Friday, August 7, 2026

ਟੀ.ਬੀ ਜਾਗਰੂਕਤਾ ਵੈਨ ਸਹਾਇਕ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤੀ ਰਵਾਨਾ

PPN0410201703ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਦੇਖ ਰੇਖ ਟੀ.ਬੀ ਦੀ ਜਾਣਕਾਰੀ ਲਈ ਪਹੁੰਚੀ ਜਾਗਰੂਕਤਾ ਵੈਨ ਨੂੰ ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ ਨੇ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ, ਜ਼ਿਲਾ ਟੀਕਾਕਰਨ ਅਫਸਰ, ਡਿਪਟੀ ਮੈਡੀਕਲ ਕਮਿਸ਼ਨਰ, ਪੀ.ਐਚ.ਐਸ.ਸੀ ਬਠਿੰਡਾ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਠਿੰਡਾ ਹਾਜ਼ਰ ਸਨ।ਆਪਣੇ ਸੰਬੋਧਨ ਵਿੱਚ ਡਾ: ਐਸ.ਕੇ ਰਾਜ ਕੁਮਾਰ ਨੇ ਦੱਸਿਆ ਕਿ ਟੀ.ਬੀ ਦੀ ਬਿਮਾਰੀ ਇੱਕ ਬੈਕਟੀਰੀਆ ਤੋਂ ਫੈਲਦਾ ਹੈ।ਟੀ.ਬੀ ਕਈ ਪ੍ਰਕਾਰ ਦੀ ਹੋ ਸਕਦੀ ਹੈ, ਜਿਵੇ ਕਿ ਫੇਫੜਿਆਂ ਦੀ ਟੀ.ਬੀ ਅੰਤੜੀਆਂ ਦੀ ਟੀ.ਬੀ, ਅੱਖਾਂ ਦੀ ਟੀ.ਬੀ, ਆਦਿ।ਪਰ ਹਰ ਪ੍ਰਕਾਰ ਦੀ ਟੀ.ਬੀ ਦਾ ਪੱਕਾ ਇਲਾਜ਼ ਹੈ ਅਤੇ ਇਸ ਨੂੰ ਜੜ ਤੋਂ ਖਤਮ ਕੀਤਾ ਜਾ ਸਕਦਾ ਹੈ।ਜ਼ਿਲਾ ਟੀ.ਬੀ ਅਫਸਰ ਡਾ. ਰੋਜ਼ੀ ਅਗਰਵਾਲ ਨੇ ਦੱਸਿਆ ਕਿ ਦੋ ਹਫਤੇ ਤੋਂ ਪੁਰਾਣਾ ਬੁਖਾਰ, ਦੋ ਹਫਤੇ ਤੋਂ ਪੁਰਾਣੀ ਖਾਂਸੀ, ਬਲਗਮ ਵਿੱਚ ਖੂਨ ਆਉਣਾ, ਭੁੱਖ ਨਾ ਲੱਗਣੀ, ਭਾਰ ਦਾ ਘਟਣਾ ਆਦਿ ਟੀ.ਬੀ ਦੇ ਲੱਛਣ ਹੋ ਸਕਦੇ ਹਨ।ਇਸ ਲਈ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚ ਕੇ ਇਸ ਦੀ ਜਾਂਚ ਕਰਵਾਉਣੀ ਜਰੂਰੀ ਹੈ।ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਟੀ.ਬੀ. ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਟੀ.ਬੀ ਹੋਣ ਦੀ ਟੈਸਟਾਂ ਉਪਰੰਤ ਪੁਸ਼ਟੀ ਹੋਣ ਤੇ ਮਰੀਜ਼ ਨੂੰ ਦਵਾਈ ਦੇਣੀ ਸ਼ੁਰੂ ਕੀਤੀ ਜਾਂਦੀ ਹੈ।ਡਾਟਸ ਤਹਿਤ ਇਹ ਦਵਾਈ ਆਸ਼ਾ ਵਰਕਾਰ ਜਾ ਲਿੰਕ ਵਰਕਰ ਵੱਲੋਂ ਮਰੀਜ਼ ਨੂੰ ਦਿੱਤੀ ਜਾਂਦੀ ਹੈ ਅਤੇ ਇਸ ਦੀ ਪੂਰੀ ਫਾਲੋਅੱਪ ਕੀਤੀ ਜਾਂਦੀ ਹੈ।ਇਸ ਮੌਕੇ ਡਾ. ਐਸ.ਐਸ ਗਿੱਲ ਐਸ.ਐਮ.ਓ ਬਠਿੰਡਾ ਵਲੋਂ ਵੀ ਸੰਬੋਧਨ ਕੀਤਾ ਗਿਆ।ਇਸ ਮੌਕੇ ਸਮੂਹ ਟੀ.ਬੀ ਸਟਾਫ, ਪੋ੍ਰਜੈਕਸਨਿਸਟ ਕੇਵਲ ਕ੍ਰਿਸ਼ਨ ਅਤੇ ਜਗਦੀਸ਼ ਰਾਮ ਹਾਜ਼ਰ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply