Wednesday, September 30, 2026

ਬੱਚੇ ਦੇ ਜਨਮ ਦਿਨ ’ਤੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ

PPN0410201704ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ੱਸਥਾਨਕ ਸ਼ਹਿਰ ਦੀ ਨਿਰੋਲ ਤੇ ਨਿਸ਼ਕਾਮ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕਾਕਾ ਦਮਨਵੀਰ ਸਿੰਘ ਪੁੱਤਰ ਅਮਨਦੀਪ ਸਿੰਘ ਦੇ ਜਨਮ ਦਿਨ ’ਤੇ ਦਾਦਾ ਬਲਜੀਤ ਸਿੰਘ ਦੇ ਪਰਿਵਾਰ ਵਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਮੈਂਬਰ ਬੀਬੀ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ। ਇਨਾਂ ਤੋਂ ਇਲਾਵਾ ਚਰਨਜੀਤ ਸਿੰਘ, ਪ੍ਰਧਾਨ ਜਰਨੈਲ ਸਿੰਘ, ਦਿਲਬਾਗ ਸਿੰਘ, ਰਾਕੇਸ਼ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ ਮੱਕੜ, ਦਿਲਜੀਤ ਸਿੰਘ, ਹਰਜਿੰਦਰ ਸਿੰਘ, ਪਿ੍ਰਤਪਾਲ ਸਿੰਘ, ਕੇਵਲ ਸਿੰਘ, ਸੁਰਜੀਤ ਸਿੰਘ ਆਦਿ ਮੈਂਬਰਾਂ ਨੇ ਹਾਜਰੀ ਭਰ।ਿ ਸੁਸਾਇਟੀ ਵਲੋਂ ਕਾਕਾ ਦਮਨਵੀਰ ਸਿੰਘ ਗ੍ਰਹਿ ਵਾਸੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply