Monday, July 6, 2026

ਸਕੂਲੀ ਬੱਚਿਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ 25 ਸਤੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ PPN2509201713ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਵਿਦਿਆਰਥੀਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ 25 ਸਕੂਲਾਂ ਦੇ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਦਿੱਤੇ ਗਏ ਸ਼ਬਦਾਂ ਦਾ ਹਰਮੋਨੀਅਮ, ਤਬਲਾ ਤੇ ਤੰਤੀ ਸਾਜ਼ਾਂ ਨਾਲ ਮਨੋਹਰ ਕੀਰਤਨ ਕੀਤਾ।ਇਸ ਮੌਕੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪ੍ਰਿੰਸੀਪਲ ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅਤੇ ਡਾ. ਜਤਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜੱਜ ਵਜੋਂ ਸੇਵਾ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦੇਣ ਲਈ ਸਮੇਂ ਸਮੇਂ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਅੱਜ ਦੀ ਪਨੀਰੀ ਨੂੰ ਧਰਮ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ।ਸਿੱਖ ਸਮਾਜ ਦਾ ਵਿਕਾਸ ਗੁਰਬਾਣੀ ਵਿਚ ਦਰਸਾਏ ਮਾਰਗ ਨੂੰ ਅਪਣਾਉਣ ’ਤੇ ਨਿਰਭਰ ਕਰਦਾ ਹੈ, ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਵਿਚ ਸਾਰੇ ਹੀ ਬੱਚਿਆਂ ਨੇ ਚੰਗੇ ਸੁਰ ਵਿਚ ਗੁਰਬਾਣੀ ਕੀਰਤਨ ਕੀਤਾ ਜਿਸ ਲਈ ਸਕੂਲ ਮੁਖੀ ਵੀ ਵਧਾਈ ਦੇ ਪਾਤਰ ਹਨ।
ਇਸ ਮੌਕੇ ਸੁਖਬੀਰ ਸਿੰਘ ਐਡੀਸ਼ਨਲ ਮੈਨੇਜਰ, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਪਲਵਿੰਦਰ ਕੌਰ, ਕਾਬਲ ਸਿੰਘ ਲੁਹਾਰਕਾ, ਜਸਪਾਲ ਸਿੰਘ, ਹਰਦੀਪ ਸਿੰਘ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply