Friday, May 24, 2024

ਸ਼੍ਰੋਮਣੀ ਕਮੇਟੀ ਤੋੜਨ ਵਾਲਿਆ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਕਾਰਵਾਈ ਕਰੇ- ਜਥੇ. ਅਵਤਾਰ ਸਿੰਘ

ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਿਆ ਅਹਿਮ ਫੈਸਲਾ

PPN160709
ਅੰਮ੍ਰਿਤਸਰ, 16  ਜੁਲਾਈ (ਗੁਰਪ੍ਰੀਤ ਸਿੰਘ) –  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਦਫਤਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਖੇ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ ਜਿਸ ਵਿੱਚ ਸੂਬਾ ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜੀ ਕਰਕੇ ਸਿੱਖ ਸ਼ਕਤੀ (ਸ਼੍ਰੋਮਣੀ ਕਮੇਟੀ) ਨੂੰ ਤੋੜ ਕੇ ਵੱਖਰੀ ਕਮੇਟੀ ਬਨਾਉਣ ਤੋਂ ਰੋਕਣ ਸਬੰਧੀ ਅਹਿਮ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਸ਼ੁਰੂ ਤੋਂ ਹੀ ਸਿੱਖਾਂ ਨਾਲ ਦੁਸ਼ਮਣੀ ਵਾਲਾ ਰਵਈਆ ਰੱਖਿਆ ਹੈ ਤੇ ਹਮੇਸ਼ਾ ਹੀ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ।ਹੁਣ ਫਿਰ ਸਿੱਖਾਂ ਤੇ ਹਮਲਾ ਕਰਦਿਆਂ ਇਸ ਕਾਂਗਰਸ ਪਾਰਟੀ ਵੱਲੋਂ ਅਥਾਹ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਿਆ ਜਾ ਰਿਹਾ ਹੈ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਰਚੀ ਗਈ ਹੈ।ਉਨ੍ਹਾਂ ਕਿਹਾ ਕਿ ਇਕੱਤਰਤਾ ਵਿੱਚ ਮਤਾ ਪਾਸ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਸਾਜਿਸ਼ ਅਧੀਨ ਕਾਂਗਰਸ ਨਾਲ ਮਿਲ ਕੇ ਤੋੜਨ ਵਾਲੇ ਪੰਥ ਦੋਖੀਆਂ ਖਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵਿਸ਼ਵ ਭਰ ਦੀਆਂ ਸਿੱਖ ਸਭਾ-ਸੁਸਾਇਟੀਆਂ,ਸੰਤ ਸਮਾਜ, ਸੰਪ੍ਰਦਾਵਾਂ, ਟਕਸਾਲਾਂ, ਬੁੱਧੀਜੀਵੀ ਵਰਗਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਇਸ ਭਰਾ ਮਾਰੂ ਜੰਗ ਤੋਂ ਸੁਚੇਤ ਕਰਦਿਆਂ ਹੋਇਆਂ ਕਾਂਗਰਸ ਦੀ ਹਰਿਆਣਾ ਸਰਕਾਰ ਦੇ ਇਸ ਫੈਸਲੇ ਤੇ ਹਰ ਪੱਧਰ ਤੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ। 
 ਇੱਕਤਰਤਾ ਵਿੱਚ ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਰਾਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਮੋਹਣ ਸਿੰਘ ਬੰਗੀ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਨਿਰਮੈਲ ਸਿੰਘ ਜੌਲਾਂਕਲਾ, ਸ. ਕਰਨੈਲ ਸਿੰਘ ਪੰਜੋਲੀ (ਸਾਰੇ ਅੰਤ੍ਰਿੰਗ ਮੈਂਬਰ), ਸਕੱਤਰ ਸ. ਦਲਮੇਘ ਸਿੰਘ, ਸ. ਰੂਪ ਸਿੰਘ,ਸ. ਸਤਬੀਰ ਸਿੰਘ, ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੋੜਾ, ਸ. ਕੇਵਲ ਸਿੰਘ ਐਡੀਸ਼ਨਲ ਸਕੱਤਰ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਆਦਿ ਮੋਜੂਦ ਸਨ।

Check Also

ਪਿੰਡ ਬੰਡਾਲਾ ਦੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ- ਈ.ਟੀ.ਓ

ਜੰਡਿਆਲਾ ਗੁਰੂ, 23 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ …

Leave a Reply