Thursday, October 1, 2026

ਮੀਤ ਸਕੱਤਰ ਨੂੰ ਸੇਵਾ ਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਦੀਪ ਦੇ ਸੇਵਾ ਮੁਕਤ ਹੋਣ ’ਤੇ ਉਨ੍ਹਾਂ ਨੂੰ ਨਿੱਘੀ PPN0310201718ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਉਨਾਂ ਨੂੰ ਸ੍ਰੀ ਸਾਹਿਬ, ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਕਿਹਾ ਕਿ ਜਸਵਿੰੰਦਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ `ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਬਾਖੂਬੀ ਨਿਭਾਇਆ ਹੈ।ਇਸ ਮੌਕੇ ਐਡੀਸ਼ਨਲ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਕੇਵਲ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਦੀਨਪੁਰ, ਐਡੀਸ਼ਨਲ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਪ੍ਰਤਾਪ ਸਿੰਘ, ਮੀਤ ਸਕੱਤਰ ਜਗਜੀਤ ਸਿੰਘ ਜੱਗੀ, ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply