ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਥਾਣਾ ਸੁਲਤਾਨਵਿੰਡ ਅਧੀਨ ਆਉਂਦੀ ਪੁਲਿਸ ਚੌਕੀ ਕੋਟ ਮਿੱਤ ਸਿੰਘ ਤੋਂ ਸ਼ਹੀਦ ਭਗਤ ਸਿੰਘ ਦੇ ਜਨਮ
ਦਿਹਾੜੇ ਨੂੰ ਸਮਰਪਿਤ ਨਸ਼ਿਆਂ ਖਿਲਾਫ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਰੈਲੀ ਨੂੰ ਪੁਲਿਸ ਚੌਕੀ ਤੋਂ ਏ.ਸੀ.ਪੀ ਦੱਖਣੀ ਮਨਜੀਤ ਸਿੰਘ ਤੇ ਥਾਣਾ ਸੁਲਤਾਨਵਿੰਡ ਦੇ ਇੰਚਾਰਜ ਇੰਸਪੈਕਟਰ ਨੀਰਜ ਕੁਮਾਰ ਵਲੋਂ ਝੰਡੀ ਦਿਖਾ ਕੇ ਕੇ ਰਵਾਨਾ ਕੀਤਾ ਗਿਆ।ਇਸ ਰੈਲੀ ਵਿੱਚ ਵੱਡੀ ਗਿਣਤੀ `ਚ ਇਲਾਕੇ ਦੇ ਨੌਜਵਾਨ ਸਕੂਟਰਾਂ ਤੇ ਮੋਟਰ ਸਾਈਕਲਾਂ `ਤੇ ਸਵਾਰ ਹੋ ਕੇ ਸ਼ਾਮਲ ਹੋਏ, ਜਿੰਨਾਂ ਵਿਚੋਂ ਕਈਆਂ ਨੇ ਪੀਲੀਆਂ ਪੱਗਾਂ ਬੰਨੀਆ ਹੋਈਆਂ ਸਨ।
ਪੁਲਿਸ ਚੌਕੀ ਕੋਟ ਮਿੱਤ ਸਿੰਘ ਤੋਂ ਸ਼ੁਰੂ ਹੋ ਕੇ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੰਦੇਸ਼ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੀ ਹੋਈ ਇਹ ਰੈਲੀ ਇਲਾਕੇ ਦੇ ਵੱਖ ਵੱਖ ਹਿਸਿਆਂ ਤੋਂ ਹੁੰਦੀ ਹੋਈ ਸ਼ਹੀਦ ਊਧਮ ਸਿੰਘ ਯਾਦਗਾਰੀ ਹਾਲ ਪੁੱਜ ਕੇ ਸਮਾਪਤ ਹੋਈ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏ.ਸੀ.ਪੀ ਮਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਸ੍ਰੀ ਵਾਸਤਵਾ ਦੇ ਦਿਸ਼ਾ ਨਿਰਦੇਸ਼ਾਂ `ਤੇ ਕੱਢੀ ਗਈ ਇਸ ਰੈਲੀ ਦਾ ਮਕਸਦ ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਸੋਚ ਅਤੇ ਦੇਸ਼ ਭਗਤੀ ਦੀ ਭਾਵਨਾ ਤੋਂ ਜਾਣੂ ਕਰਵਾਉਣਾ ਸੀ।ਉਨਾਂ ਨੇ ਸਮਾਜ ਵਿੱਚ ਪ੍ਰਚਲਿਤ ਕੁਰੀਤੀਆਂ ਨਸ਼ਾਖੋਰੀ, ਮਾਦਾ ਭਰੂਣ ਹੱਤਿਆ, ਦਹੇਜ ਪ੍ਰਥਾ, ਭ੍ਰਿਸ਼ਟਾਚਾਰ ਆਦਿ ਦੇ ਖਾਤਮੇ ਲਈ ਨੋਜਵਾਨਾਂ ਕੋਲੋ ਸਹਿਯੋਗ ਵੀ ਮੰਗਿਆ।ਇਸ ਮੌਕੇ ਏ.ਐਸ.ਆਈ ਗੁਰਦੀਪ ਸਿੰਘ, ਏ.ਐਸ.ਆਈ ਹਰਜੀਤ ਸਿੰਘ, ਮੁਨਸ਼ੀ ਲਖਵਿੰਦਰ ਸਿੰਘ, ਡਾ. ਜਰਮਨਜੀਤ ਸਿੰਘ ਰਾਜਬੀਰ ਸਿੰਘ ਢਿਲੋਂ ਆਦਿ ਵੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media