ਸੁਜਾਨਪੁਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਅੱਜ ਧਾਰ ਬਲਾਕ ’ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਮੀਟਿੰਗ ਦਾ
ਅਯੋਜਨ ਕੀਤਾ ਗਿਆ।ਜਿਸ ਵਿੱਚ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।ਸਥਾਨਕ ਲੋਕਾਂ ਨੇ ਇਸ ਸਮੇਂ ਦੱਸਿਆ ਕਿ ਦੇਸ਼ ਨੂੰ ਅਜ਼ਾਦ ਹੋਇਆਂ ਲਗਭਗ 68 ਵਰੇ ਬੀਤ ਚੁੱਕੇ ਹਨ, ਪਰ ਅੱਜ ਤੱਕ ਉਨਾਂ ਨੂੰ ਬਿਜਲੀ, ਪਾਣੀ ਆਦਿ ਦੀਆਂ ਸਮੱਸਿਆਵਾਂ ਨਾਲ ਨਜਿੱਠਣਾ ਪੈ ਰਿਹਾ ਹੈ।ਉਥੇ ਹੀ ਉਨਾਂ ਨੇ ਦੱਸਿਆ ਕਿ ਧਾਰ ਬਲਾਕ ਪਿਛਲੇ 10 ਵਰਿਆਂ ਤੋਂ ਅਕਾਲੀ ਭਾਜਪਾ ਸਰਕਾਰ ਦੀ ਅਣਦੇਖੀ ਝੇਲ ਰਿਹਾ ਹੈ ਤੇ ਇਥੋਂ ਦੀਆਂ ਸੜਕਾਂ ਕੱਚੀਆਂ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਸਿਹਤ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਹੁਣ ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਣੀ ਹੈ ਅਤੇ ਹੁਣ ਲੋਕ ਸਭਾ ਜ਼ਿਮਨੀ ਚੋਣਾਂ ਲਈ ਉਮੀਦਵਾਰ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਜ਼ਿਲਾ ਗੁਰਦਾਸਪੁਰ ਦਾ ਸੰਸਦ ਮੈਂਬਰ ਬਣਨ ’ਤੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਇਆ ਜਾਵੇਗਾ ਅਤੇ ਸਥਾਨਕ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਖਾਤਿਰ ਧਾਰ ਬਲਾਕ ਨੂੰ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ, ਤਾਂ ਜੋ ਸਥਾਨਕ ਲੋਕਾਂ ਨੰੂ ਮੁੱਢਲੀਆਂ ਸੁਵਿਧਾਵਾਂ ਵਾਸਤੇ ਜੂਝਣਾ ਨਾ ਪਵੇ।ਉਥੇ ਹੀ ਧਾਰ ਬਲਾਕ ਦੇ ਲੋਕਾਂ ਵੱਲੋਂ ਕਾਂਗਰਸ ਪਾਰਟੀ ਨੂੰ ਦਿੱਤੇ ਗਏ ਸਮਰਥਨ ਨਾਲ ਪਾਰਟੀ ਇਲਾਕੇ ’ਚ ਦਿਨ ਪ੍ਰਤੀਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ।ਜਿਸ ਤੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਲੋਕ ਸਭਾ ਜ਼ਿਮਨੀ ਚੋਣਾਂ ’ਚ ਕਾਂਗਰਸ ਪਾਰਟੀ ਭਾਰੀ ਵੋਟਾਂ ਨਾਲ ਜੇਤੂ ਰਹੇਗੀ।ਇਸ ਮੌਕੇ ਮਿੱਕੀ ਡੋਗਰਾ, ਨਵਦੀਪ ਗੋਲਡੀ, ਅਮਿਤ ਮੰਟੂ, ਰਮੇਸ਼ ਧਾਰ ਆਦਿ ਮੌਜ਼ੂਦ ਰਹੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media