ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਬੀ.ਏ (ਚੌਥਾ ਸਮੈਸਟਰ) ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 90% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਐਮ.ਬੀ.ਏ (ਚੌਥਾ ਸਮੈਸਟਰ) ਦੇ ਨਤੀਜਿਆਂ ਵਿੱਚ ਗਗਨਦੀਪ ਕੌਰ ਨੇ 92.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਪਿੰ੍ਰਸ ਗੋਇਲ ਨੇ 91.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ, ਜਦੋਂ ਕਿ ਕੁਲਦੀਪ ਕੌਰ ਬਰਾੜ ਨੇ 90% ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media