Thursday, June 25, 2026

ਜਗਮੀਤ ਸਿੰਘ ਦੇ ਕੈਨੇਡਾ ’ਚ ਐਨ.ਡੀ.ਪੀ ਦਾ ਆਗੂ ਬਣਨ ’ਤੇ ਬਡੂੰਗਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਜਗਮੀਤ ਸਿੰਘ ਦੇ ਕੈਨੇਡਾ ਵਿਚ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ) ਦੇ ਆਗੂ ਲਈ ਹੋਈ Jagmeet Singh Canadaਵੋਟਿੰਗ ਵਿਚ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਪਾਰਟੀ ਆਗੂ ਬਣਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵਧਾਈ ਦਿੱਤੀ ਹੈ।ਇਸ ਕਾਮਯਾਬੀ `ਤੇ ਪ੍ਰੋ: ਬਡੂੰਗਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਗਮੀਤ ਸਿੰਘ ਇਸ ਅਹੁੱਦੇ `ਤੇ ਪਹੁੰਚਣ ਵਾਲੇ ਪਹਿਲੇ ਅੰਮ੍ਰਿਤਧਾਰੀ ਸਿੱਖ ਹਨ, ਜਿਨ੍ਹਾਂ ਦੀ ਜਿੱਤ ਨਾਲ ਇਕ ਵਾਰ ਫਿਰ ਸਿੱਖ ਕੌਮ ਦਾ ਨਾਮ ਵਿਸ਼ਵ ਪੱਧਰ ’ਤੇ ਚਮਕਿਆ ਹੈ।ਉਨ੍ਹਾਂ ਕਿਹਾ ਕਿ ਜਗਮੀਤ ਸਿੰਘ ਨੇ ਆਪਣੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੈਨੇਡੀਅਨ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ ਅਤੇ ਉਨ੍ਹਾਂ ਦੀ ਇਹ ਜਿੱਤ ਇਤਿਹਾਸਕ ਜਿੱਤ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਵੀ ਹੋਰ ਖੁਸ਼ੀ ਦੀ ਗੱਲ ਇਹ ਹੈ ਕਿ ਜਗਮੀਤ ਸਿੰਘ ਉਘੇ ਆਜ਼ਾਦੀ ਘੁਲਾਟੀਏ ਅਤੇ ਰਿਆਸਤੀ ਪਰਜਾ ਮੰਡਲ ਦੇ ਮੋਢੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੇ ਪੜਪੋਤਰੇ ਹਨ।ਪ੍ਰੋ: ਬਡੂੰਗਰ ਨੇ ਕਿਹਾ ਕਿ ਜਗਮੀਤ ਸਿੰਘ ਅੱਜ ਦੀ ਨੌਜੁਆਨ ਪੀੜੀ ਦੇ ਸਿੱਖੀ ਸਰੂਪ ਵਿਚ ਅੱਗੇ ਵਧਣ ਲਈ ਪ੍ਰੇਰਨਾ ਸਰੋਤ ਵਜੋਂ ਸਾਹਮਣੇ ਆਏ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿਚ ਗਏ ਉਥੇ ਆਪਣੀ ਕਾਬਲੀਅਤ ਨਾਲ ਉੱਚ ਅਹੁੱਦਿਆਂ ਤੱਕ ਪਹੁੰਚੇ ਹਨ।ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਅੰਦਰ ਵੱਖ-ਵੱਖ ਖੇਤਰਾਂ ਵਿਚ ਸਿੱਖਾਂ ਨੇ ਨਾਮਣਾ ਖੱਟਿਆ ਹੈ। ਭਾਵੇਂ ਉਹ ਸੇਵਾ ਦਾ ਖੇਤਰ ਹੋਵੇ, ਪ੍ਰਸ਼ਾਸਨਿਕ ਜਾਂ ਵਪਾਰਕ ਖੇਤਰ।ਪ੍ਰੋ: ਬਡੂੰਗਰ ਨੇ ਜਗਮੀਤ ਸਿੰਘ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਦੀ ਆਸ ਵੀ ਪ੍ਰਗਟਾਈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply