Wednesday, July 8, 2026

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀ 24 ਅਕਤੂਬਰ ਤੱਕ ਕਰ ਸਕਣਗੇ ਆਨਲਾਈਨ ਅਪਲਾਈ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ Sukh Sarkariaਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਾਸਾਂਸੀ ਹਲਕੇ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ‘ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ’ 25 ਸਤੰਬਰ  ਤੋਂ ਸ਼ੁਰ ਕਰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ `ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ’ ਇੱਕ ਅਹਿਮ ਕੜੀ ਹੈ, ਜਿਸ ਨਾਲ ਜਿਥੇ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਮਿਲਦੀ ਹੈ, ਉੱਥੇ ਉਨਾਂ ਨੂੰ    ਖੱਜ਼ਲ-ਖੁਆਰੀ ਦਾ ਸਾਹਮਣਾ ਵੀ ਨਹੀਂ ਕਰਨਾ ਪੈਂਦਾ ਉਨਾਂ ਦੱਸਿਆ ਕਿ ਮੈਟ੍ਰਿਕ ਤੋਂ ਅੱਗੇ ਦੀ ਪੜਾਈ ਲਈ ਯੋਗ ਐਸ.ਸੀ/ਬੀ.ਸੀ ਵਿਦਿਆਰਥੀ ਇਨਾਂ ਵਿਦਿਆਰਥੀ ਭਲਾਈ ਸਕੀਮਾਂ ਦਾ ਲਾਭ ਉਠਾ ਕੇ ਪੜ ਸਕਦੇ ਹਨ ਤੇ ਆਪਣੀ ਭਵਿਖੀ ਮੰਜ਼ਿਲ ਨੂੰ ਪ੍ਰਾਪਤ ਕਰਨ ਦੇ ਯੋਗ ਹੋ ਸਕਦੇ ਹਨ।
ਸਰਕਾਰੀਆ ਨੇ ਦਸਿਆ ਕਿ ਭਲਾਈ ਵਿਭਾਗ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਯੋਗ ਵਿਦਿਆਰਥੀ 24 ਅਕਤੂਬਰ, 2017 ਤੱਕ ਪੋਰਟਲ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਜਦਕਿ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਤੋਂ ਪ੍ਰਾਪਤ ਆਨਲਾਈਨ ਅਰਜ਼ੀਆਂ 25 ਅਕਤੂਬਰ ਤੋਂ 10 ਨਵੰਬਰਤੱਕ ਸੈਕਸ਼ਨਿੰਗ ਅਥਾਰਿਟੀ ਨੂੰ ਪੇਸ਼ ਕਰਨਗੀਆਂ।ਉਨਾਂ ਦੱਸਿਆ ਕਿ ਸੈਕਸ਼ਨਿੰਗ ਅਥਾਰਿਟੀ ਵਲੋਂ ਸੰਸਥਾਵਾਂ ਤੋਂ ਪ੍ਰਾਪਤ ਅਰਜ਼ੀਆਂ ਲਾਈਨ ਵਿਭਾਗਾਂ ਨੂੰ ਭੇਜਣ/ਫਾਰਵਰਡ ਕਰਨ ਦਾ ਸਮਾਂ 11 ਨਵੰਬਰ ਤੋਂ 4 ਦਸੰਬਰ, 2017 ਤੱਕ ਨਿਰਧਾਰਤ ਕੀਤਾ ਗਿਆ ਹੈ।ਇਸੇ ਤਰਾਂ ਸਬੰਧਤ ਲਾਈਨ ਵਿਭਾਗ (ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ) 5 ਦਸੰਬਰ ਤੋਂ 11 ਦਸੰਬਰ, 2017 ਤੱਕ ਸੈਕਸ਼ਨਿੰਗ ਅਥਾਰਿਟੀ ਤੋਂ ਪ੍ਰਾਪਤ ਅਰਜ਼ੀਆਂ ਸਬੰਧੀ ਲੋੜੀਂਦੀ ਕਾਰਵਾਈ ਕਰਕੇ 11 ਦਸੰਬਰ ਤੱਕ ਭਲਾਈ ਵਿਭਾਗ ਨੂੰ ਭੇਜੇਗਾ ਅਤੇ ਭਲਾਈ ਵਿਭਾਗ ਵੱਲੋਂ ਇਹ ਸਾਰੀ ਕਾਰਵਾਈ ਨੂੰ 12 ਦਸੰਬਰ ਤੋਂ 17 ਦਸੰਬਰ ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਸੰਕਲਿਤ ਤਜ਼ਵੀਜ਼ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ।
