Wednesday, September 30, 2026

ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ `ਚੋਂ ਛੇਕਿਆ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸਰਬਤ ਖਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ PPN0410201701ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ ਵਿਚੋਂ ਛੇਕ ਦਿਤਾ ਹੈ।ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰਾਂ ਦੀ ਹੋਈ ਇੱਕ ਵਿਸ਼ੇਸ਼ ਇਕੱਤਰਤਾ `ਚ ਕਾਫੀ ਵਿਚਾਰਾਂ ਕਰਨ ਤੋਂ ਬਾਅਦ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਉਹਨਾਂ ਵਲੋਂ ਸ਼੍ਰੋਮਣੀ ਕਮੇਟੀ ਦਾ ਮੈਂਬਰ ਹੋਣ ਦੇ ਬਾਵਜੂਦ ਕੀਤੀ ਬੱਜ਼ਰ ਗਲਤੀ ਲਈ ਸਿੱਖ ਪੰਥ ਵਿਚੋਂ ਛੇਕ ਦਿਤਾ ਗਿਆ ਅਤੇ ਸਮੂਹ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਕਿ ਉਹ ਲੰਗਾਹ ਨਾਲ ਕਿਸੇ ਵੀ ਕਿਸਮ ਦਾ ਕੋਈ ਰਿਸ਼ਤਾ ਨਾ ਰੱਖਣ ਤੇ ਨਾ ਹੀ ਸਮਾਗਮ ਸਾਂਝਾ ਕਰਨ। ਭਾਈ ਧਿਆਨ ਸਿੰਘ ਮੰਡ ਕਾਰਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਮੌਕੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੇ ਇਕ ਅਬਲਾ ਔਰਤ ਦੀ ਮਜ਼ਬੂਰੀ ਦਾ ਫਾਇਦਾ ਲੈਂਦੇ ਹੋਏ ਉਸ ਨਾਲ ਜਬਰ ਜ਼ਿਨਾਹ ਕਰਕੇ ਪੂਰੀ ਦੁਨੀਆਂ ਵਿੱਚ ਸਿੱਖ ਕੋਮ ਨੂੰ ਕਲੰਕਿਤ ਕਰਨ ਵਾਲਾ ਕੰਮ ਕੀਤਾ ਹੈ।ਇਸ ਲਈ ਉਸ ਨਾਲ ਕੋਈ ਵੀ ਰਿਸ਼ਤਾ ਸਾਂਝਾ ਕਰਨ ਵਾਲਾ ਵੀ ਸ਼੍ਰੀ ਅਕਾਲ ਤਖਤ ਸਾਹਿਬ ਦਾ ਦੋਸ਼ੀ ਮੰਨਿਆ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply