Saturday, April 4, 2026

ਮੋਹਤਰਮਾ ਕੁਲਸੂਮ ਸ਼ਰੀਫ ਦੇ ਸਿਹਤਯਾਬੀ ਲਈ ਪਾਏ ਅਖੰਡ ਪਾਠ ਸਾਹਿਬ ਦੇ ਭੋਗ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਦੇ ਇੱਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਰਹੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ PPN0310201733ਨਵਾਜ਼ ਸ਼ਰੀਫ ਦੀ ਕੈਂਸਰ ਪੀੜ੍ਹਤ ਪਤਨੀ ਮੋਹਤਰਮਾ ਕੁਲਸੂਮ ਸ਼ਰੀਫ ਦੀ ਸਿਹਤਯਾਬੀ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵੱਲੋਂ ਉਨ੍ਹਾਂ ਦੇ ਪੁਸ਼ਤੈਨੀ ਜੱਦੀ ਪਿੰਡ ਜਾਤੀ ਉਮਰਾ ਜ਼ਿਲ੍ਹਾ ਤਰਨ ਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਦਫਤਰ ਸੱਕਤਰ/ਪ੍ਰੈਸ ਸਕੱਤਰ ਹਰਬੀਰ ਸਿੰਘ ਸੰਧੂ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਦਿਆਂ ਗੁਰੂ ਘਰ ਨਤਮਸਤਕ ਹੋਏ। ਇਸ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਹੋਏ ਪ੍ਰਭਾਵਸ਼ਾਲੀ ਸੰਪੂਰਨਤਾ ਸਮਾਗਮ ਦੇ ਦੌਰਾਨ ਰਾਗੀ ਸਿੰਘਾਂ ਦੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਮੋਹਤਰਮਾ ਕੁਲਸੂਮ ਸ਼ਰੀਫ ਦੀ ਸਿਹਤਯਾਬੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਹੋਈ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਨੇ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ ਦੇ ਪੁਰਖਾਂ ਦੇ ਭਾਰਤ ਨਾਲ ਗੂੜੇ ਸਬੰਧਾਂ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸ਼ਰੀਫ ਪਰਿਵਾਰ ਦੀ ਭਾਰਤ ਪਾਕਿ ਦੋਵਾਂ ਦੇਸ਼ਾਂ ਦੇ ਪੰਜਾਬਾਂ ਨੂੰ ਵੱਡੀ ਦੇਣ ਹੈ।ਉਨ੍ਹਾਂ ਕਿਹਾ ਅਜਿਹੇ ਸਿਲਸਿਲੇ ਨਾਲ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਤਾਕਤ ਤੇ ਮਿਠਾਸ ਮਿਲੇਗੀ ਤੇ ਵਿਸ਼ਵ ਪੱਧਰ `ਤੇ ਇੱਕ ਚੰਗਾ ਸੁਨੇਹਾ ਜਾਵੇਗਾ ਹੈ।ਇਸ ਮੌਕੇ ਪ੍ਰੋ. ਮਹਿੰਦਰਪਾਲ ਸਿੰਘ, ਜਸਕਰਨ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ ਮਝੈਲ, ਭਜਨ ਸਿੰਘ ਕਸ਼ਮੀਰੀ, ਬਹਾਦਰ ਸਿੰਘ, ਕਰਮ ਸਿੰਘ, ਨਵਦੀਪ ਸਿੰਘ ਬਾਜਵਾ, ਪ੍ਰਗਟ ਸਿੰਘ, ਬਲਵਿੰਦਰ ਸਿੰਘ, ਗੁਰਜੰਟ ਸਿੰਘ ਕੱਟੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply