55 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੀ ਸਿਹਤ ਜਾਂਚ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਰਾਜ
ਸਰਕਾਰ ਵੱਲੋਂ ਹਰ 1000 ਵਿਕਅਤੀਆਂ ਦੀ ਵਸੋਂ ਪਿੱਛੇ ਇੱਕ ਮੁਹੱਲਾ ਕਲੀਨਕ ਖੋਲੇਗੀ।ਇਹ ਮੁਹੱਲਾ ਕਲੀਨਕ ਮਰੀਜਾਂ ਦਾ ਇਲਾਜ ਕਰਨ ਦੇ ਨਾਲ ਮਲਟੀ ਸਪੈਸ਼ਲਿਟੀ ਹਸਪਤਾਲਾਂ ਨਾਲ ਜੋੜੇ ਜਾਣਗੇ ਜਿਥੋਂ ਕਿਸੇ ਗੰਭੀਰ ਬਿਮਾਰੀ ਦੀ ਸੂਰਤ ‘ਚ ਇਨਾਂ ਹਸਪਤਾਲਾਂ ‘ਚੋਂ ਇਲਾਜ ਕਰਾਇਆ ਜਾ ਸਕੇ।ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਮੁਹੱਲਾ ਕਲੀਨਕ ਨੂੰ ਸ਼ੁਰੂ ਕਰਨ ਦੀ ਯੋਜਨਾ ‘ਤੇ ਕੰਮ ਕੀਤਾ ਜਾ ਰਿਹਾ ਹੈ।
ਡਾ. ਵੇਰਕਾ ਨੇ ਕਿਹਾ ਕਿ ਰਾਜ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਰਾਜ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ‘ਚ ਮਾਹਿਰ ਡਾਕਟਰਾਂ ਤੇ ਹੋਰ ਸਟਾਫ ਦੀ ਰੈਗੂਲਰ ਭਰਤੀ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ‘ਚ ਕੋਈ ਮੁਸ਼ਕਲ ਨਾ ਆਵੇ।ਇਸ ਤੋਂ ਇਲਾਵਾ ਸੂਬਾ ਸਰਕਾਰ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਇਲਾਜ ਲਈ ਲੋੜੀਂਦੇ ਹੋਰ ਸਾਜੋ ਸਮਾਨ, ਮਸ਼ੀਨਾਂ ਆਦਿ ਨੂੰ ਮੁਹੱਈਆ ਕਰਾਵੇਗੀ।
ਡਾ. ਵੇਰਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਰਾਜ ਦੇ ਲੋਕਾਂ ਨੂੰ ਨਰੋਈ ਤੇ ਨਿਰੋਗੀ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਵੇ।ਇਸ ਮੰਤਵ ਤਹਿਤ ਸਰਕਾਰ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ 55 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦੇ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੇ ਰੋਗਾਂ, ਕੈਂਸਰ ਆਦਿ ਬਿਮਾਰੀਆਂ ਦੇ ਟੈਸਟ ਕੀਤੇ ਜਾਣਗੇ ਅਤੇ ਉਨਾਂ ਦਾ ਇਲਾਜ ਕੀਤਾ ਜਾਵੇਗਾ।ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਵਡੇਰੀ ਉਮਰ ਦੇ ਵਿਅਕਤੀਆਂ ਨੂੰ ਸਹੀ ਇਲਾਜ ਸਹ੍ਹਲਤਾਂ ਮਿਲ ਸਕਣਗੀਆਂ।ਡਾ. ਵੇਰਕਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media