
ਫਾਜਿਲਕਾ, 17 ਜੂਲਾਈ (ਵਿਨੀਤ ਅਰੋੜਾ) – ਸਾਂਝ ਕੇਂਦਰ ਸਬ ਡਵੀਜਨ ਫਾਜਿਲਕਾ ਵੱਲੋਂ ਪੰਜਾਬ ਪੁਲਿਸ ਦੇ ਸਾਂਝ ਪ੍ਰੋਜੈਕਟ ਦੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਥਾਨਕ ਰਾਮ ਪੈਲੇਸ ਵਿਖੇ ਜਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਜਿਲ੍ਹਾ ਪੁਲਿਸ ਮੁੱਖੀ ਸ਼੍ਰੀ ਸਵਪਨ ਸ਼ਰਮਾ ਆਈ.ਪੀ.ਐਸ. ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਇਸ ਸਮਾਗਮ ਵਿੱਚ ਵੱਖ – ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਤੇ ਅਧਿਆਪਕ, ਜਨਤਕ ਨੁਮਾਇੰਦੇ ਅਤੇ ਇਲਾਕਾ ਨਿਵਾਸੀ ਵੀ ਹਾਜਰ ਸਨ । ਸਮਾਗਮ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪੁਲਿਸ ਮੁੱਖੀ ਸ਼੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਰਤਾਰੇ ਨੂੰ ਪੁਰੀ ਤਰ੍ਹਾਂ ਰੋਕਣ ਲਈ ਵਿਸ਼ੇਸ਼ ਮੁਹਿਮ ਚਲਾਈ ਗਈ ਹੈ ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਕੇ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਨੂੰ ਇਸ ਦਲਦਲ ਵਿਚੋਂ ਕੱਢਣ ਲਈ ਉਨ੍ਹਾਂ ਨੂੰ ਨਸ਼ਾ ਛਡਾਉ ਕੇਂਦਰਾਂ ਵਿਚ ਦਾਖਲ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿਮ ਵਿਚ ਵੱਧ ਚੜ ਕੇ ਸਾਥ ਦੇਣ ਅਤੇ ਨਸ਼ਿਆਂ ਦੇ ਤਸਕਰਾਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ।
ਐਡਵੋਕੇਟ ਸ. ਜੈ ਪਾਲ ਸਿੰਘ ਸੰਧੂ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦਿਆਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿਮ ਦੀ ਸਰਾਹਣਾ ਕੀਤੀ । ਇਸ ਮੋਕੇ ਪ੍ਰਿੰਸਿਪਲ ਪਾਲ ਚੰਦ ਵਰਮਾ, ਡਾ. ਯਸ਼ਪਾਲ ਜੱਸੀ, ਮੈਡਮ ਨੀਰੂ ਬਾਲਾ, ਸ਼੍ਰੀ ਰਜਿੰਦਰ ਕਟਾਰਿਆ, ਸ੍ਰੀ ਪ੍ਰ੍ਰੀਤਮ ਸਿੰਘ, ਸ਼੍ਰੀ ਅਸ਼ੋਕ ਮੋਂਗਾ, ਸ਼੍ਰੀ ਪੰਮੀ ਸਿੰਘ ਆਦਿ ਬੁਲਾਰਿਆਂ ਵੱਲੋ ਨਸ਼ਿਆਂ ਦੇ ਖਾਤਮੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ । ਸਰਕਾਰੀ ਸਕੂਲ ਸ਼ਜਰਾਣਾ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖਿਲਾਫ ਸਕਿੱਟ “ਬੁੱਤ ਬੋਲ ਪਿਆ” , ਸਰਕਾਰੀ ਸਕੈਡੰਰੀ ਸਕੂਲ ਲਾਧੂਕਾ ਦੇ ਵਿਦਿਆਰਥੀਆਂ ਵੱਲੋਂ ਸਕਿੱਟ “ਨਜ਼ਰੀਆ” ਦੀ ਸਫਲ ਪੇਸ਼ਕਾਰੀ ਕੀਤੀ ਗਈ । ਇਸ ਸਮਾਗਮ ਵਿਚ ਐਸ.ਪੀ. ਡੀ. ਫਾਜਿਲਕਾ ਸ. ਬਲਬੀਰ ਸਿੰਘ, ਸ. ਲਖਮੀਰ ਸਿੰਘ ਡੀ.ਐਸ.ਪੀ. ਜਿਲ੍ਹਾ ਕਮਿਉਨਟੀ ਪੁਲਿਸ, ਸ. ਮਨਜੀਤ ਸਿੰਘ ਡੀ.ਐਸ.ਪੀ. ਸਬ ਡਵਿਜਨ ਫਾਜਿਲਕਾ, ਇੰਸਪੈਕਟਰ ਵੀਰ ਚੰਦ, ਸਾਂਝ ਕੇਂਦਰ ਦੇ ਇੰਚਾਰਜ ਸ਼੍ਰੀ ਵੇਦ ਪ੍ਰਕਾਸ਼, ਐਡਵੋਕੇਟ ਸ਼੍ਰੀ ਰਿਤੇਸ਼ ਗਗਨੇਜਾ, ਸ਼੍ਰੀ ਵਿਨੋਦ ਗੁਪਤਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜਰ ਸਨ । ਇਸ ਤੋਂ ਪਹਿਲਾਂ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਹਿਰ ਦੇ ਬਜਾਰਾਂ ਵਿਚ ਰੈਲੀ ਕੱਢ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਗਿਆ ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media