ਫਾਜ਼ਿਲਕਾ, 4 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ ਗਈ।
ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਕਰਮਚਾਰੀਆਂ ਦੇ ਨਾਲ ਕੀਤੇ ਗਏ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ।ਜਿਸ ਕਾਰਨ ਕਰਮਚਾਰੀਆਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਨਾਂ ਮੰਗ ਕਰਦੇ ਹੋਏ ਕਿਹਾ ਕਿ ਦਿਹਾੜੀਦਾਰ ਕਰਮਚਾਰੀਆਂ ਨੂੰ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ, ਠੇਕੇ ਤੇ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਡੀਏ ਦੀ ਕਿਸ਼ਤ ਜਲਦੀ ਰਿਲੀਜ਼ ਕੀਤੀ ਜਾਵੇ, ਜੇਈ ਦਾ ਟੈਸਟ ਪਾਸ ਕਰਮਚਾਰੀਆਂ ਨੂੰ ਜੇਈ ਪ੍ਰਮੋਟ ਕੀਤਾ ਜਾਵੇ, ਬਾਕੀ ਰਹਿੰਦੇ ਕਰਮਚਾਰੀਆਂ ਤੋਂ ਜੇਈ ਦਾ ਟੈਸਟ ਲਿਆ ਜਾਵੇ।
ਇਸ ਮੌਕੇ ਮੀਟਿੰਗ ਨੂੰ ਧਰਮਿੰਦਰ ਸਿੰਘ, ਵੇਦ ਪ੍ਰਕਾਸ਼, ਰੋਸ਼ਨ ਲਾਲ, ਮੰਗਲ ਸਿੰਘ, ਹੰਸਾ ਸਿੰਘ, ਹੀਰਾ ਲਾਲ, ਪ੍ਰਮੋਦ ਕੁਮਾਰ, ਜੰਗੀਰ ਸਿੰਘ, ਪ੍ਰਦੀਪ ਕੁਮਾਰ ਨੇ ਸੰਬੋਧਨ ਕੀਤਾ ਅਤੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media