Sunday, May 17, 2026

ਨਗਰ ਨਿਗਮ ਤੇ ਹਿੰਦੁਸਤਾਨ ਪੈਟਰੋਲੀਅਮ ਨੇ `ਸਵੱਛਤਾ ਹੀ ਸੇਵਾ` ਤਹਿਤ ਚਲਾਈ ਸਫਾਈ ਮੁਹੰਮ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਹਿੰਦੁਸਤਾਨ ਪੈਟਰੋਲੀਅਮ ਨੇ ਇਲਾਕੇ ਨੂੰ ਕੀਤਾ ਅਡਾਪਟ

PPN0110201711 ਅੰਮ੍ਰਿਤਸਰ, 01 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਨਗਰ ਨਿਗਮ ਵਲੋਂ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮ: ਨਾਲ ਮਿਲ ਕੇ ਸਵੱਛ ਭਾਰਤ ਮੁਹਿੰਮ ਦੀ ਤੀਜੀ ਵਰੇਗੰਢ ਦੇ ਮੌਕੇ `ਤੇ ਸੁਲਤਾਨਵਿੰਡ ਗੇਟ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ `ਸੱਵਛਤਾ ਹੀ ਸੇਵਾ` ਥੀਮ ਤਹਿਤ ਸਫਾਈ ਮੁਹੰਮ ਚਲਾਈ।ਇਸ ਮੁਹਿੰਮ ਦੌਰਾਨ ਨਗਰ ਨਿਗਮ ਕਮਿਸ਼ਨਰ ਆਈ.ਏ.ਐਸ ਅਮਿਤ ਕੁਮਾਰ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਨਗਰ ਨਿਗਮ ਅਧਿਕਾਰੀਆਂ ਕਰਮਚਾਰੀਆਂ ਤੇ ਵਲੰਟੀਅਰਾਂ ਨੇ ਇਸ ਸਮੇਂ ਸਫਾਈ ਦੇ ਨਾਲ ਨਾਲ ਇਲਾਕਾ ਵਾਸੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਵੀ ਕੀਤਾ। PPN0110201712
ਇਸ ਮੌਕੇ ਗੱਲਬਾਤ ਕਰਦਿਆਂ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਆਈ.ਏ.ਐਸ ਨੇ ਦੱਸਿਆ ਕਿ ਵਿਸ਼ਵ ਵਿਖਿਆਤ ਮਾਨਵਤਾ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮ: ਨੇ ਇਸ ਇਲਾਕੇ ਨੂੰ ਅਡਾਪਟ ਕੀਤਾ ਹੈ।ਉਨਾਂ ਕਿਹਾ ਹੁਣ ਹਿੰਦੁਸਤਾਨ ਪੈਟਰੋਲੀਅਮ ਵਲੋਂ ਇਲਾਕੇ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਨੂੰ ਸਹਿਯੋਗ ਦਿਤਾ ਜਾਵੇਗਾ। ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰੀਆਂ ਨੂੂੰ ਅਪੀਲ ਕੀਤੀ ਕਿ ਉਹ ਨਾ ਸਿਰਫ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਬਲਕਿ ਹੋਰਨਾਂ ਨੂੰ ਵੀ ਵਾਤਾਵਰਣ ਦੀ ਸਵੱਛਤਾ ਲਈ ਪ੍ਰੇਰਿਤ ਕਰਨ।ਇਸ ਮੌਕੇ ਚੀਫ ਸੈਨੇਟਰੀ ਇੰਸਪੈਕਟਰ ਸਾਹਿਲ ਮਲਹੋਤਰਾ ਤੋਂ ਇਲਾਵਾ ਨਗਰ ਨਿਗਮ ਅਤੇ ਹਿੰਦੁਸਤਾਨ ਪੈਟਰੋਲੀਅਮ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਨਿਵੇਸ਼ਕ ਜਾਗਰੂਕਤਾ ਅਤੇ ਵਿੱਤੀ ਸਾਖਰਤਾ ਪ੍ਰੋਗਰਾਮ ਵਿੱਚ ਭਾਗੀਦਾਰੀ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀਆਂ, ਪ੍ਰਮੁੱਖ ਵਿੱਤੀ ਸੰਸਥਾਵਾਂ …

Leave a Reply