Monday, July 6, 2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 1 ਅਕਤੂਬਰ ਨੂੰ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮਿ੍ਤਸਰ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ Taraksheelਕੰਪਨੀ ਬਾਗ ਵਿਖੇ ਤਰਕਸ਼ੀਲ ਆਗੂ ਸੁਖਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕਾਈ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ 1 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਪੰਜਾਬ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਅਤੇ ਚੰਡੀਗੜ ਦੀਆਂ ਸਮੂਹ ਤਰਕਸ਼ੀਲ ਇਕਾਈਆਂ ਵਲੋਂ ਆਪਣੇ ਪਧਰ ’ਤੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਲਗਪਗ 5000 ਵਿਦਿਆਰਥੀਆਂ ਦੀ ਪ੍ਰੀਖਿਆ ਲਈ ਜਾਵੇਗੀ।
ਉਨਾਂ ਦੱਸਿਆ ਕਿ ਇਹ ਪ੍ਰੀਖਿਆ 1 ਅਕਤੂਬਰ ਨੂੰ ਸਵੇਰੇ 10.00 ਵਜੇ ਸ਼ੁਰੂ ਹੋਵੇਗੀ ਅਤੇ ਇਸ ਦਾ ਸਮਾਂ 75 ਮਿੰਟ ਦਾ ਹੋਵੇਗਾ, ਜਿਸ ਦੌਰਾਨ ਵਿਦਿਆਰਥੀਆਂ ਨੂੰ 75 ਸਵਾਲਾਂ ਦੇ ਸੰਖੇਪ ਵਿਚ ਉਤਰ ਦੇਣੇ ਹੋਣਗੇ।ਇਸ ਪ੍ਰੀਖਿਆ ਵਿਚ ਸਿਰਫ ਨੌਵੀ ਤੇ ਦਸਵੀਂ ਦੇ ਵਿਦਿਆਰਥੀ ਹੀ ਭਾਗ ਲੈ ਸਕਣਗੇ।
ਤਰਕਸ਼ੀਲ ਆਗੂਆਂ ਐਡਵੋਕੇਟ ਅਮਰਜੀਤ ਬਾਈ ਅਤੇ ਕਾਮਰੇਡ ਅਜੀਤ ਸਿੰਘ ਨੇ ਦੱਸਿਆ ਕਿ ਅੰਮਿ੍ਰਤਸਰ ਇਕਾਈ ਵਲੋਂ ਸਥਾਨਕ ਪੱਧਰ ’ਤੇ ਆਤਮ ਪਬਲਿਕ ਸਕੂਲ, ਇਸਲਾਮਾਬਾਦ ਵਿਖੇ ਪ੍ਰੀਖਿਆ ਕੇਂਦਰ ਸਥਾਪਤ ਕੀਤਾ ਹੈ।ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਲਗਪਗ 30 ਵਿਦਿਆਰਥੀ ਪ੍ਰੀਖਿਆ ਵਿਚ ਬੈਠਣਗੇ।ਉਨਾਂ ਦੱਸਿਆ ਕਿ ਇਸ ਪ੍ਰ੍ਰਖਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਅਧਿਆਪਕ ਕਿੱਤੇ ਨਾਲ ਸਬੰਧਤ ਤਜਰਬੇਕਾਰ ਤਰਕਸ਼ੀਲ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸੈਂਟਰ ਪੱਧਰ ’ਤੇ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 200 ਰੁਪਏ ਮੁੱਲ ਦੀਆਂ ਕਿਤਾਬਾਂ ਦਾ ਸੈਟ, ਇਕ ਪ੍ਰਸੰਸਾ ਪੱਤਰ ਅਤੇ ਇਕ ਸਾਲ ਲਈ ਤਰਕਸ਼ੀਲ ਮੈਗਜ਼ੀਨ ਮੁਫਤ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਪੰਜਾਬ ਪੱਧਰ ’ਤੇ ਪਹਿਲੇ 10 ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ 400 ਰੁਪਏ ਮੁੱਲ ਦੀਆਂ ਕਿਤਾਬਾਂ ਦਾ ਸੈਟ ਅਤੇ ਉਸੇ ਮਹੀਨੇ ਦੇ ਤਰਕਸ਼ੀਲ ਮੈਗਜ਼ੀਨ ਵਿਚ ਉਨਾਂ ਦੀ ਫੋਟੋ ਵੀ ਛਾਪੀ ਜਾਵੇਗੀ।
ਇਸ ਮੌਕੇ ਤਰਕਸ਼ੀਲ ਮਾਸਟਰ ਕੁਲਜੀਤ ਵੇਰਕਾ, ਸੁਖਮੀਤ ਸਿੰਘ, ਮਾਸਟਰ ਬਲਦੇਵ ਰਾਜ ਵੇਰਕਾ, ਮੇਜਰ ਸਿੰਘ ਅਤੇ ਕਰਨਰਾਜ ਸਿੰਘ ਨੇ ਦੱਸਿਆ ਕਿ ਇਸ ਚੇਤਨਾ ਪ੍ਰੀਖਿਆ ਦਾ ਮੰਤਵ ਵਿਦਿਆਰਥੀਆਂ ਨੂੰ ਅੰਧ ਵਿਸ਼ਵਾਸਾਂ ਤੇ ਵਹਿਮਾਂ-ਭਰਮਾਂ ਵਿਚੋਂ ਕੱਢ ਕੇ ਉਨਾਂ ਵਿਚ ਵਿਗਿਆਨਕ ਸੋਚ ਪ੍ਰਫੁਲਿਤ ਕਰਨ ਦੇ ਇਲਾਵਾ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਇਨਕਲਾਬੀ ਵਿਚਾਰਧਾਰਾ ਤੋਂ ਜਾਣੂੰ ਕਰਾਉਣਾ ਹੈ ਅਤੇ ਉਹ ਇਕ ਇਨਸਾਫ ਪਸੰਦ ਅਤੇ ਲੁੱਟ ਰਹਿਤ ਬਰਾਬਰੀ ਵਾਲੇ ਵਿਗਿਆਨਕ ਸਮਾਜ ਦੀ ਸਥਾਪਨਾ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ ਇਸ ਮੌਕੇ ਤਰਕਸ਼ੀਲ ਮੈਂਬਰਾਂ ਰਾਜ ਕੁਮਾਰ ਵੇਰਕਾ, ਜਸਪਾਲ ਬਾਸਰਕਾ, ਵਰਿੰਦਰ ਕੌਰ, ਬਲਦੇਵ ਸਿਘ, ਧਰਵਿੰਦਰ ਕੋਹਾਲੀ, ਸ਼ਮਸ਼ੇਰ ਹੇਰ, ਬੀ.ਐਮ ਸਿੰਘ, ਮਨਜੀਤ ਬਾਸਰਕੇ, ਨਾਗਰ ਮੱਲ ਅਤੇ ਰਮੇਸ਼ ਚੰਦਰ ਨੇ ਵੀ ਵਿਦਿਅਕ ਅਦਾਰਿਆਂ ਵਿਚ ਗਿਆਨਕ ਚੇਤਨਾ ਦੇ ਪ੍ਰਚਾਰ, ਪ੍ਰਸਾਰ ਦੀ ਲੋੜ ’ਤੇ ਜ਼ੋਰ ਦਿੱਤਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply