ਧੂਰੀ, 2 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਤਰਕਸ਼ੀਲ ਸੋਸਾਇਟੀ ਰਜਿ. ਪੰਜਾਬ ਦੀ ਯੂਨਿਟ ਧੂਰੀ ਦੇ ਪ੍ਰਧਾਨ ਰਤਨ ਸਿੰਘ ਦੀ ਅਗਵਾਈ ਹੇਠ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮੱਰਪਿਤ ਵਿਦਿਆਰਥੀ ਚੇਤਨਾ ਮੁਕਾਬਲੇ ਕਰਵਾਏ ਗਏ।ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪੈਦਾ ਹੋਣ ਵਾਲੇ ਅੰਧਵਿਸ਼ਵਾਸ, ਵਹਿਮਾਂ, ਭਰਮਾਂ ਨੂੰ ਖਤਮ ਕਰਨਾ ਅਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਜਾਣੂ ਕਰਾਉਣਾ ਸੀ।ਇਸ ਪਰੀਖਿਆ ਵਿੱਚ 38 ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ਵਿਦਿਆਰਥੀਆਂ ਨੂੰ ਪ੍ਰਸ਼ੰਸਾ-ਪੱਤਰ ਅਤੇ ਜੇਤੂਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਾਬੂ ਸਿੰਘ, ਰਾਜਿੰਦਰ ਰਾਜੂ ਅਤੇ ਸੁਖਦੇਵ ਸ਼ਰਮਾ ਆਦਿ ਵੀ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media