ਫਾਜ਼ਿਲਕਾ, 3 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) ਫਾਜ਼ਿਲਕਾ ਤੋਂ ਲਗਭਗ ਚਾਰ ਕਿਲੋਮੀਟਰ ਦੂਰ ਸਥਿਤ ਪਿੰਡ ਬਨਵਾਲਾ ਹਨਵੰਤਾ ਦੇ ਬਾਬਾ ਰਾਮਦੇਵ
ਮੰਦਰ ਵਿਚ ਦਸ਼ਮੀ ਦੇ ਮੇਲੇ ਦੌਰਾਨ ਪਹੁੰਚੇ ਸ਼ਰਧਾਲੂਆਂ ਨੇ ਬਾਬਾ ਰਾਮਦੇਵ ਜੀ ਦੇ ਸਾਹਮਣੇ ਮੱਥਾ ਟੇਕਿਆ।
ਮੇਲੇ ਦੌਰਾਨ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਪਹੰੁਚੇ ਸ਼ਰਧਾਲੂਆਂ ਨੇ ਨਮਕ, ਝਾੜੂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦਾ ਪ੍ਰਸਾਦ ਵੰਡਿਆ। ਇਸ ਮੌਕੇ ਮੰਦਰ ਵਿਚ ਪਹੰੁਚੇ ਸ਼ਰਧਾਲੂਆਂ ਨੇ ਮੰਦਰ ਵਿਚ ਮੱਥਾ ਟੇਕਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ।ਮੰਦਰ ਦੇ ਵੇਹੜੇ ਵਿਚ ਵਿਸ਼ੇਸ਼ ਰੂਪ ਨਾਲ ਸ਼ਰਧਾਲੂਆਂ ਦੇ ਲਈ ਪ੍ਰਸਾਦ ਦੀ ਸਟਾਲ ਦਾ ਪ੍ਰਬੰਧ ਕੀਤਾ ਗਿਆ। ਮੰਦਰ ਵਿਚ ਪ੍ਰਬੰਧਕ ਕਮੇਟੀ ਵੱਲੋਂ ਦਿਨ ਭਰ ਅਤੁੱਟ ਲੰਗਰ ਵੰਡਿਆ ਗਿਆ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media