ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਹਾਤਮਾ ਗਾਂਧੀ ਜੈਅੰਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਚਲਾਏ ਜਾ ਰਹੇ ਸਫਾਈ
ਪੰਦਰਵਾੜੇ ਤਹਿਤ ਕੇਂਦਰੀ ਜੇਲ ਅੰਮਿ੍ਰਤਸਰ ਵਿਚ ਕੈਦੀਆਂ, ਹਵਾਲਾਤੀਆਂ ਅਤੇ ਸਟਾਫ ਮੈਂਬਰਾਂ ਨੇ ਮਿਲ ਕੇ ਜੇਲ ਵਿਚ ਸਫਾਈ ਕੀਤੀ।ਇਸ ਬਾਬਤ ਜਾਣਕਾਰੀ ਦਿੰਦੇ ਡਿਪਟੀ ਜੇਲ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਡੀ.ਆਈ.ਜੀ ਜੇਲ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਸਾਰੇ ਸਟਾਫ ਨੇ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਸਹੰੁ ਚੁੱਕੀ ਅਤੇ ਫਿਰ ਕੈਦੀਆਂ ਨਾਲ ਮਿਲ ਕੇ ਜੇਲ ਵਿਚ ਸਫਾਈ ਕੀਤੀ।ਉਨਾਂ ਦੱਸਿਆ ਕਿ ਡਿਪਟੀ ਸੁਪਰਡੈਂਟ ਰਾਜੀਵ ਅਰੋੜਾ ਦੀ ਅਗਵਾਈ ਹੇਠ ਕੈਦੀਆਂ ਨੇ ਜੇਲ ਦੀਆਂ ਬੈਰਕਾਂ, ਪਾਰਕਾਂ, ਬਾਥਰੂਮਾਂ ਅਤੇ ਰਸੋਈ ਘਰਾਂ ਦੀ ਸਫਾਈ ਕੀਤੀ।ਉਨਾਂ ਦੱਸਿਆ ਕਿ ਸਾਰੇ ਕੈਦੀਆਂ ਨੇ ਇਸ ਮੁਹਿੰਮ ਵਿਚ ਵੱਧ-ਚੜ ਕੇ ਹਿੱਸਾ ਲਿਆ ਅਤੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦਾ ਅਹਿਦ ਵੀ ਲਿਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media