Wednesday, August 5, 2026

ਜਾਖੜ ਵਲੋਂ ਕਿਸਾਨਾਂ ਤੇ ਅਰਥਚਾਰੇ ਦੇ ਉਜਾੜੇ ਲਈ ਮੋਦੀ ਸਰਕਾਰ ਦੀ ਅਲੋਚਨਾ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) –    ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖੜ ਨੇ ਮੋਦੀ

????????????????????????????????????

ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਖੇਤੀ ਸਾਜ਼ੋ-ਸਾਮਾਨ ਅਤੇ ਹੋਰ ਸਬੰਧਤ ਵਸਤਾਂ ’ਤੇ ਜੀ.ਐਸ.ਟੀ ਲਾਉਣ ਦਾ ਫੈਸਲਾ ਪਹਿਲਾਂ ਹੀ ਸੰਕਟ ਨਾਲ ਜੂਝ ਰਹੀ ਕਿਸਾਨੀ ਦਾ ਲੱਕ ਤੋੜ ਕੇ ਰੱਖ ਦੇਵੇਗੀ।
ਮੰਗਲਵਾਰ ਨੂੰ ਇੱਥੇ ਵਰਕਰਾਂ ਨਾਲ ਲੜੀਵਾਰ ਮੀਟਿੰਗਾਂ ਦੌਰਾਨ ਜਾਖੜ ਨੇ ਕਿਹਾ ਕਿ ਇਕ ਪਾਸੇ ਤਾਂ ਬਾਦਲ ਸਰਕਾਰ ਨੇ ਕਿਸਾਨਾਂ ਨੂੰ ਦੁੱਕੀ ਦੀ ਸਹਾਇਤਾ ਨਾ ਦੇ ਕੇ ਉਨਾਂ ਦਾ ਜੀਵਨ ਤਬਾਹ ਕਰ ਦਿੱਤਾ ਜਦਕਿ ਦੂਜੇ ਪਾਸੇ ਮੋਦੀ ਸਰਕਾਰ ਨੇ ਕਿਸਾਨ ਤੇ ਗਰੀਬ ਵਿਰੋਧੀ ਨੀਤੀਆਂ ਘੜ ਕੇ ਇਨਾਂ ਨੂੰ ਦੁੱਖਾਂ ਦੀ ਭੱਠੀ ਵਿੱਚ ਝੋਕ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਣਕ ਦੇ ਆਟੇ ’ਤੇ ਵੀ ਜੀ.ਐਸ.ਟੀ ਲਾ ਦੇਣ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਗਰੀਬ ਵਿਰੋਧੀ ਕਦਮ ਦੱਸਿਆ।ਉਨਾਂ ਕਿਹਾ ਕਿ ਮੋਦੀ ਸਰਕਾਰ ਸਿਰਫ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲਣ ’ਤੇ ਪਹਿਰਾ ਦੇ ਰਹੀ ਹੈ।
ਜਾਖੜ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਅਕਾਲੀਆਂ ਨੇ ਕਦੇ ਵੀ ਕੇਂਦਰ ਸਰਕਾਰ ਕੋਲ ਮੂੰਹ ਨਹੀਂ ਖੋਲਿਆ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਦਾ ਹੀ ਕਾਰਜਸ਼ੀਲ ਰਹੀ ਹੈ।ਉਨਾਂ ਨੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਲਏ ਫੈਸਲੇ ਦੀ ਸ਼ਲਾਘਾ ਕੀਤੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਅਤੇ ਇਸ ਨੂੰ ਲਾਹੇਵੰਦ ਬਣਾਉਣ ਲਈ ਕੰਮ ਕਰ ਰਹੀ ਹੈ।ਉਨਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅਕਾਲੀ ਦੇ ਇਕ ਦਹਾਕੇ ਦੇ ਸ਼ਾਸਨਕਾਲ ਦੌਰਾਨ ਨਾ ਤਾਂ ਕਿਸਾਨਾਂ ਨੂੰ ਉਨਾਂ ਦੀ ਪੈਦਾਵਾਰ ਦਾ ਪੂਰਾ ਮੁੱਲ ਮਿਲਿਆ ਅਤੇ ਨਾ ਹੀ ਕਣਕ ਤੇ ਝੋਨੇ ਦੀ ਨਿਰਵਿਘਨ ਖਰੀਦ ਹੋਈ।
ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੀ ਪੰਜਾਬ ਟਰਮੀਨੇਸ਼ਨ ਆਫ ਵਾਟਰ ਐਗਰੀਮੈਂਟਸ ਐਕਟ-2004 ਲਿਆਂਦਾ ਸੀ ਅਤੇ ਬਾਅਦ ਵਿੱਚ ਵੀ ਪੰਜਾਬ ਦਾ ਇਕ ਤੁਪਕਾ ਪਾਣੀ ਵੀ ਬਾਹਰ ਨਾ ਜਾਣ ਦੇਣ ਲਈ ਸਖ਼ਤ ਸਟੈਂਡ ਲਿਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਕਿਹਾ ਕਿ ਇਕ ਪਾਸੇ ਤਾਂ ਜੀ.ਐਸ.ਟੀ ਨੇ ਵਪਾਰਕ ਤੇ ਕਾਰੋਬਾਰੀ ਭਾਈਚਾਰੇ ਤੋਂ ਇਲਾਵਾ ਸਮਾਜ ਦੇ ਬਾਕੀ ਵਰਗਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ਜਦਕਿ ਦੂਜੇ ਪਾਸੇ ਨੋਟਬੰਦੀ ਦੇ ਫੈਸਲੇ ਨੇ ਮੁਲਕ ਦੀ ਆਰਥਿਕਤਾ ਨੂੰ ਲੀਹੋਂ ਲਾਹ ਦਿੱਤਾ ਹੈ।ਜਾਖੜ ਨੇ ਕਿਹਾ ਕਿ ਨੋਟਬੰਦੀ ਦੇ ਮਾਰੂ ਫੈਸਲੇ ਨਾਲ ਤਕਰੀਬਨ 200 ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਜਿਸ ਲਈ ਨਰਿੰਦਰ ਮੋਦੀ ਤੇ ਅਰੁਣ ਜੇਤਲੀ ਲੋਕਾਂ ਨੂੰ ਜਵਾਬਦੇਹ ਹਨ।
ਜਾਖੜ ਨੇ ਗੁਰਦਾਸਪੁਰ ਦੇ ਲੋਕਾਂ ਨੂੰ ਕਾਂਗਰਸ ਦੇ ਹੱਕ ’ਚ ਵੋਟ ਪਾਉਣ ਅਤੇ ਭਾਜਪਾ ਦੇ ਸਵਰਨ ਸਲਾਰੀਆ ਨੂੰ ਰੱਦ ਕਰਨ ਦਾ ਸੱਦਾ ਦਿੱਤਾ।ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵਿਨੇ ਮਹਾਜਨ ਵੀ ਮੀਟਿੰਗਾਂ ਵਿੱਚ ਹਾਜ਼ਰ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply