ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸੇਂਟ ਸੋਲਜਰ ਇਲਾਈਟ ਕਾਨਵੈਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
ੜੀ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਕੂਲ ਦੇ ਅਧਿਆਪਕ ਸੁਖਚੈਨ ਸਿੰਘ ਨੇ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ `ਤੇ ਚਾਨਣਾ ਪਾਇਆ।ਉਪਰੰਤ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਦੇ ਵਿਚਾਰਾਂ ਬਾਰੇ ਦੱਸਿਆ ਅਤੇ ਬੱਚਿਆਂ ਨੂੰ ਇਹਨਾਂ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਸ਼ਾਮਿਲ ਕਰਨ ਲਈ ਕਿਹਾ।ਉਨਾਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਲਈ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਜੀਵਨ ਦਾ ਧਾਰਨੀ ਬਣਾਉਣਾ ਬਹੁਤ ਜਰੂਰੀ ਹੈ।ਉਸ ਤੋਂ ਬਾਅਦ ਭਗਤ ਸਿੰਘ ਜੀ ਦੀ ਫੋਟੋ `ਤੇ ਸਾਰੇ ਬੱਚਿਆਂ ਅਤੇ ਸਮੂਹ ਸਟਾਫ ਨੇ ਫੁੱਲਾਂ ਦੀ ਵਰਖਾ ਕੀਤੀ।ਇਸ ਮੌਕੇ ਸਕੂਲ ਪਿ੍ਰੰਸੀਪਲ ਅਮਰਪ੍ਰੀਤ ਕੌਰ, ਵਰਿਤੀ ਦੁਗਾ (ਕੋਅਰਡੀਨੇਟਰ), ਸ਼ਿਲਪਾ ਸ਼ਰਮਾ (ਕੋਅਰਡੀਨੇਟਰ), ਵਾਇਸ ਪਿ੍ਰੰਸੀਪਲ ਹਰਦੇਵ ਸਿੰਘ, ਜਸਬੀਰ ਸਿੰਘ ਆਦਿ ਨੇ ਵੀ ਸ਼ਹੀਦ ਭਗਤ ਸਿੰਘ ਜੀ ਦੀ ਫੋਟੋ `ਤੇ ਫੁੱਲ ਅਰਪਿਤ ਕੀਤੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media