ਜੰਡਿਆਲਾ ਗੁਰੂ, 1 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਐਸ.ਐਸ.ਪੀ ਪਰਮਪਾਲ ਸਿੰਘ ਅਤੇ ਐਸ.ਪੀ ਇਨਵੇਸਟੀਗੇਸ਼ਨ ਹਰਪਾਲ ਸਿੰਘ ਦੇ ਦਿਸ਼ਾ ਨਿਰਦਸ਼ਾਂ ਤੇ ਡੀ.ਐਸ.ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਪੁਲਿਸ ਵਲੋਂ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ।ਬੀਤੇ ਕੱਲ੍ਹ ਤਰਨਤਾਰਨ ਰੋਡ ਐਸ.ਐਚ.ਓ ਹਰਪਾਲ ਸਿੰਘ ਵਲੋਂ ਗੁਪਤ ਸੂਚਨਾ ਦੇ ਆਧਾਰ `ਤੇ ਪੁਲਿਸ ਪਾਰਟੀ ਸਮੇਤ ਨਾਕਾ ਲਗਾਇਆ ਹੋਇਆ ਸੀ।ਇਸ ਦੌਰਾਨ ਤਿੰਨ ਮੋਟਰਸਾਇਕਲਾਂ `ਤੇ ਆ ਰਹੇ ਲੜਕਿਆਂ ਨੂੰ ਕਾਬੂ ਕੀਤਾ ਗਿਆ ਜੋ ਕਿ ਅਕਸਰ ਜੀ.ਟੀ ਰੋਡ `ਤੇ ਲੁੱਟਾਂ ਖੋਹਾਂ ਕਰਦੇ ਸਨ।ਬੀਤੇ ਦਿਨੀ ਇਹਨਾਂ ਨੇ ਹਵੇਲੀ ਰੈਸਟੋਰੈਂਟ ਜੰਡਿਆਲਾ ਅਤੇ ਓਲਾਈਵ ਰੈਸਟੋਰੈਂਟ ਦੇ ਬਾਹਰੋਂ ਤਿੰਨ ਲੱਖ ਅਤੇ ਸਾਢੇ ਚਾਰ ਲੱਖ ਰੁਪਏ ਰਾਹਗੀਰਾਂ ਕੋਲੋ ਲੁੱਟੇ ਸਨ। ਸਖਤੀ ਨਾਲ ਕੀਤੀ ਗਈ ਪੁੱਛਗਿਛ ਦੌਰਾਨ ਦੋਸ਼ੀਆਂ ਕੋਲੋ ਦੋ ਲੱਖ ਵੀਹ ਹਜ਼ਾਰ ਰੁਪਏ ਬਰਾਮਦ ਕਰ ਲਏ ਗਏ ਹਨ। ਇਹਨਾਂ ਲੁਟੇਰਿਆਂ ਦੇ ਖਿਲਾਫ ਪੁਲਿਸ ਥਾਣਾ ਜੰਡਿਆਲਾ ਗੁਰੂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media