ਕਿਹਾ ਸੈਰ ਸਪਾਟਾ ਦੇ ਕੇਂਦਰ ਵਜੋਂ ਜਾਣਿਆ ਜਾਂਦਾ ਹੈ ਅੰਮਿ੍ਤਸਰ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਪ੍ਰਸ਼ਾਸਨ ਵੱਲੋਂ ਅਜ ਟਾਊਨ ਹਾਲ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ
ਇਸ ਸਮਾਗਮ ਵਿਚ ਵਖ-ਵਖ ਸਕੂਲਾਂ ਦੇ ਬੱਚਿਆਂ ਵੱਲੋਂ ਟਾਊਨ ਹਾਲ ਤੋਂ ਲੈ ਕੇ ਸ੍ਰੀ ਦਰਬਾਰ ਸਾਹਿਬ ਤੱਕ ਹੈਰੀਟੇਜ ਵਾਕ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਅਲਕਾ ਕਾਲੀਆ ਨੇ ਹੈਰੀਟੇਜ ਵਾਕ ਨੂੰ ਝੰਡੀ ਦੇ ਕੇ ਰਵਾਨਾ ਕੀਤਾ।
ਵਿਸ਼ਵ ਸੈਰ ਸਪਾਟਾ ਦਿਵਸ ਨੂੰ ਸਮਰਪਿਤ ਕਰਾਏ ਗਏ ਵਿਸ਼ੇਸ਼ ਸਮਾਗਮ ’ਚ ਬੋਲਦਿਆਂ ਅਲਕਾ ਕਾਲੀਆ ਨੇ ਕਿਹਾ ਕਿ ਗੁਰੂ ਨਗਰੀ ਅੰਮਿ੍ਤਸਰ ਦਾ ਵਿਸ਼ਵ ਸੈਰ ਸਪਾਟਾ ਸ਼ਹਿਰ ’ਚ ਖਾਸ ਸਥਾਨ ਹੈ।ਉਨਾਂ ਕਿਹਾ ਕਿ ਅੰਮਿ੍ਰਤਸਰ ਸ਼ਹਿਰ ਇਤਿਹਾਸਕ ਧਰੋਹਰਾਂ ਨਾਲ ਭਰਿਆ ਪਿਆ ਹੈ ਅਤੇ ਅੰਮਿ੍ਤਸਰ ਵਿਖੇ ਕਈ ਵਿਰਾਸਤੀ ਇਮਾਰਤਾਂ ਸਥਿਤ ਹਨ, ਜਿੰਨਾਂ ਦੀ ਸੰਭਾਲ ਕਰਨ ਦੀ ਬਹੁਤ ਲੋੜ ਹੈ।ਉਨਾਂ ਨੇ ਅੰਮਿ੍ਰਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਇਸ ਦੀ ਪਹਿਲ ਆਪਣੇ ਘਰ ਦੇ ਆਲੇ ਦੁਆਲੇ ਤੋਂ ਕਰਨ।ਉਨਾਂ ਦੱਸਿਆ ਕਿ ਅੰਮਿ੍ਰਤਸਰ ਵਿਖੇ ਰੋਜ਼ਾਨਾ ਲਗਭਗ ਡੇਢ ਲੱਖ ਦੇ ਕਰੀਬ ਸ਼ਰਧਾਲੂ ਦਰਸ਼ਨਾਂ ਲਈ ਆਉਂਦੇ ਹਨ।ਬਾਹਰੋਂ ਆਏ ਸੈਲਾਨੀਆਂ ਅਤੇ ਸ਼ਰਧਾਲੂਆਂ ਕਾਰਨ ਸ਼ਹਿਰ ਦੇ ਵਪਾਰ ਨੂੰ ਆਰਥਿਕ ਪਖੋਂ ਕਾਫੀ ਹੁਲਾਰਾ ਮਿਲਦਾ ਹੈ।ਉਨਾਂ ਹਾਜ਼ਰੀਨ ਨੂੰ ਕਿਹਾ ਕਿ ਆਪਣੀ ਵਿਰਾਸਤ ਤੇ ਵਿਰਸਾ ਸੰੰਭਾਲਣਾ ਸਾਡਾ ਇਖਲਾਕੀ ਫਰਜ ਹੈ ਅਤੇ ਸਾਨੂੰ ਇਸ ਲਈ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਪ੍ਰਸਿੱਧ ਇਤਿਹਾਸਕਾਰ ਸੁਰਿੰਦਰ ਕੋਛੜ ਨੇ ਦੱਸਿਆ ਕਿ ਆਜ਼ਾਦੀ ਤੋਂ ਪਹਿਲਾਂ ਵੀ ਅੰਮਿ੍ਤਸਰ ਵਪਾਰ ਪੱਖੋਂ ਇਕ ਪ੍ਰਮੁੱਖ ਕੇਂਦਰ ਰਿਹਾ ਹੈ।ਉਨਾਂ ਕਿਹਾ ਕਿ ਅੰਮਿ੍ਤਸਰ ਵਿਖੇ ਅਜੇ ਵੀ ਕਈ ਵਿਰਾਸਤੀ ਇਮਾਰਤਾਂ ਸ਼ਹਿਰ ਦੇ ਅੰਦਰੂਨੀ ਹਿਸੇ ਵਿਚ ਮੌਜੂਦ ਹਨ, ਜਿਨਾਂ ਦੀ ਸਾਂਭ ਸੰਭਾਲ ਲਈ ਸਾਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਵੱਖ-ਵੱਖ ਸਕੂਲੀ ਬੱਚਿਆਂ ਦੇ ਵਿਸ਼ਵ ਸੈਰ ਸਪਾਟਾ ਦਿਵਸ ਦੇ ਮੱਦੇਨਜ਼ਰ ਡਰਾਇੰਗ ਮੁਕਾਬਲੇ ਵੀ ਕਰਾਏ ਗਏ।ਇਸ ਹੈਰੀਟੇਜ ਵਾਕ ਵਿਚ ਏ.ਆਰ ਮਿਸ਼ਰਾ, ਮੈਡਮ ਪ੍ਰੀਤੀ ਸ਼ਰਮਾ, ਮੈਡਮ ਹਰਪ੍ਰੀਤ ਕੌਰ, ਮੈਡਮ ਅੰਜਲੀ ਅਤੇ ਸ਼ਹਿਰ ਦੀ ਵਿਰਾਸਤ ਤੋਂ ਜਾਣੂ ਕਰਵਾਉਣ ਵਾਲੇ ਗਾਈਡ ਵੀ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media