ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਐਚ.ਐਨ.ਸਿੰਘ ਦੇ
ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਜਨਤਾ ਨਗਰ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਸਮੇਂ ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ, ਡਾ: ਅਰਵਿੰਦਰ ਸਿੰਘ, ਪ੍ਰੋ੍ਰਕਸਨਿਸਟ ਕੇਵਲ ਕਿ੍ਰਸ਼ਨ ਸਰਮਾ, ਫਾਰਮਾਸਿਸਟ ਅਮਨਦੀਪ ਸਿੰਘ ਦੁੱਗਲ ਨੇ ਸ਼ਿਰਕਤ ਕੀਤੀ।ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ, ਜ਼ਿਲਾ ਮਾਸ ਮੀਡੀਆ ਅਫਸਰ ਨੇ ਦਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 15 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ, ਜੋ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਹੈ।ਉਨਾਂ ਕਿਹਾ ਕਿ ਆਲੇ-ਦੁਆਲੇ ਫੈਲੀ ਗੰਦਗੀ ਜਿਥੇ ਅਨੇਕਾਂ ਬਿਮਾਰੀਆਂ ਨੂੰ ਜਨਮ ਦਿੰਦੀ ਹੈ ਅਤੇ ਸਫ਼ਾਈ ਸਾਨੂੰ ਤੰਦਰੁਸਤੀ ਪ੍ਰਦਾਨ ਕਰਦੀ ਹੈ। ਆਓ ਪ੍ਰਣ ਕਰੀਏ ਕਿ ਨਾ ਹੀ ਗੰਦਗੀ ਫੈਲਾਵਾਂਗੇ ਅਤੇ ਨਾ ਹੀ ਕਿਸੇੇ ਨੂੰ ਫੈਲਾਉਣ ਦੇਵਾਂਗੇ।ਇਸ ਮੌਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਅੱਖਾਂ ਦਾਨ ਕਰਨ ਬਾਰੇ ਵੀ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਨਸਾਨ ਵਲੋਂ ਮਰਨ ਉਪਰੰਤ ਅੱਖਾਂ ਦਾ ਦਾਨ ਕਰਨਾ ਇਕ ਬਹੁਤ ਵੱਡੇ ਪੁੰਨ ਦਾ ਕਾਰਜ ਹੈ।ਜੋ ਅਖਾਂ ਦੀ ਰੋਸ਼ਨੀ ਤੋਂ ਵਾਂਝੇ ਵਿਅਕਤੀ ਨੂੰ ਨਵੀ ਦੁਨੀਆਂ ਦੇਖਣ ਦਾ ਮੌਕਾ ਦਿੰਦਾ ਹੈ।ਇਸ ਮੌਕੇ ਚਾਰਟ ਮੇਕਿੰਗ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ ਇੰਚਾਰਜ ਬਲਜਿੰਦਰ ਕੌਰ, ਅਧਿਆਪਕ ਪਰਮਜੀਤ ਕੌਰ ਆਦਿ ਵੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media