ਸਰਕਾਰੀਆ ਨੇ ਅਗੇ ਦਸਿਆ ਕਿ ਭਲਾਈ ਵਿਭਾਗ ਨੇ ਸਕਾਲਰਸ਼ਿਪ ਲਈ ਵਖ-ਵੱਖ ਪੱਧਰ ’ਤੇ ਅਰਜ਼ੀਆਂ ਪ੍ਰਾਪਤ ਕਰਨ ਦੀ ਵਿਧੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲਾਈਨ ਵਿਭਾਗਾਂ ਦੀ ਸਹਿਮਤੀ ਨਾਲ ਸਾਲ 2017-18 ਤੋਂ ਅਹਿਮ ਕਦਮ ਉਠਾਏ ਹਨ ਤਾਂ ਜੋ ਜਾਅਲੀ ਵਿਦਿਆਰਥੀਆਂ ਅਤੇ ਡੁਪਲੀਕੇਸੀ ਨੂੰ ਰੋਕਿਆ ਜਾ ਸਕੇ।ਉਨਾਂ ਦਸਿਆ ਕਿ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਨੂੰ ਲਾਜ਼ਮੀ ਤੌਰ ’ਤੇ ਅਧਾਰ ਨੰਬਰ ਨਾਲ ਵੀ ਜੋੜਿਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸਕਾਲਰਸ਼ਿਪ ਅਰਜ਼ੀਆਂ ਆਨਲਾਈਨ ਪੇਸ਼ ਕਰਨ ਤੋਂ ਪਹਿਲਾਂ ਹਸਤਾਖਰਸ਼ੁਦਾ ਅੰਡਰਟੇਕਿੰਗ ਅਤੇ ਫੋਟੋ ਪੋਰਟਲ ’ਤੇ ਅੱਪਲੋਡ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀ ਆਮਦਨ ਸਰਟੀਫਿਕੇਟ ਦੀ ਥਾਂ ਤੇ ਤਸਦੀਕਸ਼ੁਦਾ ਹਲਫੀਆ ਬਿਆਨ ਵੀ ਪੋਰਟਲ ’ਤੇ ਅਪਲੋਡ ਕਰ ਸਕਦੇ ਹਨ।
ਸਰਕਾਰੀਆ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਇਹ ਸਭ ਤੋਂ ਅਹਿਮ ਕਦਮ ਉਠਾਇਆ ਗਿਆ ਹੈ ਕਿ ਸੰਸਥਾ ਦੇ ਮੁਖੀ ਅਤੇ ਸੈਕਸ਼ਨਿੰਗ ਅਥਾਰਿਟੀ ਵਲੋਂ ਅਰਜ਼ੀਆਂ ਨੂੰ ਪ੍ਰਵਾਨ/ਫਾਰਵਰਡ ਕਰਦੇ ਸਮੇਂ ਸੰਸਥਾ ਦੇ ਮੁਖੀ ਅਤੇ ਸੈਕਸ਼ਨਿੰਗ ਅਥਾਰਿਟੀ ਦੇ ਈ-ਹਸਤਾਖਰ ਨੂੰ ਜ਼ਰੂਰੀ ਬਣਾਇਆ ਗਿਆ ਹੈ।ਉਨਾਂ ਕਿਹਾ ਕਿ ਜੇਕਰ ਸਾਲ 2017-18 ਦੌਰਾਨ ਕਿਸੇ ਵਿਦਿਆਰਥੀ ਵਲੋਂ ਜਾਂ ਸੰਸਥਾ ਵੱਲੋਂ ਜਾਅਲੀ ਕਲੇਮ ਆਨਲਾਈਨ ਪੋਰਟਲ ’ਤੇ ਪੇਸ਼ ਕੀਤੇ ਜਾਂਦੇ ਹਨ ਤਾਂ ਉਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈਨ ਅਪਲਾਈ ਕਰਦੇ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਲਾਈਨ ਵਿਭਾਗ ਦੇ ਨੋਡਲ ਅਫਸਰ ਜਾਂ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਨਾਲ 0172-2600588 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply