ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦੇਸ਼ ਦੀ ਹੋਈ ਦੁਰਦਸ਼ਾ ਲਈ 70 ਸਾਲਾਂ ਤੋਂ ਰਾਜ
ਕਰਦਿਆਂ ਆ ਰਹੀਆਂ ਕਾਂਗਰਸ ਅਤੇ ਬੀਜੇਪੀ ਸਰਕਾਰਾਂ ਜ਼ਿੰਮੇਵਾਰ ਹਨ। ਇਨਾਂ ਦੋਵਾਂ ਪਾਰਟੀਆਂ ਨੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕੱਢਣ ਦੀ ਬਜਾਏ ਭ੍ਰਿਸ਼ਟਾਚਾਰ ਰਾਹੀਂ ਦੇਸ਼ ਨੂੰ ਲੁੱਟਿਆ ਹੈ।
ਪਾਰਟੀ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਦੇ ਜੱਦੀ ਪਿੰਡ ਬੰਗਲ ਵਿਚ ਹਾਊਸਿੰਗ ਬੋਰਡ ਕਲੋਨੀ ਵਿਖੇ ਬੀਤੀ ਰਾਜ ਇਕ ਪ੍ਰਭਾਵਸ਼ਾਲੀ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਜਿੱਥੇ ਮੋਦੀ ਸਰਕਾਰ ਵੱਲੋਂ ਦੇਸ਼ ਦੇ ਵੱਡੇ 10 ਘਰਾਣਿਆਂ ਨੂੰ 8.45 ਲੱਖ ਕਰੋੜ ਦੇ ਖੜੇ ਕਰਜ਼ਿਆਂ ਦੀ ਛੋਟ ਦਿੱਤੀ ਹੋਈ ਹੈ, ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਖਿਲਾਫ ਸਿਰਫ ਇੱਕ ਲੱਖ ਕਰੋੜ ਦੇ ਕਰਜ਼ੇ ਮੁਆਫ ਕਰਨ ਲਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਮਹਿੰਗਾਈ ਵਧਾ ਕੇ ਗਰੀਬਾਂ ਲੋਕਾਂ ਦਾ ਜੀਣਾ ਹਰਾਮ ਕਰ ਦਿੱਤਾ ਹੈ ਅਤੇ ਸਮੁੱਚੇ ਵਿਸ਼ਵ ਵਿਚ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਘੱਟ ਹੋਣ ਦੇ ਬਾਵਜੂਦ ਪੈਟ੍ਰੋਲ 80 ਰੁਪਏ ਲੀਟਰ ਦੇ ਕਰੀਬ ਵੇਚਿਆਂ ਜਾ ਰਿਹਾ ਹੈ।ਉਨਾਂ ਕਿਹਾ ਕਿ ਮੋਦੀ ਦੇ ਚੋਣਾਂ ਦੌਰਾਨ ਕੀਤੇ ਅੱਛੇ ਦਿਨ, ਭ੍ਰਿਸ਼ਟਾਚਾਰ ਖਤਮ ਕਰਨ ਅਤੇ ਰੋਜ਼ਗਾਰ ਦੇਣ ਦੇ ਸਾਰੇ ਵਾਅਦੇ ਝੂਠੇ ਸਾਬਤ ਹੋਏ ਹਨ ਅਤੇ ਅਜ ਲੋਕਾਂ ਵਿਚ ਬੀਜੇਪੀ ਵਿਰੁੱਧ ਭਾਰੀ ਗੁੱਸਾ ਹੈ।
ਮਾਨ ਨੇ ਕਿਹਾ ਕਿ ਸਰਕਾਰਾਂ ਦੇ ਮੁੱਢਲਾ ਕੰਮ ਚੰਗੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਹੁੰਦਾ ਹੈ ਪਰੰਤੂ ਇਨਾਂ ਪਾਰਟੀਆਂ ਨੇ 70 ਸਾਲਾਂ ਵਿਚ ਸਿੱਖਿਆ ਅਤੇ ਸਿਹਤ ਦੀਆਂ ਸਹੂਲਤਾਂ ਵੱਲ ਉਕਾ ਹੀ ਧਿਆਨ ਨਹੀਂ ਦਿਤਾ ਅਤੇ ਗਰੀਬ ਪਰਿਵਾਰਾਂ ਦੇ ਬੱਚੇ ਚੰਗੀ ਸਿੱਖਿਆ ਲੈਣ ਤੋਂ ਵਾਂਝੇ ਰਹਿ ਗਏ ਹਨ ਅਤੇ ਬਿਮਾਰੀਆਂ ਉਤੇ ਭਾਰੀ ਖਰਚ ਕਰਨ ਲਈ ਮਜਬੂਰ ਹਨ।
