ਸਮਰਾਲਾ, 3 ਅਕਤੂਬਰ (ਪੰਜਾਬ ਪੋਸਟ ਕੰਗ) – ਇੱਥੋ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਖਹਿਰਾ ਅਤੇ ਨਗਰ ਪੰਚਾਇਤ ਅਤੇ
ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਖੇਡ ਮੇਲਾ 10 ਅਤੇ 11 ਅਕਤੂਬਰ ਨੂੰ ਸਕੂਲ ਦੀ ਖੇਡ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪਿੰਦਰ ਸਿੰਘ ਬਾਬੂ ਪ੍ਰਧਾਨ, ਕੁਲਵੀਰ ਸਿੰਘ ਗੋਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਅਕਤੂਬਰ ਨੂੰ ਵਾਲੀਵਾਲ ਸ਼ੂਟਿੰਗ, ਤਾਸ਼ ਸੀਪ, ਕਬੱਡੀ 35 ਕਿੱਲੋ, 45 ਕਿੱਲੋ, 55 ਕਿੱਲੋ ਅਤੇ 65 ਕਿੱਲੋ ਦੇ ਮੁਕਾਬਲੇ ਕਰਵਾਏ ਜਾਣਗੇ।11 ਅਕਤੂਬਰ ਨੂੰ ਕਬੱਡੀ 75 ਕਿੱਲੋ, ਇੱਕ ਪਿੰਡ ਓਪਨ ਤਿੰਨ ਖਿਡਾਰੀ ਬਾਹਰਲੇ ਦੇ ਮੁਕਾਬਲੇ ਕਰਵਾਏ ਜਾਣਗੇ।ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਇਲਾਕੇ ਦੀਆਂ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੀਆਂ ਪ੍ਰਮੁੱਖ ਸਖਸ਼ੀਅਤਾਂ ਕਰਨਗੀਆਂ।11 ਅਕਤੂਬਰ ਸ਼ਾਮ ਨੂੰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media