ਨਵੀਂ ਦਿੱਲੀ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਗਠਨ ਸਕੱਤਰ ਅਤੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਜਿਵੇਂ ਦਿੱਲੀ ਵਿਚ ਅਕਾਲੀ ਦਲ ਤੇ ਭਾਜਪਾ ਨੇ ਮਿਲ ਕੇ ਨਗਰ ਨਿਗਮ ਦੀਆਂ ਚੋਣਾਂ ਲੜੀਆਂ ਤੇ ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਵਿਚ ਆਪਣੇ ਚੋਣ ਨਿਸ਼ਾਨ ਅਤੇ ਭਾਜਪਾ ਦੇ ਨਾਲ ਮਿਲਕੇ ਚੋਣਾਂ ਲੜੀਆਂ ਜਿਸ ਵਿਚ ਤਿੰਨ ਸੀਟਾਂ ਜਿੱਤੀਆਂ। ਇਸੇ ਤਰ੍ਹਾਂ ਆਉਣ ਵਾਲੀ ਮਈ 2014 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਅਕਾਲੀ ਦਲ ਭਾਜਪਾ ਤੋਂ ਦਿੱਲੀ ਵਿਚ ਇਕ ਸੀਟ ਦੀ ਮੰਗ ਕਰੇ ਅਤੇ ਚੋਣ ਲੜੇ। ਜਥੇਦਾਰ ਭੋਗਲ ਨੇ ਕਿਹਾ ਕਿ ਸ੍ਰ. ਸੁਖਬੀਰ ਸਿੰਘ ਬਾਦਲ ਨੇ ਸ੍ਰ. ਮਨਜੀਤ ਸਿੰਘ ਜੀ.ਕੇ. ਨੂੰ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ। ਉਨ੍ਹਾਂ ਨੇ ਅਕਾਲੀ ਦਲ ਨੂੰ ਇਕਜੁੱਟ ਰਖਦਿਆਂ ਹੋਇਆਂ ਦਿੱਲੀ ਸਿੱਖ ਗੁਰਦੁਆਰਾ ਪ੍ਰੁਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ, ਜਿਸ ਵਿਚ ਉਨ੍ਹਾਂ ਨੇ ਇਤਿਹਾਸਕ ਜਿੱਤ ਹਾਸਿਲ ਕੀਤੀ। ਉਸ ਤੋਂ ਬਾਅਦ ਨਗਰ ਨਿਗਮ ਤੇ ਦਿੱਲੀ ਵਿਧਾਨ ਸਭਾ ਵਿਚ ਵੀ ਅਕਾਲੀ ਦਲ ਨੇ ਆਪਣਾ ਖਾਤਾ ਇਕ ਸੀਟ ਹਾਸਿਲ ਕਰਕੇ ਖੋਲ੍ਹਿਆ ਅਤੇ ਦੋ ਸੀਟਾਂ ਤੇ ਭਾਜਪਾ ਅਕਾਲੀ ਦਲ ਨੇ ਜਿੱਤ ਹਾਸਿਲ ਕੀਤੀ। ਇਸ ਵਿਚ ਜਿਥੇ ਇਕ ਪਾਸੇ ਪੰਜਾਬ ਦੀ ਲੀਡਰਸ਼ਿਪ ਵਿਚ ਇਨ੍ਹਾਂ ਚੋਣਾਂ ਵਿਚ ਜਿੱਤ ਹਾਸਿਲ ਕਰਨ ਦਾ ਮਾਣ ਪ੍ਰਾਪਤ ਕੀਤਾ ਉਥੇ ਸ੍ਰ. ਮਨਜੀਤ ਸਿੰਘ ਜੀ.ਕੇ. ਦੀ ਉਸਾਰੂ ਸੋਚ ਤੇ ਉਨ੍ਹਾਂ ਦੀ ਮਿਹਨਤ ਰੰਗ ਲਿਆਈ ਅਤੇ ਅੱਜ ਦਿੱਲੀ ਵਿਚ ਅਕਾਲੀ ਦਲ ਦਾ ਇਕ ਰੁੱਤਬਾ ਉਭਰ ਕੇ ਸਾਹਮਣੇ ਆਇਆ। ਜਿਸ ਲਈ ਮਨਜੀਤ ਸਿੰਘ ਜੀ.ਕੇ. ਵਧਾਈ ਦੇ ਪਾਤਰ ਹਨ। ਜਥੇਦਾਰ ਭੋਗਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਲੀ ਦੇ ਸਮੂਹ ਪੰਜਾਬੀਆਂ ਵੱਲੋਂ ਅਪੀਲ ਕੀਤੀ ਕਿ ਪੱਛਮੀ ਦਿੱਲੀ ਤੋਂ ਲੋਕ ਸਭਾ ਦੇ ਲਈ ਸ੍ਰ. ਮਨਜੀਤ ਸਿੰਘ ਜੀ.ਕੇ. ਨੂੰ ਪੱਛਮੀ ਦਿੱਲੀ ਤੋਂ ਲੋਕ ਸਭਾ ਦੀਆਂ ਚੋਣਾਂ ਲੜਾਈਆਂ ਜਾਣ ਕਿਉਂਕਿ ਉਨ੍ਹਾਂ ਦੇ ਪਿਤਾ ਸ਼ਹੀਦ ਜਥੇਦਾਰ ਸੰਤੋਖ ਸਿੰਘ ਨੇ ਆਪਣੇ ਕਾਰਜਕਾਲ ਸਮੇਂ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕਾਂ ਨੁੰ ਨਾਲ ਲੈ ਕੇ ਚੱਲੇ ਅਤੇ ਦਿੱਲੀ ਦੇ ਪੰਜਾਬੀਆਂ ਦੇ ਲਈ ਜੋ ਯੋਗਦਾਨ ਦਿੱਤਾ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਸਿੱਖਾਂ ਦੇ ਲਈ ਕੀਤੇ ਗਏ ਕੰਮਾਂ ਨੁੰ ਦਿੱਲੀ ਦੇ ਲੋਕ ਯਾਦ ਕਰਦੇ ਹਨ। ਜਥੇਦਾਰ ਭੋਗਲ ਨੇ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਨੂੰ ਪਾਰਟੀ ਦਾ ਟਿਕਟ ਦੇ ਕੇ ਜਿਹੜਾ ਦਿੱਲੀ ਦੇ ਸਾਰੇ ਧਰਮਾਂ ਦੇ ਲੋਕਾਂ ਦਾ ਮਾਣ ਅਤੇ ਸਨਮਾਨ ਵਧੇਗਾ ਅਤੇ ਇਹ ਲੋਕ ਸਭਾ ਦੀ ਸੀਟ ਚੰਗੇ ਮਤਾਂ ਨਾਲ ਜਿੱਤੇਗੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ …