Thursday, May 29, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 

PPN160712
ਅੰਮ੍ਰਿਤਸਰ, 16  ਜੁਲਾਈ ( ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਸਕੂਲ ਦੀ ਨੌਵੀਂ-ਬੀ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਅਤੇ ਸ਼ਹੀਦੀ ਬਾਰੇ ਜਾਣਕਾਰੀ ਦਿੱਤੀ । ਦੱਸਵੀਂ ਜਮਾਤ ਦੇ ਵਿਦਿਆਰਥੀ ਬਿਕਰਮਜੋਤ ਸਿੰਘ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਇਕ ਕਵਿਤਾ ਪੇਸ਼ ਕੀਤੀ । ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਾਈ ਤਾਰੂ ਸਿੰਘ ਜੀ ਦੀ ਜੀਵਨੀ ਤੇ ਅਧਾਰਿਤ ਫਿਲਮ ਦਿਖਾਈ ਗਈ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਅਤੇ ਸ਼ਹੀਦੀ ਤੋਂ ਪ੍ਰੇਰਨਾ ਲੈ ਕੇ ਸਿੱਖੀ ਸਰੂਪ ਕਾਇਮ ਰੱਖਣ ਅਤੇ ਉੱਚੀ-ਸੁੱਚੀ ਜੀਵਨ ਜਾਚ ਅਪਨਾਉਣ ਲਈ ਕਿਹਾ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਤਿਤਪੁਣੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤੇ ਉਹਨਾਂ ਸਕੂਲ ਦੇ ਸਿੱਖੀ ਸਰੂਪ ਤੋਂ ਦੂਰ ਹੋਏ ਵਿਦਿਆਰਥੀਆਂ ਨੂੰ ਮੁੜ ਸਾਬਤ ਸੂਰਤ ਬਣਨ ਅਤੇ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ । ਇਹਨਾਂ ਵਿਦਿਆਰਥੀਆਂ ਵੱਲੋਂ ਨਿਕਟ ਭਵਿੱਖ ਵਿੱਚ ਸਾਬਤ ਸੂਰਤ ਬਣਨ ਦਾ ਪ੍ਰਣ ਲਿਆ ਗਿਆ ।  ਸਕੂਲ ਵੱਲੋਂ ਉਹਨਾਂ ਵਿਦਿਆਰਥੀਆਂ ਨੂੰ ਕੜੇ ਪਹਿਨਾਏ ਗਏ ਜਿਹਨਾਂ ਦੇ ਹੱਥਾਂ ਵਿੱਚ ਕੜੇ ਨਹੀਂ ਸਨ । ਸਕੂਲ ਦੇ ਆਡੀਟੋਰੀਅਮ ਵਿੱਚ ਭਾਈ ਤਾਰੂ ਸਿੰਘ ਜੀ ਦਾ ਚਿੱਤਰ ਵੀ ਸੁਸ਼ੋਭਿਤ ਕੀਤਾ ਗਿਆ । ਸਕੂਲ ਦੀ ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸਿੱਖੀ ਕੇਸਾਂ-ਸੁਆਸਾਂ ਸੰਗ ਨਿਭਾਉਣ ਦੇ ਮਹਾਨ ਵਿਰਸੇ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਵਿਰਸੇ ਨੂੰ ਤੱਨੋ-ਮਨੋ ਨਿਭਾਉਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਪਿੰ੍ਰਸੀਪਲ ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਸਕੂਲ ਦੀ ਅਠੱਵੀਂ ਜਮਾਤ ਦੇ ਵਿਦਿਆਰਥੀ ਅਮਿਤੇਸ਼ਵਰ ਸਿੰਘ ਨੂੰ ਧਾਰਮਿਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰਬਾਣੀ ਕੰਠ ਕਰਨ ਲਈ “ਭਾਈ ਤਾਰੂ ਸਿੰਘ ਜੀ ਐਵਾਰਡ” ਨਾਲ ਸਨਮਾਨਿਤ ਕੀਤਾ । ਮੈਂਬਰ ਇੰਚਾਰਜ ਸ੍ਰ. ਹਰਮਿੰਦਰ ਸਿੰਘ ਅਤੇ ਸ੍ਰ. ਨਵਪ੍ਰੀਤ ਸਿੰਘ ਸਾਹਨੀ ਵੱਲੋਂ ਸਕੂਲ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ । 

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …

Leave a Reply