Tuesday, October 13, 2026

ਮੋਹਾਲੀ `ਚ ਪੱਤਰਕਾਰ ਕੇ.ਜੇ ਸਿੰਘ ਅਤੇ ਉਹਨਾਂ ਦੀ ਮਾਤਾ ਦੇ ਕਤਲ ਦੀ ਨਿਖੇਧੀ

 ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪੱਤਰਕਾਰ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਵਿਚ ਮੋਹਲੀ ਤੋਂ PPN2709201703ਪੱਤਰਕਾਰ ਕੇ.ਜੇ ਸਿੰਘ ਤੇ ਉਹਨਾਂ ਦੀ ਮਾਤਾ ਦੇ ਕਤਲ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।ਸੀਨੀਅਰ ਪਤਰਕਾਰ ਰਣਜੀਤ ਸਿੰਘ ਜੋਸਨ ਨੇ ਇਸ ਮੌਕੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਤੋ ਗ੍ਰਿਫਤਾਰ ਕੀਤਾ ਜਾਵੇ ਤੇ ਪੱਤਰਕਾਰਾਂ `ਤੇ ਹੋ ਹਮਲਿਆ ਨੂੰ ਰੋਕਿਆ ਜਾਵੇ ।
ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ ਨੇ ਕਿਹਾ ਕਿ ਇਸ ਤੋਂ ਪਹਿਲਾ ਪੰਜਾਬ ਤੋ ਬਾਹਰ ਗੋਰੀ ਲੰਕੇਸ਼, ਰਾਜਦੇਵ, ਦਾਭੋਲਕਰ, ਕਲਬੁਰਗੀ ਆਦਿ ਦੇ ਕਤਲ ਕੀਤੇ ਗਏ।ਪੱਤਰਕਾਰ ਦਿਨੇਸ਼ ਬਜਾਜ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਵਿੱਚ ਇਸ ਕਤਲ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਦੀ ਪੜਤਾਲ ਕਿਸੇ ਸੀਨੀਅਰ ਉੱਚ ਪੁਲਿਸ ਅਧਿਕਾਰੀ ਨੂੰ ਦਿੱਤੀ ਜਾਣੀ ਚਾਹੀਦੀ ਹੈ।ਪੱਤਰਕਾਰ ਪ੍ਰਦੀਪ ਜੈਨ ਨੇ ਕਿਹਾ ਕਿ ਇਹ ਸਿਰਫ ਕੇ.ਜੇ ਸਿੰਘ ਦਾ ਨਹੀ, ਸਗੋ ਪੱਤਰਕਾਰ ਦੇ ਨਿਰਪੱਖ ਥੰਮ ਦਾ ਕਤਲ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰੁਣ ਸੋਨੀ, ਹਰਿੰਦਰਪਾਲ ਸਿੰਘ, ਬਲਵਿੰਦਰ ਸਿੰਘ ਆਦਿ ਮੌਜੂਦ ਸਨ ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply