Saturday, July 27, 2024

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੱਖਰੀ ਹਰਿਆਣਾ ਕਮੇਟੀ ਤੋਂ ਪੈਦਾ ਹੋਏ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲਿਆਂ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਹੋਵੇ

PPN160708

ਅੰਮ੍ਰਿਤਸਰ, 16  ਜੁਲਾਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੂਹ ਮੈਂਬਰ ਸਾਹਿਬਾਨਾਂ ਦੀ ਭਰਵੀਂ ਇਕੱਤਰਤਾ ਹੋਈ ਜਿਸ ਵਿੱਚ ਹਰਿਆਣਾ ਦੀ ਕਾਂਗਰਸ ਹੁੱਡਾ ਸਰਕਾਰ ਅਤੇ ਉਸ ਦੇ ਪਿੱਠੂਆਂ ਵਿਰੁਧ ਅਥਾਹ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਤੇ ਸ਼੍ਰੋਮਣੀ ਕਮੇਟੀ ਦੀ ਹੋਂਦ ਨੂੰ ਕਾਇਮ ਰੱਖਣ ਲਈ ਅਹਿਦ ਲਿਆ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਮੂਹ ਮੈਂਬਰ ਸਾਹਿਬਾਨ ਨੂੰ ਦੱਸਿਆ ਕਿ ਮਹੰਤੀ ਪ੍ਰਥਾ ਨੂੰ ਖਤਮ ਕਰਕੇ ਅਥਾਹ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਏ ਸੰਗਤੀ ਪ੍ਰਬੰਧ (ਸ਼੍ਰੋਮਣੀ ਕਮੇਟੀ) ਨੂੰ ਸੂਬਾ ਹਰਿਆਣਾ ਕਾਂਗਰਸ ਦੀ ਹੁੱਡਾ ਸਰਕਾਰ ਆਪਣੇ ਕੁਝ ਪਿੱਠੂਆ (ਜਗਦੀਸ਼ ਸਿੰਘ ਝੀਂਡਾ ਤੇ ਦੀਦਾਰ ਸਿੰਘ ਨਲਵੀ) ਆਦਿ ਨਾਲ ਰਲ ਕੇ ਕਮਜ਼ੋਰ ਕਰਨ (ਤੋੜ ਕੇ) ਵੱਖਰੀ ਗੁਰਦੁਆਰਾ ਕਮੇਟੀ ਬਣਾ ਰਹੇ ਹਨ ਜੋ ਕਦਾਚਿਤ ਬਰਦਾਸ਼ਤ ਨਹੀਂ।ਉਨ੍ਹਾਂ ਕਿਹਾ ਕਿ ੧੪ ਅਕਤੂਬਰ ੧੯੨੦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਸੀ ਜਿਸ ਨੂੰ ਅੱਜ ਸਾਜਿਸ਼ ਤਹਿਤ ਵੋਟਾਂ ਖਾਤਿਰ ਤੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਅਤੇ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ। ਕਾਂਗਰਸ ਦੀ ਇਸ ਘਟੀਆ ਨੀਤੀ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਸੰਘਰਸ਼ ਕੀਤਾ ਜਾਵੇਗਾ ਤੇ ਇਸ ਲਈ ਸਾਨੂੰ ਸਾਰਿਆਂ ਨੂੰ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਇਹ ਕਾਂਗਰਸ ਉਹੀ ਪਾਰਟੀ ਹੈ ਜਿਸ ਨੇ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਧਾਰਮਿਕ ਅਸਥਾਨਾਂ ਤੇ ਹਮਲੇ ਕਰਵਾ ਕੇ ਜਿਥੇ ਸਾਡੇ ਜਾਨ ਤੋਂ ਵੀ ਪਿਆਰੇ ਧਾਰਮਿਕ ਅਸਥਾਨਾਂ ਨੂੰ ਢਹਿ-ਢੇਰੀ ਕੀਤਾ, ਉਥੇ ਬਹੁਤ ਸਾਰੇ ਬੇ-ਦੋਸ਼ੇ ਸਿੰਘ-ਸਿੰਘਣੀਆਂ ਤੇ ਬੱਚੇ ਵੀ ਸ਼ਹੀਦ ਕਰਵਾਏ। ਇਥੇ ਹੀ ਬੱਸ ਨਹੀਂ ਇਸੇ ਹੀ ਪਾਰਟੀ ਨੇ ਨਵੰਬਰ ੧੯੮੪ ਵਿੱਚ ਦਿੱਲੀ ਤੇ ਹੋਰ ਕਾਂਗਰਸੀ ਰਾਜਾਂ ਵਾਲੇ ਸੂਬਿਆਂ ਵਿੱਚ ਹਜ਼ਾਰਾਂ ਬੇ-ਗੁਨਾਹ ਸਿੱਖਾਂ ਦੀ ਨਸਲ-ਕੁਸ਼ੀ ਕਰਵਾਈ। ਸੂਬਾ ਹਰਿਆਣਾ ਵਿੱਚ ਵੀ ਹੋਂਦ ਚਿੱਲੜ ਤੇ ਹੋਰ ਥਾਵਾਂ ਤੇ ਸਿੱਖ ਪਰਿਵਾਰਾਂ ਨੂੰ ਸ਼ਹੀਦ ਕੀਤਾ ਗਿਆ ਤੇ ਅੱਜ ਫਿਰ ਕੁਝ ਅਖੌਤੀ ਸਿੱਖ, ਇਸ ਦੁਸ਼ਮਣ ਜਮਾਤ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿੱਚ ਰੁਝੇ ਹੋਏ ਹਨ ਜਿਸ ਦੀ ਨਿੰਦਾ ਕੀਤੀ ਜਾਂਦੀ ਹੈ।ਉਨ੍ਹਾਂ ਸਮੁੱਚੇ ਮੈਂਬਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨਣ ਵਾਲੇ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਤੇ ਹੋਰ ਸਾਜਿਸ਼ ਕਾਰਾ ਵਿਰੁੱਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਾਰਵਾਈ ਕੀਤੀ ਜਾਵੇ।ਇਕੱਤਰਤਾ ਦੌਰਾਨ ਮੰਚ ਦੀ ਸੇਵਾ ਸ.ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈ ਗਈ।ਇਕੱਤਰਤਾ ਦੌਰਾਨ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਆਪਣੇ ਵਿਚਾਰ ਪ੍ਰਗਟ ਕੀਤੇ।ਉਪਰੰਤ ਸਾਰੇ ਮੈਂਬਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਗਏ।

ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ, ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ.ਰਜਿੰਦਰ ਸਿੰਘ ਮਹਿਤਾ, ਸ.ਗੁਰਬਚਨ ਸਿੰਘ ਕਰਮੂੰਵਾਲ, ਸ.ਰਾਮਪਾਲ ਸਿੰਘ ਬਹਿਣੀਵਾਲ, ਸ.ਨਿਰਮੈਲ ਸਿੰਘ ਜੌਲਾਂ ਕਲਾਂ, ਸ.ਦਿਆਲ ਸਿੰਘ ਕੋਲਿਆਂਵਾਲੀ, ਸ.ਕਰਨੈਲ ਸਿੰਘ ਪੰਜੋਲੀ, ਸ.ਮੋਹਣ ਸਿੰਘ ਬੰਗੀ ਅੰਤ੍ਰਿੰਗ ਮੈਂਬਰ ਸਾਹਿਬਾਨ, ਸ.ਗੁਰਦਿਆਲ ਸਿੰਘ ਸੁਰਸਿੰਘ, ਬਾਬਾ ਨਿਰਮਲ ਸਿੰਘ ਨੁਸਹਿਰਾ ਢਾਲਾ, ਸ.ਖੁਸ਼ਵਿੰਦਰ ਸਿੰਘ ਭਾਟੀਆ, ਸ.ਭੁਪਿੰਦਰ ਸਿੰਘ ਭਲਵਾਨ, ਬੀਬੀ ਜਸਪਾਲ ਕੌਰ, ਸ.ਗੁਰਮੇਲ ਸਿੰਘ ਸੰਗਤਪੁਰਾ, ਸ.ਦਵਿੰਦਰ ਸਿੰਘ ਖੱਟੜਾ, ਸ.ਜਰਨੈਲ ਸਿੰਘ ਡੋਗਰਾਂਵਾਲਾ, ਸ.ਬਲਦੇਵ ਸਿੰਘ ਕਲਿਆਣ, ਸ.ਲਖਬੀਰ ਸਿੰਘ, ਸ.ਸ਼ੇਰ ਸਿੰਘ, ਜਥੇਦਾਰ ਤਾਰਾ ਸਿੰਘ ਸੱਲਾਂ, ਸ.ਹਰਜਾਪ ਸਿੰਘ ਸੁਲਤਾਨਵਿੰਡ, ਸ.ਰਾਮ ਸਿੰਘ, ਸ.ਮਗਵਿੰਦਰ ਸਿੰਘ ਖਾਪੜ ਖੇੜੀ, ਸ.ਅਮਰਜੀਤ ਸਿੰਘ ਭਲਾਈਪੁਰ, ਸ.ਜਰਨੈਲ ਸਿੰਘ, ਸ.ਲਾਭ ਸਿੰਘ, ਬੀਬੀ ਗੁਰਪ੍ਰੀਤ ਕੌਰ ਰੋਹੀ, ਬੀਬੀ ਗੁਰਿੰਦਰ ਕੌਰ, ਸ.ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਮੀਤ ਕੌਰ, ਸ.ਅਮਰੀਕ ਸਿੰਘ ਵਿਛੋਆ, ਸ.ਸਿੰਗਾਰਾ ਸਿੰਘ ਲੋਹੀਆ, ਸ.ਬਿਕਰਮਜੀਤ ਸਿੰਘ ਕੋਟਲਾ, ਜਥੇਦਾਰ ਰਣਜੀਤ ਸਿੰਘ ਕਾਹਲੋਂ, ਸ.ਪਰਮਜੀਤ ਸਿੰਘ ਰਾਏਪੁਰ, ਸ.ਸਰਵਣ ਸਿੰਘ ਕੁਲਾਰ, ਸ.ਗੁਰਨਾਮ ਸਿੰਘ ਜੱਸਲ, ਬੀਬੀ ਨਿਰਮਲ ਕੌਰ ਪਾਸਲਾ, ਸ.ਅਮਰਜੀਤ ਸਿੰਘ ਬੰਡਾਲਾ, ਸ.ਜਸਮੇਰ ਸਿੰਘ ਲਾਸੜੂ, ਬੀਬੀ ਜੋਗਿੰਦਰ ਕੌਰ, ਸ.ਸੁਖਵਿੰਦਰ ਸਿੰਘ ਝਬਾਲ, ਸ.ਸ਼ਰਨਜੀਤ ਸਿੰਘ ਬੋਥਾ, ਬੀਬੀ ਮਨਜੀਤ ਕੌਰ ਕੰਦੋਲਾ, ਬੀਬੀ ਅਮਰਜੀਤ ਕੌਰ ਹਿਸਾਰ, ਸ.ਬਲਦੇਵ ਸਿੰਘ ਕਿਆਮਪੁਰ, ਸ.ਹਰਭਜਨ ਸਿੰਘ ਮਸਾਣਾ, ਸ.ਰਣਦੀਪ ਸਿੰਘ ਚੀਮਾਂ, ਬੀਬੀ ਜੋਗਿੰਦਰ ਕੌਰ ਡੇਹਰਾ ਬਾਬਾ ਨਾਨਕ, ਸ.ਬਲਦੇਵ ਸਿੰਘ, ਸ.ਅਵਤਾਰ ਸਿੰਘ, ਬੀਬੀ ਰਣਜੀਤ ਕੌਰ ਮਾਹਲਪੁਰ, ਬੀਬੀ ਹਰਜਿੰਦਰ ਕੌਰ ਪੱਟੀ, ਸ.ਨਿਰਮਲ ਸਿੰਘ ਸਮਾਣਾ, ਸ.ਦਰਸ਼ਨ ਸਿੰਘ ਜਲਾਲਾਬਾਦ, ਸ.ਨਿਰਮਲ ਸਿੰਘ ਘਰਾਚੋਂ, ਬੀਬੀ ਸਵਰਨ ਕੌਰ ਗੁਰੂ ਕਾ ਬਾਗ, ਸ.ਅਮਰਜੀਤ ਸਿੰਘ ਚਾਵਲਾ, ਸੰਤ ਦਰਬਾਰਾ ਸਿੰਘ ਛੀਨੀਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ.ਮੇਜਰ ਸਿੰਘ ਢਿਲੋਂ, ਸ.ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਜਗਜੀਤ ਸਿੰਘ ਖਾਲਸਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ.ਜਗਸੀਰ ਸਿੰਘ ਅਰਾਈਆਂ, ਸ.ਸਤਪਾਲ ਸਿੰਘ ਤਲਵੰਡੀ ਭਾਈ, ਸ.ਦਲਜੀਤ ਸਿੰਘ, ਸ.ਚਰਨਜੀਤ ਸਿੰਘ ਕਾਲੇ, ਸ.ਪਰਮਜੀਤ ਸਿੰਘ ਲੱਧੇਵਾਲ, ਸ.ਅਜਮੇਰ ਸਿੰਘ ਖੇੜਾ, ਸ.ਸਰਬੰਸ ਸਿੰਘ ਮਾਣਕੀ, ਸ.ਸੁਖਦੇਵ ਸਿੰਘ ਬਾਠ, ਜਥੇਦਾਰ ਕਵਲਇੰਦਰ ਸਿੰਘ ਠੇਕੇਦਾਰ, ਸ.ਗੁਰਮੀਤ ਸਿੰਘ ਜੀਰਾ, ਜਥੇਦਾਰ ਮਿਠੂ ਸਿੰਘ ਕਾਹਨੇ, ਸ.ਹਰਪਾਲ ਸਿੰਘ ਜੱਲਾ, ਜਥੇਦਾਰ ਚਰਨ ਸਿੰਘ ਆਲਮਗੀਰ, ਸ.ਦਰਸਨ ਸਿੰਘ ਸ਼ੇਰ ਖਾਂ, ਬੀਬੀ ਕਿਰਨਜੋਤ ਕੌਰ, ਸ.ਬਲਵਿੰਦਰ ਸਿੰਘ, ਸ.ਸਵਿੰਦਰ ਸਿੰਘ ਸੱਭਰਵਾਲ ਤੇ ਭਾਈ ਮਨਜੀਤ ਸਿੰਘ ਮੈਂਬਰਾਨ ਸ਼੍ਰੋਮਣੀ ਕਮੇਟੀ, ਸ.ਦਲਮੇਘ ਸਿੰਘ, ਸ.ਰੂਪ ਸਿੰਘ, ਸ.ਸਤਬੀਰ ਸਿੰਘ, ਸ.ਮਨਜੀਤ ਸਿੰਘ ਤੇ ਸ.ਅਵਤਾਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ.ਮਹਿੰਦਰ ਸਿੰਘ ਆਹਲੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਕੇਵਲ ਸਿੰਘ ਤੇ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …

Leave a Reply