ਡੀ.ਸੀ.ਸੰਗਰੂਰ ਵਲੋਂ ਝੋਨੇ ਦੀ ਖਰੀਦ ਸਬੰਧੀ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਖਰੀਦ ਏਜੰਸੀਆਂ ਨਾਲ ਮੀਟਿੰਗ
ਧੂਰੀ, 26 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮੰਡੀਆਂ `ਚ ਆਉਂਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਨਜਿੱਠਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਵੱਖ-ਵੱਖ ਖਰੀਦ ਏਜੰਸੀਆਂ, ਆੜ੍ਹਤੀ ਐਸੋਸੀਏਸ਼ਨਾਂ, ਸ਼ੈਲਰ ਮਾਲਕਾਂ ਅਤੇ ਅਧਿਕਾਰੀਆਂ ਦੀ ਮੀਟਿੰਗ ਹੋਈ।
ਵਿਰਕ ਨੇ ਆੜ੍ਹਤੀ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ `ਚ ਸੁੱਕਾ ਝੋਨਾ ਹੀ ਲਿਆਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ, ਕਿਸਾਨ, ਆੜ੍ਹਤੀ, ਸ਼ੈਲਰ ਮਾਲਕ ਆਪਸੀ ਸਹਿਯੋਗ ਅਤੇ ਸੁਖਾਵੇਂ ਮਾਹੌਲ ਵਿੱਚ ਝੋਨੇ ਦੇ ਸੀਜ਼ਨ ਨੂੰ ਨੇਪਰੇ ਚੜ੍ਹਾਉਣ।ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੰਡੀਆਂ `ਚ ਗਿੱਲਾ ਝੋਨਾ ਲਿਆਉਣ ਵਾਲਿਆਂ ਲਈ ਕੋਈ ਢਿਲ ਨਾ ਵਰਤੀ ਨਾ ਜਾਵੇ।ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ 28 ਸਤੰਬਰ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿੱਚ ਸਫਾਈ, ਬਿਜਲੀ ਅਤੇ ਪਾਣੀ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿਤੇ।ਉਨ੍ਹਾਂ ਸਪੱਸ਼ਟ ਕੀਤਾ ਮੰਡੀਆਂ `ਚ ਆਉਣ ਵਾਲੇ ਝੋਨੇ ਦੀ ਕੁਆਲਟੀ ਅਤੇ ਪੈਰਾਮੀਟਰ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਖਰੀਦ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਵਿਰਕ ਨੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀ ਮਨਜੀਤ ਸਿੰਘ ਨੂੰ ਹਦਾਇਤ ਕੀਤੀ ਕਿ 28 ਸਤੰਬਰ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬਾਰਦਾਨਾ ਪਹੁੰਚਾਇਆ ਜਾਵੇ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ।ਮੀਟਿੰਗ ਦੌਰਾਨ ਵਿਰਕ ਨੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰ ਦੀ ਨੀਤੀ ਮੁਤਾਬਕ ਢੁੱਕਵੇ ਹਲ ਕੱਢਣ ਦਾ ਭਰੋਸਾ ਦਿਵਾਇਆ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media