Friday, March 27, 2026

ਸਰਕਾਰ ਦਾ ਇੱਕੋ ਇੱਕ ਏਜੰਡਾ ਯਕੀਨੀ ਵਿਕਾਸ ਅਤੇੇ ਨਸ਼ਿਆਂ ਤੇ ਜ਼ੁਰਮਾਂ ਦਾ ਖਾਤਮਾ ਕੈਪਟਨ

ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ)  ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਠਾਨਕੋਟ `ਚ ਦੁਸਹਿਰੇ ਦੇ ਸਮਾਗਮ ਵਿੱਚ ਹਾਜ਼ਰ ਹੋਏ ਦੁਸਹਿਰਾ ਗਰਾਉਡ ਵਿਖੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦਾ ਇੱਕੋ ਇੱਕ ਏਜੰਡਾ ਨਸ਼ਿਆਂ ਅਤੇ ਜ਼ੁਰਮਾਂ ਦਾ ਨਾਮੋ ਨਿਸ਼ਾਨ ਮਿਟਾਉਣਾ ਹੈ।ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਪਹਾੜੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਯਕੀਨੀ ਬਣਾਏਗੀ ਅਤੇ ਇਸ ਨੇ ਇਸ ਵਾਸਤੇ ਪਹਿਲਾਂ ਹੀ ਕੇਂਦਰ ਤੋਂ ਵਿਸ਼ੇਸ਼ ਪੈਕਜ਼ ਦੀ ਮੰਗ ਕੀਤੀ ਹੈ।ਇਤਿਹਾਸ ਤੋਂ ਕੁਝ ਸਬਕ ਸਿੱਖਣ ਦੀ ਗੱਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਰਤਮਾਨ ਦੁਨੀਆਂ ਵਿੱਚ ਨਸ਼ੇ ਅਤੇ ਜ਼ੁਰਮ ਹੀ ਸਭ ਤੋਂ ਵੱਡੀ ਬਿਮਾਰੀ ਹੈ ਅਤੇ ਉਨਾਂ ਦੀ ਸਰਕਾਰ ਇਨਾਂ ਨੂੰ ਖਤਮ ਕਰਨ ਲਈ ਬਚਨਵੱਧ ਹੈ।
ਦੁਸਹਿਰੇ ਦੇ ਮੌਕੇ ਕੁਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਆਸ਼ਾ ਕੁਮਾਰੀ, ਵਿਧਾਇਕ ਅਮਿਤ ਵਿਜ ਅਤੇ ਜੋਗਿੰਦਰ, ਡੀ.ਡੀ.ਸੀ ਦੇ ਪ੍ਰਧਾਨ ਅਨਿਲ ਵਿਜ, ਸਾਬਕਾ ਵਿਧਾਇਕ ਰਮਨ ਭੱਲਾ, ਸੁਖਦੇਵ ਵਡੇਰਾ ਅਤੇ ਵਿਭੂਤੀ ਸ਼ਰਮਾਂ ਵੀ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply