Monday, October 5, 2026

ਭਾਸ਼ਣ ਮੁਕਾਬਲਿਆਂ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਦਸਵੀਂ ਜਮਾਤ ਦੇ ਹੋਣਹਾਰ PPN0410201718ਵਿਦਿਆਰਥੀਆਂ ਦਰਸ਼ਲੀਨ ਸਿੰਘ ਅਤੇ ਕਿਰਨਦੀਪ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਗੁਰਪੁਰਬ ਕਮੇਟੀ (ਰਜਿ:) ਵੱੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨਾਂ੍ਹ ਕਿਹਾ ਕਿ ਸਕੂਲ ਦੀ ਹਮੇਸ਼ਾਂ ਇਹ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀ ਸਿੱਖੀ ਸਿਧਾਂਤਾਂ ਤੇ ਧਰਮ ਨਾਲ ਜੁੜੇ ਰਹਿਣ ਅਤੇ ਅਕਾਦਮਿਕ ਖੇਤਰ ਦੇ ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਸਰਵਪੱਖੀ ਵਿਕਾਸ ਕਰਨ।ਉਨਾਂ੍ਹ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਸਕੂਲ ਦਾ ਨਾਂ ਰੋਸ਼ਨ ਕਰਨ ਦੀ ਪ੍ਰੇਰਨਾ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply