ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ
ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਸਰਕਾਰੀ, ਕਾਂਸਟੀਚਿਊਟ ਤੇ ਐਸੋਸੀਏਟ ਕਾਲਜਾਂ ਦਾ ਜ਼ੋਨਲ ਯੁਵਕ ਮੇਲੇ ਦੌਰਾਨ ਟਰਾਫ਼ੀ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ।ਉਕਤ ਮੁਕਾਬਲੇ ’ਚ ਕਾਲਜ ਦੀ ਟੀਮ ਐਸੋਸੀਏਟ ਕਾਲਜਾਂ ਦੇ ਵਰਗ ’ਚ ਪਹਿਲਾ ਸਥਾਨ ਕੀਤਾ।ਉਕਤ ਮੁਕਾਬਲੇ ਮੌਕੇ 23 ਕਾਲਜਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲਿਆ ਅਤੇ ਉਕਤ ਕਾਲਜ ਨੇ 26 ਆਈਟਮਾਂ ’ਚ ਮੁਕਾਬਲਾ ਕਰਦੇ ਹੋਏ 15 ਆਈਟਮਾਂ ਜਿੱਤੀਆਂ ਅਤੇ 59 ਨੰਬਰ ਹਾਸਲ ਕੀਤਾ, ਜਿਸ ਸਦਕਾ ਉਨ੍ਹਾਂ ਨੇ ਇਹ ਰੁਤਬਾ ਹਾਸਲ ਕੀਤਾ।
ਇਸ ਮੌਕੇ ਛੀਨਾ ਨੇ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 28 ਸਤੰਬਰ 2017 ਤੱਕ ਚਲੇ ਯੁਵਕ ਮੇਲੇ ਮੌਕੇ ਉਤਸ਼ਾਹ ਭਰਪੂਰ ਬਾਜ਼ੀ ਮਾਰਦਿਆਂ ਟਰਾਫ਼ੀ ਆਪਣੇ ਨਾਂਅ ਕਰਕੇ ਕਾਲਜ ਦੇ ਨਾਂਅ ਨੂੰ ਚਾਰ-ਚੰਨ ਲਗਾਇਆ।ਉਨ੍ਹਾਂ ਇਸ ਉਪਲਬੱਧੀ ’ਤੇ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਦੀ ਯੋਗ ਅਗਵਾਈ ਹੇਠ ਵਿਦਿਆਰਥਣਾਂ ਵਿੱਦਿਆ ਦੇ ਨਾਲ-ਨਾਲ ਹੋਰਨਾਂ ਸਰਗਰਮੀਆਂ ’ਚ ਸ਼ਾਨਦਾਰ ਉਪਲਬੱਧੀਆਂ ਹਾਸਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਉਕਤ ਕਾਲਜ ਨੂੰ ਵਿੱਦਿਅਕ ਅਤੇ ਸਹੂਲਤਾਂ ਪੱਖੋਂ ਹਰੇਕ ਸਹਿਯੋਗ ਲਈ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ’ਵਰਸਿਟੀ ਦੇ ਉਕਤ ਮੁਕਾਬਲਿਆਂ ਦੇ ਐਸੋਸੀਏਟ ਵਰਗ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਚੈਂਪੀਅਨ, ਪੰਜਾਬ ਕਾਲਜ ਆਫ਼ ਇੰਜੀਨੀਅਰਿੰਗ ਜਲੰਧਰ ਦੂਸਰੇ ਅਤੇ ਸੰਤ ਅਵਤਾਰ ਸਿੰਘ ਜੀ ਯਾਦਗਾਰੀ ਕਾਲਜ, ਸੀਂਚੇਵਾਲ ਨੇ ਤੀਸਰਾ ਸਥਾਨ ਹਾਸਲ ਕੀਤਾ ਸੀ।ਪ੍ਰਿੰ: ਨਾਨਕ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਰੋਹ ’ਚ ਵਿਦਿਆਰਥਣਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਜਿਨ੍ਹਾਂ ’ਚ ਡਾਂਸ, ਭੰਗੜਾ-ਗਿੱਧਾ ਆਦਿ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕਰਨ ਲਈ ਸ: ਛੀਨਾ ਦਾ ਕਾਲਜ ਦੇ ਵਿਹੜੇ ਪੁੱਜਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀ ਨੂੰ ਸਮੇਂ ਦੇ ਹਾਣ ਦਾ ਅਤੇ ਕਾਬਲੀਅਤ ਨੂੰ ਉਭਾਰਣ ਲਈ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਜੀਵਨ ’ਚ ਉਪਲਬੱਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਹੁੰਦਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media