ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨਹਿਰੂ ਯੁਵਾ ਕੇਂਦਰ ਅੰਮਿ੍ਰਤਸਰ ਯੁਵਾ ਮਾਮਲੇ ਅਤੇ ਖੇਲ ਮੰਤਰਾਲਾ (ਭਾਰਤ ਸਰਕਾਰ) ਵਲੋਂ ਜ਼ਿਲਾ
ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿਖੇ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਜ਼ਿਲਾ ਅੰਮਿ੍ਰਤਸਰ ਦੇ ਵੱਖ-ਵੱਖ ਯੂਥ ਕਲੱਬਾਂ ਦੇ 51 ਨੌਜਵਾਨਾਂ ਨੇ ਭਾਗ ਲਿਆ ।
ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ਤੇ ਯੂਥ ਲੀਡਰਸ਼ਿਪ ਦੇ ਗੁਣਾਂ ਦੇ ਬਾਰੇ ਟ੍ਰੇਨਿੰਗ ਦਿੱਤੀ ਗਈ ਅਤੇ ਉਸ ਦੇ ਨਾਲ ਹੀ ਸ਼ਖਸੀਅਤ ਵਿਕਾਸ ਬਾਰੇ ਅਲੱਗ-ਅਲੱਗ ਮਾਹਿਰ ਟ੍ਰੇਨਿੰਗ ਪ੍ਰਦਾਨ ਕੀਤੀ।ਕੈਂਪ ਵਿਚ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਇਸ ਕੈਪ ਦੇ ਇੰਚਾਰਜ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਨੇ ਕਿਹਾ ਕਿ ਕਿਸੇ ਵੀ ਕੌਮ ਦਾ ਨੌਜਵਾਨ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ ਕਿਉਂਕਿ ਨੌਜਵਾਨ ਸਮਾਜ ਦਾ ਚਿਹਰਾ ਮੁਹਰਾ ਅਤੇ ਭਵਿੱਖ ਹੁੰਦੇ ਹਨ।ਇਸ ਲਈ ਨੌਜਵਾਨਾਂ ਨੂੰ ਹਮੇਸ਼ਾ ਹੀ ਉਸਾਰੂ ਲੀਡਰਸ਼ਿਪ ਅਤੇ ਸ਼ਖਸੀਅਤ ਵਿਕਾਸ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ।ਇਸ ਕੈਂਪ ਦੇ ਸਮਾਪਨ ਸਮਾਰੋਹ ਵਿੱਚ ਡਾ. ਅਸ਼ਵਨੀ ਕੁਮਾਰ ਨਵੀਂ ਦਿੱਲੀ ਅਤੇ ਡਾ. ਅਸੀਮ ਗਰਗ ਇੰਚਾਰਜ ਪਰਿਵਰਤਨ ਸੈਂਟਰ ਉਚੇਚੇ ਤੌਰ ਤੇ ਪਹੁੰਚੇ ਅਤੇ ਨੌਜਵਾਨਾਂ ਨੂੰ ਇੰਨਾਂ ਡਾ. ਸਾਹਿਬਾਨ ਨੇ ਨਸ਼ਿਆਂ ਤੋਂ ਬਚ ਕੇ ਸਿਹਤ ਅਤੇ ਸਿੱਖਿਆ ਵੱਲ ਧਿਆਨ ਦੇਣ ਤੇ ਜ਼ੋਰ ਦਿੱਤਾ।
ਇਸ ਮੌਕੇ ਪ੍ਰੋ. ਦਵਿੰਦਰ ਸਿੰਘ, ਰਜਿਸਟਰਾਰ ਖਾਲਸਾ ਕਾਲਜ ਦੀ ਅਗਵਾਈ ਅਤੇ ਪ੍ਰੋ. ਮਨਪ੍ਰੀਤ ਸਿੰਘ ਦੀ ਦੇਖ ਰੇਖ ਵਿਚ ਭੰਗੜੇ ਦੀ ਖੂਬਸੂਰਤ ਪੇਸ਼ਕਾਰੀ ਪੇਸ਼ ਕੀਤੀ ਗਈ।ਪ੍ਰੋਗਰਾਮ ਦੇ ਅੰਤ ਵਿਚ ਕੈਂਪ ਦੇ ਆਯੋਜਕ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਨੇ ਸਾਰੇ ਸ੍ਰੋਤ ਵਿਅਕਤੀਆਂ ਦਾ ਧੰਨਵਾਦ ਕੀਤਾ।ਇਸ ਕੈਂਪ ਵਿਚ ਸੰਦੀਪ ਕੌਰ, ਰੋਬਿਨਜੀਤ ਸਿੰਘ, ਮਨਪ੍ਰੀਤ ਕੌਰ, ਸੁਨੀਤਾ, ਹਰਵਿੰਦਰ ਕੌਰ, ਅਨਿਲ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਦਾਸ ਆਦਿ ਟ੍ਰੇਨਿੰਗ ਟੀਮ ਦਾ ਆਪੋ-ਆਪਣੇ ਹੁਨਰਾਂ ਨਾਲ ਨੌਜਵਾਨਾਂ ਨੂੰ ਟ੍ਰੇਨਿੰਗ ਪ੍ਰਦਾਨ ਕਰਨ ਵਿਚ ਵਿਸ਼ੇਸ਼ ਯੋਗਦਾਨ ਰਿਹਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media