ਆਪ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਵਾਅਦਿਆਂ ਤੋਂ ਮੁੱਕਰ ਜਾਣ ‘ਤੇ ਸਖ਼ਤ ਹਮਲਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਸਿਰਫ ਪੱਗਾਂ ਹੀ ਬਦਲੀਆਂ, ਪਰੰਤੂ ਮਾਫ਼ੀਆ ਅਤੇ ਲੋਕਾਂ ਦੀ ਲੁੱਟ ਪਹਿਲਾਂ ਨਾਲੋਂ ਵੱਧ ਚੁੱਕੀ ਹੈ।ਉਨਾਂ ਕਿਹਾ ਕਿ ਪਿਛਲੀ 6 ਮਹੀਨੇ ਦੌਰਾਨ 200 ਤੋਂ ਵੱਧ ਕਿਸਾਨ ਅਤੇ ਮਜ਼ਦੂਰ ਖ਼ੁਦਕੁਸ਼ੀ ਕਰ ਚੁੱਕੇ ਹਨ ਅਤੇ ਨੌਜਵਾਨ ਰੋਜ਼ਗਾਰ ਦੀ ਭਾਲ ਵਿਚ ਦੂਜੇ ਦੇਸ਼ਾਂ ਵੱਲ ਭੱਜਣ ਲਈ ਮਜਬੂਰ ਹਨ।ਉਨਾਂ ਕਿਹਾ ਕਿ ਕੈਪਟਨ ਵੱਲੋਂ ਕੀਤੇ ਵਾਅਦੇ ਅਨੁਸਾਰ ਬੁਢਾਪਾ ਪੈਨਸ਼ਨਾਂ, ਬੇਰੁਜ਼ਗਾਰੀ ਭੱਤਾ ਅਤੇ ਸਮਾਰਟ ਫੋਨ ਨੂੰ ਅੱਜ ਵੀ ਲੋਕ ਉਡੀਕ ਰਹੇ ਹਨ।ਉਨਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਨਾਲੋਂ ਵੀ ਵਧੇਰੇ ਭ੍ਰਿਸ਼ਟਾਚਾਰ ਹੋ ਰਿਹਾ ਹੈ ਜਿਸ ਵਿਚ ਪੰਜਾਬ ਦੇ ਮੰਤਰੀ ਵੀ ਸ਼ਾਮਲ ਹਨ।ਉਨਾਂ ਕਿਹਾ ਕਿ ਕਾਂਗਰਸ ਅਤੇ ਬੀਜੇਪੀ ਨੇ ਗੁਰਦਾਸਪੁਰ ਜ਼ਿਮਨੀ ਚੋਣ ਵਿਚ ਅਬੋਹਰ ਅਤੇ ਮੁੰਬਈ ਤੋਂ ਲਿਆ ਕੇ ਅਮੀਰ ਉਮੀਦਵਾਰ ਉਤਾਰੇ ਹਨ, ਜਿੰਨਾਂ ਦਾ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਹੈ।
ਜਨ ਸਭਾ ਨੂੰ ਸੰਬੋਧਨ ਕਰਦਿਆਂ ਆਪ ਉਮੀਦਵਾਰ ਜਨਰਲ ਖਜੂਰੀਆਂ ਨੇ ਕਿਹਾ ਕਿ ਉਹ ਗੁਰਦਾਸਪੁਰ ਹਲਕੇ ਦੇ ਜੰਮਪਲ ਅਤੇ ਬਾਸ਼ਿੰਦੇ ਹਨ ਅਤੇ ਚੋਣ ਜਿੱਤ ਕੇ ਵੀ ਇਸੇ ਹਲਕੇ ਵਿਚ ਰਹਿੰਦੇ ਹੋਏ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ।ਚੋਣ ਸਭਾ ਨੂੰ ਹੋਰਨਾਂ ਤੋਂ ਇਲਾਵਾ ਉਪ ਵਿਰੋਧੀ ਧਿਰ ਦੀ ਨੇਤਾ ਸਰਵਜੀਤ ਕੌਰ ਮਾਣੂਕੇ, ਵਿਧਾਇਕ ਨਜਰ ਸਿੰਘ ਮਾਨਸ਼ਾਹਿਆ, ਦਵਿੰਦਰ ਕੁਮਾਰ ਭੱਲਾ, ਦੇਵ ਮਾਨ ਅਤੇ ਡਾ. ਬਲਬੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media