ਸਮਰਾਲਾ, 2 ਅਕਤੂਬਰ (ਪੰਜਾਬ ਪੋਟ- ਕੰਗ) – ਜਦੋਂ ਕੋਈ ਅਧਿਆਪਕ ਆਪਣੇ ਕਿੱਤੇ ਨੂੰ ਪੂਰੀ ਤਰਾਂ ਸਮਰਪਿਤ ਹੋ ਕੇ ਕੰਮ ਕਰਦਾ ਹੈ, ਤਾਂ ਉਸ ਨੂੰ ਕਿਸੇ ਸਿਫਾਰਸ਼ ਦੀ ਲੋੜ ਨਹੀਂ ਹੁੰਦੀ ਬਲਕਿ ਦੁਨੀਆਂ ਖੁਦ ਉਸ ਨੂੰ ਲੱਭ ਕੇ ਸਨਮਾਨ ਦਿੰਦੀ ਹੈ, ਅੱਜ ਅਜਿਹੇ ਹੀ ਅਧਿਆਪਕਾਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਐਲੀਮੈਂਟਰੀ ਟੀਚਰ ਯੂਨੀਅਨ ਲੁਧਿਆਣਾ ਖੁਦ ਲੱਭ ਕੇ ਸਨਮਾਨਿਤ ਕਰ ਰਹੀ ਹੈ।ਇਹ ਸ਼ਬਦ ਗੁਰਜੋਤ ਸਿੰਘ ਡਿਪਟੀ ਡਾਇਰੈਕਟਰ ਐਸ.ਸੀ.ਆਰ.ਟੀ ਪੰਜਾਬ ਨੇ ਲੁਧਿਆਣਾ ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿੱਚ ਐਲੀਮੈਂਟਰੀ ਟੀਚਰ ਯੂਨੀਅਨ ਲੁਧਿਆਣਾ ਵੱਲੋਂ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਏ ਇੱਕ ਜ਼ਿਲਾ ਪੱਧਰੀ ਸਮਾਗਮ ਦੌਰਾਨ ਕਹੇ।ਐਲੀਮੈਂਟਰੀ ਟੀਚਰ ਯੂਨੀਅਨ ਲੁਧਿਆਣਾ ਵੱਲੋਂ ਬਲਾਕ ਸਮਰਾਲਾ 2 ਦੇ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਦੇ ਮਿਹਨਤੀ ਅਤੇ ਸੁਹਿਰਦ ਅਧਿਆਪਕ ਸੁਖਰਾਜ ਸਿੰਘ ਕੋਟਲਾ ਸਮਸ਼ਪੁਰ ਨੂੰ ਖੇਡਾਂ ਤੋਂ ਇਲਾਵਾ ਬੱਚਿਆਂ ਦੀ ਪੜਾਈ ਵਿੱਚ ਪਾਏ ਜਾ ਰਹੇ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਦੌਰਾਨ ਗੁਰਜੋਤ ਸਿੰਘ ਡਿਪਟੀ ਡਾਇਰੈਕਟਰ ਐਸ.ਸੀ.ਆਰ.ਟੀ ਪੰਜਾਬ ਅਤੇ ਸ੍ਰੀਮਤੀ ਜਸਪ੍ਰੀਤ ਕੌਰ ਜ਼ਿਲਾ ਸਿੱਖਿਆ ਅਫਸਰ (ਐਲੀ: ਸਿੱ:) ਲੁਧਿਆਣਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਐਲੀਮੈਂਟਰੀ ਟੀਚਰ ਯੂਨੀਅਨ ਵੱਲੋਂ ਧੰਨਾ ਸਿੰਘ ਸਵੱਦੀ, ਸ਼ੇਰ ਸਿੰਘ ਬੀ.ਪੀ.ਈ.ਓ, ਹਰਜਿੰਦਰਪਾਲ ਸਿੰਘ, ਹਰਵਿੰਦਰ ਸਿੰਘ ਹੈਪੀ ਗੋਹ, ਸਤਵੀਰ ਸਿੰਘ ਰੌਣੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮਾ. ਸੁਖਰਾਜ ਸਿੰਘ ਦੀ ਇਸ ਪ੍ਰਾਪਤੀ ਤੇ ਬਲਾਕ ਸਮਰਾਲਾ-2 ਦੇ ਬੀ.ਐਡ ਟੀਚਰਜ਼ ਫਰੰਟ ਦੇ ਪ੍ਰਧਾਨ ਹਰਮਨਦੀਪ ਸਿੰਘ ਮੰਡ, ਹਰਮੇਲ ਸਿੰਘ ਬਰਮਾ, ਸੰਜੀਵ ਕੁਮਾਰ ਕਲਿਆਣ (ਸਟੇਟ ਐਵਾਰਡੀ), ਟਹਿਲ ਸਿੰਘ ਸਰਵਰਪੁਰ, ਪੁਸ਼ਵਿੰਦਰ ਸਿੰਘ ਕੋਟਾਲਾ, ਕੁਲਵੀਰ ਸਿੰਘ, ਮੈਡਮ ਬਲਵਿੰਦਰ ਕੌਰ ਐਚ.ਟੀ, ਮੈਡਮ ਰਾਜਿੰਦਰ ਕੌਰ ਕੰਗ, ਹਰਿੰਦਰ ਕੌਰ ਗਿੱਲ ਆਦਿ ਨੇ ਸਨਮਾਨ ਦੀਆਂ ਵਧਾਈਆਂ ਦਿੱਤੀਆਂ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …