ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ
ਨੇ ਅੱਜ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਪਿੰਡਾਂ ‘ਚ ਨੁੱਕੜ ਬੈਠਕਾਂ ਅਤੇ ਡੋਰ ਟੂ ਡੋਰ ਕਰਕੇ ਮੇਜਰ ਜਨਰਲ ਸੁਰੇਸ਼ ਕੁਮਾਰ ਖਜੂਰੀਆ ਲਈ ਚੋਣ ਪ੍ਰਚਾਰ ਕੀਤਾ।
ਫੁੱਲੜਾਂ, ਜਿੰਦੜੀ, ਗਿਆਲਾ ਅਤੇ ਹੋਰ ਪਿੰਡਾਂ ‘ਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ 70 ਸਾਲਾਂ ਤੋਂ ਲਾਰਿਆਂ ਅਤੇ ਝੂਠੇ ਵਾਅਦਿਆਂ ਦੀ ਰਾਜਨੀਤੀ ਕਰ ਰਹੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਕਰਾਰਾ ਜਵਾਬ ਦੇਣ ਲਈ ਇਹ ਉਪ ਚੋਣ ਸਹੀ ਮੌਕਾ ਹੈ।ਇਸ ਲਈ ਪਠਾਨਕੋਟ ਹਲਕੇ ਦੇ ਲੋਕ ਕਾਂਗਰਸ ਅਤੇ ਭਾਜਪਾ ਦੇ ‘ਬਾਹਰੀ‘ ਉਮੀਦਵਾਰਾਂ ਨੂੰ ਹਰਾਉਣ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਅਤੇ ਸੱਚੇ ਸੁੱਚੇ ਉਮੀਦਵਾਰ ਜਨਰਲ ਰਿਟਾ. ਸੁਰੇਸ਼ ਖਜੂਰੀਆ ਨੂੰ ਜਿਤਾਉਣ।
ਮਾਨਸ਼ਾਹੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡੇ-ਵੱਡੇ ਚੋਣ ਵਾਅਦੇ ਕੀਤੇ ਗਏ ਸਨ, ਪਰੰਤੂ ਸੱਤਾ ‘ਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।ਭਾਜਪਾ ਅਤੇ ਕਾਂਗਰਸ ਤੋਂ ਨਿਰਾਸ਼ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਦੁਕਾਨਦਾਰਾਂ, ਵਪਾਰੀਆਂ ਸਮੇਤ ਹਰ ਵਰਗ ਨੇ ਦੋਵਾਂ ਪਾਰਟੀਆਂ ਨੂੰ ਹਰਾਉਣ ਦਾ ਮਨ ਬਣਾ ਲਿਆ ਹੈ ਅਤੇ ਲੋਕ ਆਮ ਆਦਮੀ ਪਾਰਟੀ ‘ਚ ਵਿਸ਼ਵਾਸ ਜਤਾਉਂਦੇ ਹੋਏ ਜਨਰਲ ਖਜੂਰੀਆ ਨੂੰ ਵੱਡੀ ਗਿਣਤੀ ਨਾਲ ਜਿਤਾਉਣਗੇ।ਇਸ ਮੌਕੇ ਉਨਾਂ ਨਾਲ ਸੁਖਜੀਤ ਸਿੰਘ ਅਬਾਦਗੜ, ਦੀਦਾਰ ਸਿੰਘ, ਬਲਵੀਰ ਚਹਿਲ ਅਤੇ ਪਾਰਟੀ ਦੇ ਹੋਰ ਵਰਕਰ ਮੌਜੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media