ਦੇਸ਼ ਗਰੀਬੀ, ਬੇਰੁਜ਼ਗਾਰੀ, ਭੁੱਖਮਰੀ ਤੇ ਭ੍ਰਿ੍ਰਸ਼ਟਾਚਾਰੀ ਦੀ ਲਪੇਟ `ਚ – ਕੰਗ, ਹਰਪ੍ਰੀਤ ਕੌਰ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – 2 ਅਕਤੂਬਰ ਦਾ ਦਿਹਾੜਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਕੰਪਨੀ ਬਾਗ ਵਿਖੇ ਸਥਿਤ ਉਨ੍ਹਾਂ ਦੇ ਬੁੱਤ `ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵਲੋਂ ਫੁੱਲ ਮਾਲਾਵਾਂ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਇਸ ਦੌਰਾਨ ਦਲਿਤ ਸੁਰੱਖਿਆ ਸੈਨਾ ਦੀ ਸੂਬਾ ਸੀਨੀਅਰ ਵਾਈਸ ਪ੍ਰਧਾਨ ਬੀਬੀ ਜਗੀਰ ਕੌਰ ਕੰਗ ਤੇ ਸੂਬਾ ਵਾਈਸ ਪ੍ਰਧਾਨ ਮੈਡਮ ਹਰਪ੍ਰੀਤ ਕੌਰ ਨੇ ਵੀ ਆਪਣੇ ਦਰਜਨਾਂ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਅੱਜ ਦੇਸ਼ ਗਰੀਬੀ, ਬੇਰੁਜ਼ਗਾਰੀ, ਭੁੱਖਮਰੀ ਤੇ ਭ੍ਰਿ੍ਰਸ਼ਟਾਚਾਰੀ ਦੀ ਲਪੇਟ ਵਿੱਚ ਹੈ ਜਿਸ ਤੋਂ ਨਿਜ਼ਾਤ ਪਾਉਣ ਲਈ ਮਹਾਤਮਾ ਗਾਂਧੀ ਜੀ ਦੀਆਂ ਨੀਤਿਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ।
ਬੀਬੀ ਜਗੀਰ ਕੌਰ ਕੰਗ ਤੇ ਹਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦੇਸ਼ ਦੀਆਂ ਰਾਜਨੀਤਿਕ ਪਾਰਟੀਆਂ ਦਿਸ਼ਾਹੀਨ ਹਨ।ਇਹੀ ਕਾਰਨ ਹੈ ਕਿ ਦੇਸ਼ ਦੀ ਜਨਤਾ ਦਾ ਜੀਵਨ ਪੱਧਰ ਬਦ ਤੋਂ ਬੱਦਤਰ ਹੋ ਕੇ ਰਹਿ ਗਿਆ ਹੈ।ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਹੋਰ ਸੁਤੰਤਰਤਾ ਸੈਨਾਨੀਆਂ ਤੇ ਸ਼ਹੀਦਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਜਿਸ ਭਾਰਤ ਦੀ ਕਲਪਨਾ ਕੀਤੀ ਸੀ, ਉਹ ਨਹੀਂ ਬਣ ਸਕਿਆ।ਇਸ ਮੌਕੇ ਸੈਨਾ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨੇ ਮਹਾਤਮਾ ਗਾਂਧੀ ਜੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਅਹਿਦ ਵੀ ਲਿਆ।ਇਸ ਮੌਕੇ ਨਰਿੰਦਰ ਕੌਰ, ਬਲਜੀਤ ਕੌਰ, ਗੁਰਦਿਆਲ ਕੌਰ, ਪ੍ਰਧਾਨ ਦਿਲਬਾਗ ਸਿੰਘ, ਰਜਿੰਦਰ ਸਿੰਘ, ਰਾਕੇਸ਼ ਸਿੰਘ, ਕਮਲ ਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media