ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਐਨ.ਸੀ.ਸੀ (ਏਅਰ ਵਿੰਗ) ਦੇ ਕੈਡਿਟਾਂ
ਵੱਲੋਂ ਸਕੂਲ ਦੇ ਵਿਹੜੇ ਨੂੰ ਸਾਫ-ਸੁਥਰਾ ਕਰਕੇ ਸਵੱਛਤਾ ਦਿਵਸ ਮਨਾਇਆ ਗਿਆ।ਸਕੂਲ ਵਿੱਚ ਸਾਰੇ ਹੀ ਕੈਡਿਟਾਂ ਨੇ ਬੜੇ ਹੀ ਉਤਸ਼ਾਹ ਭਰੇ ਜਜ਼ਬੇ ਨਾਲ ਸਕੂਲ ਦੇ ਸਾਰੇ ਹੀ ਆਲੇ-ਦੁਆਲੇ ਦੀ ਸਫ਼ਾਈ ਕੀਤੀ।ਉਨ੍ਹਾਂ ਨੂੰ ਵੇਖ ਕੇ ਦੂਜੇ ਵਿਦਅਿਾਰਥੀਆਂ ਵਿੱਚ ਵੀ ਤੱਤਪਰਤਾ ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਉਤਸ਼ਾਹ ਦੀ ਭਾਵਨਾ ਪੈਦਾ ਹੋਈ ਕਿ ਉਹ ਹਰ ਸਮੇਂ ਚਾਰੇ ਪਾਸੇ ਸਫ਼ਾਈ ਰੱਖਣਗੇ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਆਪਣੇ ਇੱਕ ਸੰਦੇਸ਼ ਰਾਹੀਂ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਜਿ਼ੰਮੇਵਾਰੀ ਵਾਲੇ ਕੰਮ ਲਈ ਹੌਂਸਲਾ ਅਫ਼ਜਾਈ ਕੀਤੀ।ਉਨ੍ਹਾਂ ਨੇ ਕਿਹਾ ਕਿ ਕੈਡਿਟ ਹੋਣ ਦੇ ਨਾਤੇ ਉਨ੍ਹਾਂ ਦੀ ਇਹ ਵੱਖਰੀ ਜਿ਼ੰਮੇਵਾਰੀ ਬਣਦੀ ਹੈ ਕਿ ਉਹ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media