ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ `ਹੰਸਿਕਾ
ਮਹਾਜਨ` ਨੇ `ਹਾਈਪਰ ਸਿਟੀ` ਵਿਖੇ ਹੋਏ `ਹਾਈਪਰ ਬਡਿੰਗ ਸ਼ੈਫ` ਜੂਨੀਅਰ ਮੁਕਾਬਲੇ ਵਿੱਚ ਭਾਗ ਲਿਆ।ਉਸ ਨੇ ਇਸ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਉਸ ਦੇ ਪਕਵਾਨ ਨੂੰ ਜੱਜ ਸਾਹਿਬਾਨਾਂ ਵੱਲੋਂ ਬੇਹੱਦ ਸਰਾਹਿਆ ਗਿਆ।
ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥਣ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਉਸ ਨੂੰ ਆਪਣੇ ਇਸ ਸ਼ੌਂਕ ਨੂੰ ਜਾਰੀ ਰੱਖਣ ਲਈ ਕਿਹਾ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥਣ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media