Thursday, June 11, 2026

ਖ਼ਾਲਸਾ ਕਾਲਜ ਲਾਅ ਵਿਖੇ ਕਰਵਾਈ ਸੈਸ਼ਨ ਦੀ ਅਰੰਭਤਾ ਅਰਦਾਸ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਅਕਾਦਮਿਕ ਸ਼ੈਸ਼ਨ 2017-18 ਦੇ ਅਗਾਜ਼ ’ਤੇ ਸ੍ਰੀ PPN2809201705ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆ ਅੱਜ ‘ਅਰੰਭਤਾ ਅਰਦਾਸ ਦਿਵਸ’ ਮਨਾਇਆ ਗਿਆ।ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕਾਲਜ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਪ੍ਰੋਗਰਾਮ ਮੌਕੇ ਉਚੇਚੇ ਤੌਰ ’ਤੇ ਗੁਰ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਪ੍ਰੀਖਿਆ ’ਚ ਸਫਲਤਾ ਹਾਸਲ ਕਰਨ ’ਤੇ ਸਨਮਾਨਿਤ ਵੀ ਕੀਤਾ।
ਸਮਾਗਮ ਦੌਰਾਨ ਛੀਨਾ ਨੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਕਾਲਜ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕੌਂਸਲ ਦੀ ਪ੍ਰਥਾ ਨੂੰ ਦਰਸਾਉਂਦੇ ਕਰਵਾਏ ਧਾਰਮਿਕ ਸਮਾਗਮ ਸਬੰਧੀ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਉਤਸ਼ਾਹਿਤ ਕੀਤਾ।ਉਨ੍ਹਾਂ ਦੇਸ਼ ਦੀ ਉੱਨਤੀ ਤੇ ਤਰੱਕੀ ’ਚ ਇਕ ਵਕੀਲ ਦੀ ਅਹਿਮ ਭੂਮਿਕਾ ਬਾਰੇ ਦੱਸਦਿਆਂ ਕਿਹਾ ਕਿ ਇਕ ਤਜ਼ੱਰਬੇਕਾਰ ਤੇ ਮਾਹਿਰ ਵਕੀਲ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਧਿਆਨ ’ਚ ਰੱਖ ਕੇ ਘੱਟ ਸਮੇਂ ’ਚ ਮੁਸ਼ਕਿਲ ’ਚ ਪਏ ਵਿਅਕਤੀ ਨੂੰ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਣ ਦੇ ਨਾਲ-ਨਾਲ ਜੀਵਨ ਸਬੰਧੀ ਉਚਿੱਤ ਸੁਝਾਅ ਦੇਣ ਦਾ ਰੋਲ ਅਦਾ ਕਰਦਾ ਹੈ।
ਇਸ ਮੌਕੇ ਪ੍ਰਿੰ: ਡਾ. ਜਸਪਾਲ ਸਿੰਘ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ’ਚੋਂ ਚੰਗਾ ਨਤੀਜਾ ਲਿਆਉਣ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਮੌਕੇ ਕਾਲਜ ਦੀਆਂ ਸਰਗਰਮੀਆਂ ’ਤੇ ਵੀ ਚਾਨਣਾ ਪਾਇਆ।ਪ੍ਰੋਗਰਾਮ ਮੌਕੇ ਛੀਨਾ ਨੇ ਯੂਨੀਵਰਸਿਟੀ ’ਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰ: ਡਾ. ਜਸਪਾਲ ਸਿੰਘ ਨਾਲ ਮਿਲ ਕੇ ਮੋਮੈਂਟੋ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਸਮਾਗਮ ਮੌਕੇ ਡਾ. ਗੁਰਮੋਹਨ ਸਿੰਘ ਵਾਲੀਆ, ਡਾ. ਜਸਵਿੰਦਰ ਸਿੰਘ ਢਿੱਲੋਂ, ਡਾ. ਰਘਬੀਰ ਸਿੰਘ, ਡਾ. ਕਵਲਜੀਤ ਸਿੰਘ, ਪ੍ਰੋ: ਸ਼ਮਸ਼ੇਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply