Wednesday, June 10, 2026

ਦਿੱਲੀ ਦੇ ਅਕਾਲੀ ਵੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ’ਚ ਕਰਨਗੇ ਪ੍ਰਚਾਰ

ਨਵੀਂ ਦਿੱਲੀ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਲੋਕ ਸਭਾ ਜਿਮਨੀ ਚੋਣ ਦੇ ਪ੍ਰਚਾਰ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜਾਣ ਵਾਲੇ Manjit Singh GKਜਥੇ ਦੀ ਅਗਵਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਕਰਨਗੇ।ਇਸ ਗੱਲ ਦੇ ਐਲਾਨ ਕਮੇਟੀ ਅਤੇ ਅਕਾਲੀ ਦਲ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ਦਫ਼ਤਰ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਕਾਰਕੁਨਾਂ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਕੀਤਾ।
ਜੀ.ਕੇ ਨੇ ਜਾਣਕਾਰੀ ਦਿੱਤੀ ਕਿ ਪਾਰਟੀ ਦੇ ਕੇਂਦਰੀ ਦਫ਼ਤਰ ਵੱਲੋਂ ਦਿੱਲੀ ਦੀ ਟੀਮ ਦੀ ਜਿੰਮੇਵਾਰੀ ਬਟਾਲਾ ਸ਼ਹਿਰ ਅਤੇ ਨੇੜਲੇ ਪਿੰਡਾਂ ’ਚ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਅਕਾਲੀ ਦਲ ਸਰਕਾਰ ਵੱਲੋਂ ਬੀਤੇ 10 ਸਾਲ ਦੌਰਾਨ ਪੰਜਾਬ ’ਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਦਿੱਲੀ ਕਮੇਟੀ ਵੱਲੋਂ ਪੰਥਕ ਮਸਲਿਆਂ ’ਤੇ ਮੋਹਰਲੀ ਕਤਾਰ ’ਚ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਦਾ ਹਵਾਲਾ ਦੇ ਕੇ ਵੋਟਰਾਂ ਨੂੰ ਅਕਾਲੀ-ਭਾਜਪਾ ਉਮੀਦਵਾਰ ਸਵਰਨ ਸਿੰਘ ਸਲਾਰਿਆ ਦੇ ਹੱਕ ’ਚ ਵੋਟਾ ਪਾਉਣ ਲਈ ਲਾਮਬੰਦ ਕਰੇਗੀ। ਦਿੱਲੀ ਕਮੇਟੀ ਚੋੋਣਾਂ ’ਚ ਕਾਂਗਰਸ ਸਮਰਥਕ ਸਰਨਾ ਦਲ ਅਤੇ ਆਮ ਆਦਮੀ ਪਾਰਟੀ ਸਮਰਥਕ ਪੰਥਕ ਸੇਵਾ ਦਲ ਦੀ ਹੋਈ ਹਾਰ ਦਾ ਹਵਾਲਾ ਦਿੰਦੇ ਹੋਏ ਜੀ.ਕੇ ਨੇ ਗੁਰਦਾਸਪੁਰ ਚੋਣ ਮੁਕਾਬਲਾ ਵੀ ਤਿਕੋਣਾ ਹੋਣ ਦਾ ਜਿਕਰ ਕੀਤਾ।
ਇਸ ਮੌਕੇ ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਦਾਸਪੁਰ ਜਿਮਨੀ ਚੋਣ ਜਿੱਤਣ ਦਾ ਦਾਅਵਾ ਕਰਦੇ ਹੋਏ ਆਗੂਆਂ ਨੂੰ ਕਾਂਗਰਸ ਸਰਕਾਰ ਦੀ ਨਕਾਮੀਆਂ ਤੋਂ ਜਾਣੂ ਕਰਵਾਇਆ। ਦਲ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ ਨੇ ਅਕਾਲੀ ਆਗੂਆਂ ਦੇ ਧੰਨਵਾਦ ਕਰਨ ਦੀ ਰਸਮ ਨਿਭਾਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply