ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਅਜ਼ਾਦੀ ਦੀ
ਲੜਾਈ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸਕੂਲ ਦੇ ਚੇਅਰਪਰਸਨ ਤੇ ਮੁਖੀ, ਡਾ. ਜਸਵੀਨ ਕੌਰ ਤੋਂ ਇਲਾਵਾ ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ ਜਿਨ੍ਹਾਂ ਨੇ ਸ. ਭਗਤ ਸਿੰਘ ਵੱਲੋਂ ਅਜਾਦੀ ਲਈ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਯਾਦ ਕੀਤਾ। ਡਾ. ਜਸਵੀਨ ਕੌਰ ਨੇ ਇਸ ਮੌਕੇ ਕਿਹਾ ਕਿ ਦੇਸ਼ ਦੀ ਅਜਾਦੀ ਵਿਚ ਸ਼ਹੀਦ ਭਗਤ ਸਿੰਘ ਦਾ ਵਡਮੁੱਲਾ ਯੋਗਦਾਨ ਸੀ ਅਤੇ ਉਹ ਹਮੇਸ਼ਾ ਹੀ ਨੌਜੁਆਨ ਪੀੜ੍ਹੀ ਦੇ ਪ੍ਰੇਰਣਾ ਸਰੋਤ ਰਹੇ ਹਨ। ਡਾ. ਅਮਰਜੀਤ ਸਿੰਘ ਸਿੱਧੂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅੇਤ ਵਿਚਾਰਾਂ ਬਾਰੇ ਜਾਣਕਾਰੀ ਦਿੱਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media