿਸੇ ਵੀ ਮੁਕਾਬਲੇ ਦੇ ਦੋ ਪਹਿਲੂ ਹਨ ਜੋ ਸਾਨੂੰ ਜ਼ਿੰਦਗੀ ਜਿਊਣ ਦੀ ਕਲਾ ਸਿਖਾਉਂਦੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਹਰ ਵਿਦਿਆਰਥੀ ਨੂੰ ਬਿਨਾ ਹਾਰ-ਜਿੱਤ ਦੀ ਪ੍ਰਵਾਹ ਕੀਤਿਆਂ ਇਨ੍ਹਾਂ ਮੁਕਾਬਲਿਆਂ ਵਿਚ ਪੂਰੇ ਆਤਮ ਵਿਸ਼ਵਾਸ ਨਾਲ ਭਾਗ ਲੈਂਦੇ ਰਹਿਣਾ ਚਾਹੀਦਾ ਹੈ।ਇਹ ਮੇਲੇ ਸਾਨੂੰ ਟੀਮ ਭਾਵਨਾ, ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਸਖਤ ਮਿਹਨਤ ਜਿਹੇ ਗੁਣਾ ਨਾਲ ਭਰਪੂਰ ਕਰਦੇ ਹਨ।
ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁੱਖ ਮਹਿਮਾਨ ਅਤੇ ਹੋਰਨ੍ਹਾਂ ਨੂੰ ਜੀ-ਆਇਆਂ ਆਖਿਆ।ਮੇਲੇ ਦੀ ਸ਼ੁਰੂਆਤ ਭੰਗੜੇ ਦੀ ਆਈਟਮ ਨਾਲ ਹੋਈ ਅਤੇ ਅੱਜ ਸਮੂਹ ਸ਼ਬਦ/ਭਜਨ, ਸਮੂਹ ਗਾਇਨ ਭਾਰਤੀ, ਕਲਾਸੀਕਲ ਇੰਸਟਰੂਮੈਂਟਲ ਪਰਕਸ਼ਨ, ਕਲਾਸੀਕਲ ਵੋਕਲ, ਵਾਰ ਗਾਇਨ, ਕਵੀਸ਼ਰੀ, ਪੇਟਿੰਗ, ਕਾਰਟੂਨਿੰਗ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਕੋਲਾਜ, ਕਲੇਅ ਮਾਡਲਿੰਗ ਇੰਸਟਾਲੇਸ਼ਨ ਦੇ ਮੁਕਾਬਲੇ ਹੋਏ।
ਡਾ. ਜਗਜੀਤ ਕੌਰ ਨੇ ਕਿਹਾ ਕਿ 26 ਸਤੰਬਰ ਨੂੰ ਪਹਿਰਾਵਾ ਪ੍ਰਦਰਸ਼ਨੀ, ਮਾਈਮ, ਮਿਮਕਰੀ, ਸਕਿੱਟ, ਗੀਤ/ਗਜ਼ਲ, ਲੋਕ ਗੀਤ, ਰੰਗੋਲੀ, ਫੁਲਕਾਰੀ, ਪੋਇਟੀਕਲ ਸਿੰਪੋਜ਼ੀਅਮ, ਐਲੋਕਿਊਸ਼ਨ ਦੇ ਮੁਕਾਬਲੇ; 27 ਸਤੰਬਰ ਨੂੰ ਇਕਾਂਗੀ, ਜਨਰਲ ਡਾਂਸ, ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸਾਂਗ, ਕਿਊਜ਼ (ਪ੍ਰੀਲਿਮਨਰੀ) ਅਤੇ ਡੀਬੇਟ ਦੇ ਮੁਕਾਬਲੇ ਅਤੇ 28 ਸਤੰਬਰ ਨੂੰ ਕਲਾਸੀਕਲ ਡਾਂਸ ਅਤੇ ਗਿੱਧੇ ਦੇ ਮੁਕਾਬਲੇ ਤੋਂ ਬਾਅਦ ਇਨਾਮ ਵੰਡ ਸਮਾਗਮ ਹੋਵੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply